ਅਮਰੀਕਾ ‘ਚ ਭਾਰਤੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ: ਪੁਲਿਸ ਨੂੰ ਸ਼ੱਕ-ਪਤਨੀ ਅਤੇ ਪੁੱਤ ਦੀ ਹੱਤਿਆ ਕਰਨ ਤੋਂ ਬਾਅਦ ਸਖਸ਼ ਨੇ ਕੀਤੀ ਖੁਦਕੁਸ਼ੀ
ਵਿਦੇਸ਼ਾਂ ਵਿੱਚ ਭਾਰਤੀਆਂ ਦੀਆਂ ਮੌਤਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ ਤੇ ਹੁਣ ਅਮਰੀਕਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਅਮਰੀਕਾ ਦੇ ਮਾਰੀਲੈਂਡ ਵਿਖੇ ਇੱਕ ਭਾਰਤੀ ਪਰਿਵਾਰ ਦੇ ਤਿੰਨ ਜੀਆਂ ਦੀ ਗੋਲੀ ਮਾਰਕੇ ਹੱਤਿਆ ਕਰ ਦਿੱਤੀ। ਤਿੰਨੋਂ ਲੋਕ ਮੂਲ ਰੂਪ ਵਿੱਚ ਭਾਰਤ ਦੇ ਕਰਨਾਟਕ ਰਾਜ ਦੇ ਰਹਿਣ ਵਾਲੇ ਸਨ।
ਅਮਰੀਕਾ ਨਿਊਜ। ਅਮਰੀਕਾ ਦੇ ਮੈਰੀਲੈਂਡ ਸੂਬੇ ਵਿੱਚ ਇੱਕ ਭਾਰਤੀ ਪਰਿਵਾਰ (Indian family) ਦੇ ਤਿੰਨ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਰਨ ਵਾਲਿਆਂ ‘ਚ ਪਤੀ-ਪਤਨੀ ਅਤੇ 6 ਸਾਲ ਦਾ ਬੇਟਾ ਸ਼ਾਮਲ ਹੈ। ਅਮਰੀਕੀ ਪੁਲਿਸ ਮੁਤਾਬਕ ਮਾਮਲਾ ਦੋਹਰੇ ਕਤਲ ਅਤੇ ਖੁਦਕੁਸ਼ੀ ਦਾ ਹੈ।
ਤਿੰਨੋਂ ਲੋਕ ਮੂਲ ਰੂਪ ਵਿੱਚ ਭਾਰਤ ਦੇ ਕਰਨਾਟਕ (Karnataka) ਸੂਬੇ ਦੇ ਰਹਿਣ ਵਾਲੇ ਸਨ। ਪੁਲਿਸ ਮੁਤਾਬਕ ਤਿੰਨੋਂ ਜੀਅ ਸ਼ੁੱਕਰਵਾਰ ਨੂੰ ਬਾਲਟੀਮੋਰ ਕਾਉਂਟੀ ਵਿੱਚ ਆਪਣੇ ਘਰ ਵਿੱਚ ਮ੍ਰਿਤਕ ਪਾਏ ਗਏ। ਮ੍ਰਿਤਕਾਂ ਦੀ ਪਛਾਣ ਯੋਗੇਸ਼ ਐੱਚ ਨਾਗਰਾਜੱਪਾ (37), ਪ੍ਰਤਿਭਾ ਵਾਈ ਅਮਰਨਾਥ (37) ਅਤੇ ਯਸ਼ ਹੋਨਲ (6) ਵਜੋਂ ਹੋਈ ਹੈ।
ਭਾਰਤ ਵਿੱਚ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ ਜਾਣਕਾਰੀ
ਬਾਲਟੀਮੋਰ ਦੇ ਅਖਬਾਰ ਸਨ ਨੇ ਬਾਲਟੀਮੋਰ ਕਾਊਂਟੀ ਪੁਲਿਸ (Police) ਦੇ ਹਵਾਲੇ ਨਾਲ ਕਿਹਾ ਕਿ ਸ਼ੁਰੂਆਤੀ ਜਾਂਚ ਮੁਤਾਬਕ ਇਹ ਮਾਮਲਾ ਦੋਹਰੇ ਕਤਲ ਦੀ ਖੁਦਕੁਸ਼ੀ ਦਾ ਜਾਪਦਾ ਹੈ। ਯੋਗੇਸ਼ ‘ਤੇ ਇਸ ਘਟਨਾ ਨੂੰ ਅੰਜਾਮ ਦੇਣ ਦਾ ਸ਼ੱਕ ਹੈ। ਪੁਲਿਸ ਮੁਤਾਬਕ ਯੋਗੇਸ਼ ਨੇ ਪਹਿਲਾਂ ਆਪਣੀ ਪਤਨੀ ਅਤੇ ਬੇਟੇ ਨਾਲ ਬਦਸਲੂਕੀ ਕੀਤੀ ਅਤੇ ਫਿਰ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਤਿੰਨਾਂ ਵਿਅਕਤੀਆਂ ‘ਤੇ ਗੋਲੀ ਲੱਗਣ ਦੇ ਨਿਸ਼ਾਨ ਹਨ। ਪੁਲਿਸ ਮੁਤਾਬਕ ਪਰਿਵਾਰ ਨੂੰ ਆਖਰੀ ਵਾਰ ਮੰਗਲਵਾਰ ਸ਼ਾਮ ਨੂੰ ਜ਼ਿੰਦਾ ਦੇਖਿਆ ਗਿਆ ਸੀ। ਪੁਲਿਸ ਨੇ ਕਿਹਾ ਕਿ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਮੌਤ ਦੇ ਕਾਰਨਾਂ ਅਤੇ ਤਰੀਕੇ ਦਾ ਪਤਾ ਲਗਾਇਆ ਜਾਵੇਗਾ।
ਪੀੜਤ ਪਰਿਵਾਰ ਨੇ ਕੇਂਦਰ ਸਰਕਾਰ ਤੋਂ ਮੰਗੀ ਮਦਦ
ਬਾਲਟੀਮੋਰ ਕਾਉਂਟੀ ਦੇ ਕਾਰਜਕਾਰੀ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਉਹ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਲਈ ਬਹੁਤ ਦੁਖੀ ਹਨ। ਪੁਲਿਸ ਨੇ ਕਿਹਾ ਕਿ ਆਸਪਾਸ ਰਹਿਣ ਵਾਲੇ ਲੋਕਾਂ ਨੂੰ ਕੋਈ ਖ਼ਤਰਾ ਨਹੀਂ ਹੈ। ਟਾਈਮਜ਼ ਆਫ ਇੰਡੀਆ ਦੀ ਖਬਰ ਮੁਤਾਬਕ ਯੋਗੇਸ਼ ਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਬਾਲਟੀਮੋਰ ਪੁਲਿਸ ਦਾ ਕਾਲ ਆਇਆ ਸੀ, ਜਿਸ ‘ਚ ਕਿਹਾ ਗਿਆ ਸੀ ਕਿ ਤਿੰਨਾਂ ਦੀ ਮੌਤ ਖੁਦਕੁਸ਼ੀ ਨਾਲ ਹੋਈ ਹੈ। ਉਹ ਮੌਤ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ। ਯੋਗੇਸ਼ ਦੇ ਪਰਿਵਾਰ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਭਾਰਤ ਲਿਆਉਣ ਲਈ ਭਾਰਤੀ ਅਧਿਕਾਰੀਆਂ ਤੋਂ ਮਦਦ ਦੀ ਮੰਗ ਕੀਤੀ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਯੋਗੇਸ਼ 9 ਸਾਲਾਂ ਤੋਂ ਅਮਰੀਕਾ ਵਿਚ ਰਹਿ ਰਿਹਾ ਸੀ
ਯੋਗੇਸ਼ ਦੇ ਪਰਿਵਾਰ ਮੁਤਾਬਕ ਉਹ ਪਿਛਲੇ ਨੌਂ ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਿਹਾ ਸੀ। ਉਹ ਅਤੇ ਉਸਦੀ ਪਤਨੀ ਦੋਵੇਂ ਸਾਫਟਵੇਅਰ ਇੰਜੀਨੀਅਰ ਸਨ। ਯੋਗੇਸ਼ ਦੇ ਚਚੇਰੇ ਭਰਾ ਸੰਤੋਸ਼ ਨੇ ਦੱਸਿਆ ਕਿ ਦੋਵੇਂ ਬਹੁਤ ਖੁਸ਼ ਸਨ, ਫਿਰ ਵੀ ਸਾਨੂੰ ਨਹੀਂ ਪਤਾ ਕਿ ਉਨ੍ਹਾਂ ਨੇ ਅਜਿਹਾ ਕਿਉਂ ਕੀਤਾ। ਸੰਤੋਸ਼ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਲਾਸ਼ਾਂ ਨੂੰ ਵਾਪਸ ਲਿਆਉਣ ਲਈ ਡਿਪਟੀ ਕਮਿਸ਼ਨਰ ਅਤੇ ਐਸਪੀ ਨਾਲ ਗੱਲ ਕੀਤੀ ਹੈ। ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਇਸ ਦੇ ਲਈ ਵਿਦੇਸ਼ ਮੰਤਰਾਲੇ ਤੋਂ ਮਦਦ ਲੈਣਗੇ।
ਇਹ ਵੀ ਪੜ੍ਹੋ
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ