ਅਮਰੀਕਾ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ, 8 ਮਹੀਨੇ ਪਹਿਲਾਂ ਗਿਆ ਸੀ ਪੜ੍ਹਣ
ਰਣਜੀਤ ਸਿੰਘ ਸਿਰਫ਼ ਅੱਠ ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ। ਉਹ ਪਰਿਵਾਰ ਦਾ ਇਕਲੌਤਾ ਬੱਚਾ ਸੀ। ਅਮਰੀਕਾ ਜਾਣ ਤੋਂ ਬਾਅਦ, ਉਹ ਕੈਂਸਰ ਵਰਗੀ ਲਾਇਲਾਜ ਬਿਮਾਰੀ ਨਾਲ ਪੀੜਤ ਹੋ ਗਿਆ। ਜਿੱਥੇ ਹਸਪਤਾਲ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੁੱਤਰ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ 'ਤੇ ਦੁੱਖ ਦਾ ਪਹਾੜ ਡਿੱਗ ਪਿਆ।
ਸੰਕੇਤਕ ਤਸਵੀਰ
ਪੰਜਾਬ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋ ਗਈ। ਇਹ ਨੌਜਵਾਨ ਕਪੂਰਥਲਾ ਦੇ ਪਿੰਡ ਤਲਵੰਡੀ ਪੁਰਾਲ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਵਜੋਂ ਹੋਈ ਹੈ। ਪਰਿਵਾਰ ਨੇ ਆਪਣੇ ਪੁੱਤਰ ਨੂੰ ਅਮਰੀਕਾ ਭੇਜਣ ਲਈ 50 ਲੱਖ ਰੁਪਏ ਦਾ ਕਰਜ਼ਾ ਲਿਆ ਸੀ। ਰਣਜੀਤ 8 ਮਹੀਨੇ ਪਹਿਲਾਂ ਹੀ ਭਾਰਤ ਤੋਂ ਅਮਰੀਕਾ ਗਿਆ ਸੀ। ਪਰਿਵਾਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਰਣਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿੱਚ ਮਦਦ ਕਰਨ।
ਦੱਸ ਦਈਏ ਕਿ ਰਣਜੀਤ ਇੱਕ ਏਜੰਟ ਰਾਹੀਂ ਅਮਰੀਕਾ ਪਹੁੰਚਿਆ ਸੀ। ਰਣਜੀਤ ਸਿੰਘ ਆਪਣਾ ਪਰਿਵਾਰ ਛੱਡ ਕੇ ਪੈਸੇ ਕਮਾਉਣ ਤੇ ਬਿਹਤਰ ਭਵਿੱਖ ਬਣਾਉਣ ਲਈ ਵਿਦੇਸ਼ ਚਲਾ ਗਿਆ, ਪਰ ਉਹ ਉੱਥੇ ਜਾ ਕੇ ਬਿਮਾਰ ਹੋ ਗਿਆ।


