ਕੈਨੇਡਾ ਤੋਂ ਦਿਲਪ੍ਰੀਤ ਗਰੇਵਾਲ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ, ਸੜਕ ਹਾਦਸੇ ‘ਚ ਹੋਈ ਸੀ ਮੌਤ

Updated On: 

20 Aug 2023 11:21 AM

ਬੀਤੇ ਦਿਨੀਂ ਕੈਨੇਡਾ ਵਿੱਚ 26 ਸਾਲਾਂ ਨੌਜਵਾਨ ਦਿਲਪ੍ਰੀਤ ਸਿੰਘ ਗਰੇਵਾਲ ਦੀ ਮੌਤ ਹੋ ਗਈ ਸੀ। ਜਿਸ ਦੀ ਮ੍ਰਿਤਕ ਦੇਹ ਨੂੰ ਅੱਜ ਭਾਰਤ ਲਿਆਂਦਾ ਗਿਆ ਹੈ।

ਕੈਨੇਡਾ ਤੋਂ ਦਿਲਪ੍ਰੀਤ ਗਰੇਵਾਲ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ, ਸੜਕ ਹਾਦਸੇ ਚ ਹੋਈ ਸੀ ਮੌਤ
Follow Us On

ਅੰਮ੍ਰਿਤਸਰ ਨਿਊਜ਼। ਕੈਨੇਡਾ ਵਿੱਚ ਰੋਜ਼ੀ ਰੋਟੀ ਲਈ ਗਏ ਪੰਜਾਬ ਦੇ ਫਾਜ਼ਿਲਕਾ ਦੇ ਰਹਿਣ ਵਾਲੇ 26 ਸਾਲਾਂ ਨੌਜਵਾਨ ਦਿਲਪ੍ਰੀਤ ਸਿੰਘ ਗਰੇਵਾਲ ਦੀ ਬੀਤੇ ਦਿਨੀਂ ਕੈਨੇਡਾ ਵਿੱਚ ਹੋਏ ਇੱਕ ਐਕਸੀਡੈਂਟ ਦੌਰਾਨ ਮੌਤ ਹੋ ਗਈ ਸੀ। ਜਿਸ ਦੇ ਪਰਿਵਾਰ ਵੱਲੋਂ ਦਿਲਪ੍ਰੀਤ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਦੀ ਮੰਗ ਕੀਤੀ ਜਾ ਰਹੀ ਸੀ।

ਦਿਲਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਅੰਮ੍ਰਿਤਸਰ ਪਹੁੰਚੀ

ਜਿਸ ਦੇ ਚਲਦੇ ਪੰਜਾਬ ਦੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿਲਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਲਈ ਪਰਿਵਾਰ ਦੀ ਮਦਦ ਕੀਤੀ ਜਿਸ ਦੇ ਮੰਤਰੀ ਧਾਲੀਵਾਲ ਦੇ ਯਤਨਾਂ ਸਦਕਾ ਦੇਰ ਰਾਤ ਮ੍ਰਿਤਕ ਦਿਲਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚੀ। ਜਿੱਥੇ ਮ੍ਰਿਤਕ ਦਿਲਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰ ਅਤੇ ਖੁਦ ਐਨ.ਆਰ.ਆਈ ਮੰਤਰੀ ਕੂਲਦੀਪ ਸਿੰਘ ਧਾਲੀਵਾਲ ਮ੍ਰਿਤਕ ਦੇਹ ਨੂੰ ਲੈਣ ਪਹੁੰਚੇ।

ਪਰਿਵਾਰ ਨੇ ਕੁਲਦੀਪ ਧਾਲੀਵਾਲ ਦਾ ਕੀਤਾ ਧੰਨਵਾਦ

ਇਸ ਮੌਕੇ ਮ੍ਰਿਤਕ ਦਿਲਪ੍ਰੀਤ ਸਿੰਘ ਦੇ ਪਿਤਾ ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੀ ਕੈਨੇਡਾ ‘ਚ ਐਕਸੀਡੈਂਟ ਦੌਰਾਨ ਮੌਤ ਹੋ ਗਈ ਹੈ ਜਿਸ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਵਿੱਚ ਮੰਤਰੀ ਧਾਲੀਵਾਲ ਨੇ ਸਾਡੀ ਬਹੁਤ ਮਦਦ ਕੀਤੀ ਹੈ ਜਿਸ ਦੇ ਚਲਦੇ ਸਾਡੇ ਪੁੱਤਰ ਦੀ ਮ੍ਰਿਤਕ ਅੱਜ ਭਾਰਤ ਪਹੁੰਚੀ ਹੈ।

ਸੜਕ ਹਾਦਸੇ ‘ਚ ਹੋਈ ਸੀ ਮਦਦ

ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ 26 ਸਾਲਾਂ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਇਹ ਨੌਜਵਾਨ ਆਪਣੇ ਚੰਗੇ ਭਵਿੱਖ ਲਈ ਕੈਨੇਡਾ ਗਿਆ ਸੀ ਪਰ ਇਹ ਜੋ ਭਾਣਾ ਵਾਪਰਿਆ ਹੈ ਇਸ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਅਤੇ ਅਸੀਂ ਇਸ ਪਰਿਵਾਰ ਦੇ ਨਾਲ ਹਾਂ ਅਤੇ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਇਸ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ