ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Iran ਵਿੱਚ ਡੰਕਰਾਂ ਨੇ ਨੌਜਵਾਨ ਨੂੰ ਕੀਤਾ ਕਿਡਨੈਪ, ਕੁੱਟਮਾਰ ਕਰ ਪਰਿਵਾਰ ਤੋਂ ਮੰਗੇ 1 ਕਰੋੜ ਰੁਪਏ

ਏਜੰਟਾਂ ਦੇ ਪ੍ਰਭਾਵ ਹੇਠ ਬਹੁਤ ਸਾਰੇ ਲੋਕ ਡੰਕੀ ਦੀ ਵਰਤੋਂ ਕਰਕੇ ਵਿਦੇਸ਼ ਜਾਣ ਦੀ ਚੋਣ ਕਰਦੇ ਹਨ। ਅਜਿਹਾ ਹੀ ਇੱਕ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ, ਜਿੱਥੇ ਸ਼ਹਿਰ ਦੇ ਇੱਕ ਏਜੰਟ ਨੇ ਸੰਗਰੂਰ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਦੇ ਤਿੰਨ ਨੌਜਵਾਨਾਂ ਨੂੰ ਸੁਨਹਿਰੀ ਸੁਪਨੇ ਦਿਖਾ ਕੇ ਆਸਟ੍ਰੇਲੀਆ ਭੇਜਣ ਦਾ ਵਾਅਦਾ ਕੀਤਾ ਸੀ। ਈਰਾਨ ਵਿੱਚ ਸਟੇਅ ਕਰਵਾਉਣ ਦਾ ਬੋਲਣ ਤੋਂ ਬਾਅਦ ਉਨ੍ਹਾਂ ਨੂੰ ਉਥੇ ਹੀ ਉਤਾਰ ਦਿੱਤਾ। ਜਿਸ ਤੋਂ ਬਾਅਦ ਡੰਕਰਾਂ ਨੂੰ ਉਨ੍ਹਾਂ ਨੂੰ ਕਿਡਨੈਪ ਕਰ ਲਿਆ।

Iran ਵਿੱਚ ਡੰਕਰਾਂ ਨੇ ਨੌਜਵਾਨ ਨੂੰ ਕੀਤਾ ਕਿਡਨੈਪ, ਕੁੱਟਮਾਰ ਕਰ ਪਰਿਵਾਰ ਤੋਂ ਮੰਗੇ 1 ਕਰੋੜ ਰੁਪਏ
Follow Us
sunil-lakha-hoshiarpur
| Updated On: 28 May 2025 16:35 PM IST

ਪੰਜਾਬ ਦੇ ਕਈ ਨੌਜਵਾਨ ਆਪਣੇ ਸੁਨਿਹਰੇ ਭਵਿੱਖ ਲਈ ਵਿਦੇਸ਼ ਜਾਂਦੇ ਹਨ। ਸੂਬੇ ਦੇ ਜਿਆਦਤਰ ਨੌਜਵਾਨ ਸਟੱਡੀ ਵੀਜ਼ਾ ‘ਤੇ ਵਰਕ ਪਰਮਿਟ ਅਪਲਾਈ ਕਰ ਵਿਦੇਸ਼ਾਂ ਦਾ ਰੁੱਖ ਕਰਦੇ ਹਨ। ਇੱਕ ਹੋਰ ਤਰੀਕਾ ਹੈ ਜਿਸ ਨੂੰ ਡੰਕੀ ਕਹਿੰਦੇ ਹਨ। ਇਹ ਗੈਰ ਕਾਨੂੰਨੀ ਤਰੀਕਾ ਹੈ। ਡੰਕੀ ਰਾਹੀਂ ਵੀ ਨੌਜਵਾਨ ਵਿਦੇਸ਼ਾਂ ਵਿੱਚ ਜਾਂਦੇ ਹਨ। ਇਹ ਬਹੁਤ ਹੀ ਖਤਰੀਆਂ ਦੇ ਨਾਲ ਭਰੀਆ ਹੋਇਆ ਹੁੰਦਾ ਹੈ। ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਜਾਗਰੂਕ ਵੀ ਕੀਤਾ ਜਾਂਦਾ ਹੈ। ਲੋਕਾਂ ਨੂੰ ਸਰਕਾਰਾਂ ਵੱਲੋਂ ਅਤੇ ਕਈ ਸਮਾਜ ਸੇਵੀ ਸੰਸਥਾਵਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਵਿਦੇਸ਼ ਜਾਣ ਤੋਂ ਗੁਰਹੇਜ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਪਰ ਇਸ ਦੇ ਬਾਵਜੂਦ ਵੀ ਲੋਕ ਆਪਣੀ ਜਾਨ ਨੂੰ ਜੋਖਮ ਵਿੱਚ ਪਾ ਕੇ ਤੇ ਡੰਕੀ ਦੇ ਜਰੀਏ ਵਿਦੇਸ਼ਾਂ ਦਾ ਰੁੱਖ ਕਰਦੇ ਹਨ।

ਏਜੰਟਾਂ ਦੇ ਪ੍ਰਭਾਵ ਹੇਠ ਬਹੁਤ ਸਾਰੇ ਲੋਕ ਡੰਕੀ ਦੀ ਵਰਤੋਂ ਕਰਕੇ ਵਿਦੇਸ਼ ਜਾਣ ਦੀ ਚੋਣ ਕਰਦੇ ਹਨ। ਅਜਿਹਾ ਹੀ ਇੱਕ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ, ਜਿੱਥੇ ਸ਼ਹਿਰ ਦੇ ਇੱਕ ਏਜੰਟ ਨੇ ਸੰਗਰੂਰ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਦੇ ਤਿੰਨ ਨੌਜਵਾਨਾਂ ਨੂੰ ਸੁਨਹਿਰੀ ਸੁਪਨੇ ਦਿਖਾ ਕੇ ਆਸਟ੍ਰੇਲੀਆ ਭੇਜਣ ਦਾ ਵਾਅਦਾ ਕੀਤਾ ਸੀ। ਈਰਾਨ ਵਿੱਚ ਸਟੇਅ ਕਰਵਾਉਣ ਦਾ ਬੋਲਣ ਤੋਂ ਬਾਅਦ ਉਨ੍ਹਾਂ ਨੂੰ ਉਥੇ ਹੀ ਉਤਾਰ ਦਿੱਤਾ। ਜਿਸ ਤੋਂ ਬਾਅਦ ਡੰਕਰਾਂ ਨੂੰ ਉਨ੍ਹਾਂ ਨੂੰ ਕਿਡਨੈਪ ਕਰ ਲਿਆ।

ਤਿੰਨਾਂ ਨੌਜਵਾਨਾਂ ਨੂੰ ਘਰ ਤੋਂ ਪੈਸੇ ਮੰਗਵਾਉਣ ਦੀ ਮੰਗ

ਜਿਸ ਤੋਂ ਬਾਅਦ ਡੰਕਰਾਂ ਨੇ ਤਿੰਨਾਂ ਨੌਜਵਾਨਾਂ ਨੂੰ ਘਰ ਤੋਂ ਪੈਸੇ ਮੰਗਵਾਉਣ ਦੀ ਮੰਗ ਕੀਤੀ। ਇਸ ਦੌਰਾਨ ਉਨ੍ਹਾਂ ਡੰਕਰਾਂ ਨੇ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਫੋਨ ਲਗਾਇਆ। ਉਨ੍ਹਾਂ ਦੇ ਬੱਚਿਆਂ ਨੂੰ ਰੱਸੀਆਂ ਨਾਲ ਬੰਨ੍ਹ ਕੇ ਅਤੇ ਉਨ੍ਹਾਂ ਦੇ ਗਲੇ ਵਿੱਚ ਚਾਕੂ ਲਗਾ ਕੇ ਧਮਕੀ ਦਿੱਤੀ। ਜਿਸ ਤੋਂ ਬਾਅਦ ਪਾਕਿਸਤਾਨੀ ਖਾਤਿਆਂ ਵਿੱਚ ਕਦੇ ਇੱਕ ਕਰੋੜ ਰੁਪਏ ਅਤੇ ਕਦੇ 55 ਲੱਖ ਰੁਪਏ ਜਮ੍ਹਾ ਕਰਵਾਉਣ ਦੀ ਗੱਲ੍ਹ ਕੀਤੀ।

ਇਸ ਦੌਰਾਨ ਅੰਮ੍ਰਿਤ ਪਾਲ ਹੁਸ਼ਿਆਰਪੁਰ ਦੇ ਪਰਿਵਾਰਕ ਮੈਂਬਰਾਂ ਨੇ ਵੀਡੀਓ ਕਾਲ ਵਿੱਚ ਨੌਜਵਾਨਾਂ ਦੇ ਸਰੀਰ ‘ਤੇ ਜ਼ਖ਼ਮ ਵੀ ਦੇਖੇ, ਜਿਨ੍ਹਾਂ ਵਿੱਚੋਂ ਖੂਨ ਵਹਿ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਨੂੰ 1 ਮਈ ਤੋਂ ਈਰਾਨ ਵਿੱਚ ਬੰਧਕ ਬਣਾਇਆ ਹੋਇਆ ਹੈ। ਇਸ ਘਟਨਾ ਤੋਂ ਬਾਅਦ ਅੰਮ੍ਰਿਤਪਾਲ ਦੇ ਪਰਿਵਾਰ ਨੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹੁਸ਼ਿਆਰਪੁਰ ਦੇ ਸੰਸਦ ਮੈਂਬਰ ਡਾ. ਰਾਜਕੁਮਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਘਰ ਵਾਪਸ ਲਿਆਉਣ ਦੀ ਅਪੀਲ ਕੀਤੀ।

ਪਰਿਵਾਰ ਨੇ ਸਰਕਾਰ ਤੋਂਲਗਾਈ ਮਦਦ ਦੀ ਗੁਹਾਰ

ਇਸ ਦੌਰਾਨ ਪੀੜਤ ਨੌਜਵਾਨ ਡੰਕੀ ਦੇ ਫੋਨ ਰਾਹੀਂ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲ ਕਰਦੇ ਸਨ। ਹੁਣ 11 ਮਈ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਆਪਣੇ ਬੱਚਿਆਂ ਨਾਲ ਗੱਲ ਨਹੀਂ ਕੀਤੀ ਹੈ। ਪਰਿਵਾਰ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਸੁਰੱਖਿਅਤ ਘਰ ਭੇਜਿਆ ਜਾਵੇ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਨੂੰ ਵਿਦੇਸ਼ ਭੇਜਣ ਵਾਲਾ ਹੁਸ਼ਿਆਰਪੁਰ ਦਾ ਏਜੰਟ ਵੀ ਫਰਾਰ ਹੈ। ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ।

ਦਸੂਹਾ ਦੇ ਨੌਜਵਾਨ ਨਾਲ ਵੀ ਵਾਪਰੀ ਸੀ ਘਟਨਾ

ਇਸ ਤੋਂ ਪਹਿਲਾਂ ਹੁਸ਼ਿਆਰਪੁਰ ਦੇ ਦਸੂਹਾ ਖੇਤਰ ਦੇ ਪਿੰਡ ਮੋਰੀਆਂ ਦਾ 21 ਸਾਲਾ ਨੌਜਵਾਨ ਸਾਹਿਬ ਸਿੰਘ ਅਮਰੀਕਾ ਵੱਲ ਰਵਾਨਾ ਹੋਇਆ ਸੀ, ਪਰ ਉਹ ਵੀ ਠੱਗ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋਇਆ। ਜਿਸ ਨੂੰ ਕਿਡਨੈਪ ਕਰ ਲਿਆ ਗਿਆ ਅਤੇ ਫਿਰੌਤੀ ਦੀ ਮੰਗ ਕੀਤੀ ਗਈ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਫਿਰੌਤੀ ਨਹੀਂ ਦਿੱਤੀ ਗਈ ਤਾਂ ਉਸ ਨੂੰ ਮਾਰ ਦਿੱਤਾ ਜਾਵੇਗਾ।

ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...
Ex IG ਅਮਰ ਸਿੰਘ ਚਾਹਲ Cyber ਠਗੀ ਮਾਮਲੇ 'ਚ ਮੁੰਬਈ ਤੋਂ 3 ਗ੍ਰਿਫਤਾਰ, ਪਟਿਆਲਾ ਲਿਆ ਰਹੀ ਪੁਲਿਸ
Ex IG ਅਮਰ ਸਿੰਘ ਚਾਹਲ Cyber ਠਗੀ ਮਾਮਲੇ 'ਚ ਮੁੰਬਈ ਤੋਂ 3 ਗ੍ਰਿਫਤਾਰ, ਪਟਿਆਲਾ ਲਿਆ ਰਹੀ ਪੁਲਿਸ...
Border 2 Teaser: ਸੰਨੀ ਦਿਓਲ ਨੇ ਦੱਸਿਆ ਬਾਰਡਰ ਬਣਾਉਣ ਦਾ ਕਾਰਨ, ਬੋਲੇ - ਪਿਤਾ ਧਰਮਿੰਦਰ ਦੀ ਹਕੀਕਤ ਬਣੀ ਪ੍ਰੇਰਨਾ
Border 2 Teaser: ਸੰਨੀ ਦਿਓਲ ਨੇ ਦੱਸਿਆ ਬਾਰਡਰ ਬਣਾਉਣ ਦਾ ਕਾਰਨ, ਬੋਲੇ - ਪਿਤਾ ਧਰਮਿੰਦਰ ਦੀ ਹਕੀਕਤ ਬਣੀ ਪ੍ਰੇਰਨਾ...
ਪੰਜਾਬ ਹਰਿਆਣਾ ਹਿਮਾਚਲ ਦੀ ਕਮਾਨ ਸੰਭਾਲਣਗੇ ਪ੍ਰਿਯੰਕਾ ਗਾਂਧੀ! ਕੀ ਚੱਲ ਰਿਹਾ ਕਾਂਗਰਸ ਦੇ ਅੰਦਰਖਾਣੇ? ਜਾਣੋ...
ਪੰਜਾਬ ਹਰਿਆਣਾ ਹਿਮਾਚਲ ਦੀ ਕਮਾਨ ਸੰਭਾਲਣਗੇ ਪ੍ਰਿਯੰਕਾ ਗਾਂਧੀ! ਕੀ ਚੱਲ ਰਿਹਾ ਕਾਂਗਰਸ ਦੇ ਅੰਦਰਖਾਣੇ? ਜਾਣੋ......
ਮਨਾਲੀ ਬਰਫਬਾਰੀ: ਨਵੇਂ ਸਾਲ ਦੇ ਰੋਮਾਂਚ ਦੇ ਨਾਲ ਟ੍ਰੈਫਿਕ ਜਾਮ ਦਾ ਦਰਦ, ਵੋਖੋ VIDEO
ਮਨਾਲੀ ਬਰਫਬਾਰੀ: ਨਵੇਂ ਸਾਲ ਦੇ ਰੋਮਾਂਚ ਦੇ ਨਾਲ ਟ੍ਰੈਫਿਕ ਜਾਮ ਦਾ ਦਰਦ, ਵੋਖੋ VIDEO...