ਫਰੀਦਕੋਟ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਸਾਈਪ੍ਰਸ ‘ਚ ਮੌਤ, 10 ਦਿਨ ਪਹਿਲਾਂ ਆਪਣੀ ਪਤਨੀ ਨਾਲ ਗਿਆ ਸੀ ਵਿਦੇਸ਼
ਪੰਜਾਬ ਤੋਂ ਵਿਦੇਸ਼ਾਂ ਵੱਲ ਰੁਖ ਕਰ ਰਹੇ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਦੀਆਂ ਘਟਨਾਵਾਂ ਦੀ ਖ਼ਬਰ ਲਗਾਤਰ ਸਾਹਮਣੇ ਆ ਰਹੀਆਂ ਹਨ। ਤਾਜਾ ਹੀ ਮਾਮਲਾ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਹੈ। ਜਿੱਥੋ ਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਸਾਈਪ੍ਰਸ 'ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਲਵਜੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਵਾਂਦਰ ਡੋਡ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਇੱਕ ਨੌਜਵਾਨ ਦੀ ਵਿਦੇਸ਼ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਨੌਜਵਾਨ 10 ਦਿਨ ਪਹਿਲਾਂ ਆਪਣੀ ਪਤਨੀ ਨਾਲ ਸਾਈਪ੍ਰਸ ਗਿਆ ਸੀ। ਜਿੱਥੇ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਇਹ ਦਰਦਨਾਕ ਘਟਨਾ ਵਾਪਰੀ। ਦੱਸ ਦਈਏ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਲਵਜੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਵਾਂਦਰ ਡੋਡ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਦੇ ਲੋਕਾਂ ਵਿੱਚ ਸੋਗ ਦੀ ਲਹਿਰ ਹੈ।
5 ਸਾਲ ਦੀ ਧੀ ਦੇ ਸਿਰ ਤੋਂ ਉੱਠਿਆ ਪਿਓ ਦਾ ਪਰਛਾਵਾਂ
ਮ੍ਰਿਤਕ ਦੇ ਰਿਸ਼ਤੇਦਾਰਾਂ ਮੁਤਾਬਕ ਲਵਜੀਤ ਦੀ ਪਤਨੀ ਸੁਖਜਿੰਦਰ ਕੌਰ ਕਰੀਬ 4 ਸਾਲ ਪਹਿਲਾਂ ਸਾਈਪ੍ਰਸ ਗਈ ਸੀ ਅਤੇ ਲਵਜੀਤ ਸਿੰਘ 19 ਨਵੰਬਰ ਨੂੰ ਆਪਣੀ ਪਤਨੀ ਨਾਲ ਸਾਈਪ੍ਰਸ ਗਿਆ ਸੀ। ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਇੱਕ ਪੰਜ ਸਾਲ ਦੀ ਧੀ ਵੀ ਹੈ। ਰਿਸ਼ਤੇਦਾਰਾਂ ਨੇ ਲਵਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਕੇਂਦਰ ਅਤੇ ਸੂਬਾ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।
ਪੰਜਾਬ ਦੇ ਲੱਖਾਂ ਨੌਜਵਾਨ ਹਰ ਸਾਲ ਆਪਣੀ ਪੜ੍ਹਾਈ ਤੇ ਸੁਨਹਿਰੀ ਭਵਿੱਖ ਦੇ ਸੁਪਨੇ ਨੂੰ ਲੈ ਕੇ ਵਿਦੇਸ਼ਾਂ ਵੱਲ ਰੁਖ ਕਰ ਰਹੇ ਹਨ। ਪਰ ਇਸੇ ਵਿਚਾਲੇ ਵਿਦੇਸ਼ ਜਾ ਰਹੇ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਦੀਆਂ ਘਟਨਾਵਾਂ ਦੀ ਖ਼ਬਰ ਲਗਾਤਰ ਸਾਹਮਣੇ ਆ ਰਹੀਆਂ ਹਨ।
ਪਾਵੇਂ ਉਹ ਕੈਨੇਡਾ ਹੋਵੇ, ਇੰਗਲੈਂਡ ਹੋਵੇ ਜਾਂ ਫਿਰ ਅਮਰੀਕਾ।
ਦਿਲ ਦੇ ਦੌਰੇ ਪੈਣ ਦਾ ਵੱਡਾ ਕਾਰਨ ਕੋਰੋਨਾ ਵਾਇਰਸ
ਕੋਰੋਨਾ ਕਾਲ ਤੋਂ ਬਾਅਦ ਦਿਲ ਦੇ ਦੌਰੇ ਦੇ ਮਾਮਲੇ ਤੇਜ਼ੀ ਨਾਲ ਵਧੇ ਹਨ। ਇਸ ਦਾ ਕਾਰਨ ਪਤਾ ਲੱਗਾ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਦੇਸ਼ ਵਿੱਚ ਦਿਲ ਦੇ ਦੌਰੇ ਦੇ ਵੱਧ ਰਹੇ ਮਾਮਲਿਆਂ ਦਾ ਕਾਰਨ ਕੋਰੋਨਾ ਵਾਇਰਸ ਨੂੰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਕੋਵਿਡ ਨਾਲ ਸੰਕਰਮਿਤ ਸਨ, ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਦਾ ਖ਼ਤਰਾ ਹੁੰਦਾ ਹੈ। ਕੇਂਦਰੀ ਮੰਤਰੀ ਮਾਂਡਵੀਆ ਦੇ ਬਿਆਨ ਨੇ ਸਪੱਸ਼ਟ ਕੀਤਾ ਕਿ ਦਿਲ ਦੇ ਦੌਰੇ ਦੇ ਮਾਮਲਿਆਂ ਵਿੱਚ ਵਾਧੇ ਦਾ ਵੱਡਾ ਕਾਰਨ ਕੋਰੋਨਾ ਵਾਇਰਸ ਹੈ।