ਫਾਜ਼ਿਲਕਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਮੰਗ | Fazilka Young boy dies in Canada know full in punjabi know full in punjabi Punjabi news - TV9 Punjabi

ਫਾਜ਼ਿਲਕਾ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ, ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਮੰਗ

Updated On: 

30 May 2024 15:24 PM

ਕੈਨੇਡਾ ਗਏ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕੰਧਵਾਲਾ ਹਾਜ਼ੀਰ ਖਾਂ ਦੇ ਰਹਿਣ ਵਾਲੇ ਨੌਜਵਾਨ ਕਾਕਾ ਵਿਰਕ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਹੁਣ ਪੀੜਤ ਪਰਿਵਾਰ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚਿਆ ਹੈ, ਜਿੱਥੇ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਹੈ। ਅਤੇ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਘਰ ਪੰਜਾਬ ਲਿਆਉਣ ਦੀ ਅਪੀਲ ਕੀਤੀ।

ਫਾਜ਼ਿਲਕਾ ਦੇ ਨੌਜਵਾਨ ਦੀ ਕੈਨੇਡਾ ਚ ਮੌਤ, ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਮੰਗ

ਮ੍ਰਿਤਕ ਨੌਜਵਾਨ ਦੀ ਫੋਟੋ

Follow Us On

ਕੈਨੇਡਾ ‘ਚ ਫਾਜ਼ਿਲਕਾ ਦੇ ਪਿੰਡ ਕੰਧਵਾਲਾ ਹਾਜ਼ੀਰ ਖਾਂ ਦੇ ਰਹਿਣ ਵਾਲੇ ਨੌਜਵਾਨ ਦੀ ਮੌਤ ਦੇ ਮਾਮਲੇ ‘ਚ ਹੁਣ ਪੀੜਤ ਪਰਿਵਾਰ ਡਿਪਟੀ ਕਮਿਸ਼ਨਰ ਦੇ ਦਫਤਰ ਪਹੁੰਚਿਆ ਹੈ, ਜਿੱਥੇ ਡੀਸੀ ਨੂੰ ਮਿਲ ਕੇ ਲਾਸ਼ ਨੂੰ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ।ਮ੍ਰਿਤਕ ਨੌਜਵਾਨ ਦੇ ਪਰਿਵਾਰ ਦਾ ਕਹਿਣਾ ਹੈ ਕਿ ਸਰਕਾਰ ਉਹਨਾਂ ਦੀ ਮਦਦ ਕਰੇ, ਤਾਂ ਜੋ ਮ੍ਰਿਤਕ ਦਾ ਅੰਤਿਮ ਸੰਸਕਾਰ ਉਸਦੇ ਪਿੰਡ ਵਿੱਚ ਹੀ ਕੀਤਾ ਜਾ ਸਕੇ।

ਕੈਨੇਡਾ ਗਏ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕੰਧਵਾਲਾ ਹਾਜ਼ੀਰ ਖਾਂ ਦੇ ਰਹਿਣ ਵਾਲੇ ਨੌਜਵਾਨ ਕਾਕਾ ਵਿਰਕ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਹੁਣ ਪੀੜਤ ਪਰਿਵਾਰ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚਿਆ ਹੈ, ਜਿੱਥੇ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਹੈ। ਅਤੇ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਘਰ ਪੰਜਾਬ ਲਿਆਉਣ ਦੀ ਅਪੀਲ ਕੀਤੀ।

5 ਸਾਲ ਪਹਿਲਾਂ ਗਿਆ ਸੀ ਕੈਨੇਡਾ

ਡਿਪਟੀ ਕਮਿਸ਼ਨਰ ਦਫ਼ਤਰ ਪੁੱਜੇ ਮ੍ਰਿਤਕ ਦੇ ਰਿਸ਼ਤੇਦਾਰ ਬਲਜੀਤ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਕਾਕਾ ਵਿਰਕ 5 ਸਾਲ ਪਹਿਲਾਂ ਕੈਨੇਡਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਫੋਨ ਆਇਆ ਕਿ ਉਸ ਦੀ ਕਾਰ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ ਬਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਅਣਵਿਆਹਿਆ ਸੀ ਅਤੇ ਇਸ ਸਾਲ ਵਾਪਸ ਆ ਕੇ ਵਿਆਹ ਕਰਨਾ ਸੀ।

ਮ੍ਰਿਤਕ ਦੇ ਕਰੀਬੀ ਜਸਪ੍ਰੀਤ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਉਹ ਡਿਪਟੀ ਕਮਿਸ਼ਨਰ ਨੂੰ ਮਿਲੇ ਹਨ ਅਤੇ ਡਿਪਟੀ ਕਮਿਸ਼ਨਰ ਵੱਲੋਂ ਗ੍ਰਹਿ ਮੰਤਰਾਲੇ ਨੂੰ ਪੱਤਰ ਭੇਜਿਆ ਗਿਆ ਹੈ ਪਰ ਉਹ ਭਾਰਤ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰ ਰਹੇ ਹਨ ਕਿ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਉਨ੍ਹਾਂ ਦੇ ਪਿੰਡ ਲਿਆਉਣ ਲਈ ਮਦਦ ਕੀਤੀ ਜਾਵੇ।

Exit mobile version