Firing on mankirt aulakh friend andy dugga accused arrested in canada know full detail in punjabi | ਕੈਨੇਡਾ 'ਚ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅਰੂਮ 'ਤੇ ਫਾਇਰਿੰਗ ਕਰਨ ਵਾਲਾ ਗ੍ਰਿਫਤਾਰ, ਪੰਜਾਬੀ ਮੂਲ ਦਾ ਹੈ ਹਮਲਾਵਰ Punjabi news - TV9 Punjabi

ਕੈਨੇਡਾ ‘ਚ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲਾ ਗ੍ਰਿਫਤਾਰ, ਪੰਜਾਬੀ ਮੂਲ ਦਾ ਹੈ ਹਮਲਾਵਰ

Published: 

12 Dec 2023 13:32 PM

ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅਰੂਮ ਤੇ ਗੋਲੀਆਂ ਚਲਾਉਣ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਗੋਲੀਆਂ ਚਲਾਉਣ ਵਾਲੇ ਦੋਵੇਂ ਨੌਜਵਾਨ ਪੰਜਾਬੀ ਮੂਲ ਦੇ ਹਨ। ਇਨ੍ਹਾਂ ਚੋਂ ਇੱਕ ਮੁਲਜ਼ਮ ਅਜੇ ਵੀ ਫਰਾਰ ਹੈ। ਬੀਤੇ ਦਿਨ ਕੈਨੇਡਾ 'ਚ ਕਾਰੋਬਾਰੀ ਐਂਡੀ ਦੁੱਗਾ ਦੇ ਟਾਇਰਾਂ ਦੇ ਸ਼ੋਅਰੂਮ 'ਤੇ ਗੋਲੀਬਾਰੀ ਕੀਤੀ ਗਈ ਸੀ। ਹਾਲਾਂਕਿ ਕੈਨੇਡਾ ਪੁਲਿਸ ਦਾ ਬਿਆਨ ਆਉਣਾ ਬਾਕੀ ਹੈ।

ਕੈਨੇਡਾ ਚ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅਰੂਮ ਤੇ ਫਾਇਰਿੰਗ ਕਰਨ ਵਾਲਾ ਗ੍ਰਿਫਤਾਰ, ਪੰਜਾਬੀ ਮੂਲ ਦਾ ਹੈ ਹਮਲਾਵਰ
Follow Us On

ਕੈਨੇਡਾ ਚ ਪੰਜਾਬੀ ਗਾਇਕ ਮਨਕੀਰਤ ਔਲਖ (Mankirt Aulakh) ਦੇ ਦੋਸਤ ਦੇ ਸ਼ੋਅਰੂਮ ਤੇ ਗੋਲੀਆਂ ਚਲਾਉਣ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮੁਲਜ਼ਮ ਨਾਂਅ ਤਨਮਨਜੋਤ ਸਿੰਘ ਗਿੱਲ ਹੈ ਅਤੇ ਜਿਸ ਦੀ ਉਮਰ ਸਿਰਫ਼ 23 ਸਾਲ ਹੈ। ਉਸ ਨੇ ਆਪਣੇ ਇੱਕ ਹੋਰ ਸਾਥੀ ਨਾਲ ਮਿਲ ਕੇ ਬਰੈਂਪਟਨ ਵਿੱਚ ਕਾਰੋਬਾਰੀ ਐਂਡੀ ਦੁੱਗਾ ਦੇ ਮਿਲੇਨੀਅਮ ਟਾਇਰ ਸ਼ੋਅਰੂਮ ਵਿੱਚ ਗੋਲੀਬਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਹ ਗੋਲੀਆਂ ਚਲਾਉਣ ਵਾਲੇ ਦੋਵੇਂ ਨੌਜਵਾਨ ਪੰਜਾਬੀ ਮੂਲ ਦੇ ਹਨ। ਹਾਲਾਂਕਿ ਅਜੇ ਗੋਲੀ ਚਲਾਉਣ ਦਾ ਕਾਰਨ ਸਾਫ਼ ਨਹੀਂ ਸਕਿਆ। ਇਸ ਬਾਰੇ ਵੀ ਜਾਣਕਾਰੀ ਨਹੀਂ ਮਿਲੀ ਹੈ ਕਿ ਨੌਜਵਾਨ ਕਿਸ ਗਿਰੋਹ ਨਾਲ ਸਬੰਧਤ ਹਨ। ਇਨ੍ਹਾਂ ਚੋਂ ਇੱਕ ਮੁਲਜ਼ਮ ਅਜੇ ਵੀ ਫਰਾਰ ਹੈ।

ਬੀਤੇ ਦਿਨ ਕੈਨੇਡਾ ‘ਚ ਕਾਰੋਬਾਰੀ ਐਂਡੀ ਦੁੱਗਾ ਦੇ ਟਾਇਰਾਂ ਸ਼ੋਅਰੂਮ ‘ਤੇ ਗੋਲੀਬਾਰੀ ਕੀਤੀ ਗਈ ਸੀ। ਕੈਨੇਡੀਅਨ ਮੀਡੀਆ ਰਿਪੋਰਟਾਂ ਮੁਤਾਬਕ ਇਹ ਹਮਲਾ ਕੈਨੇਡਾ ਦੇ ਸਮੇਂ ਅਨੁਸਾਰ ਸ਼ੁੱਕਰਵਾਰ-ਸ਼ਨੀਵਾਰ ਦਰਮਿਆਨੀ ਰਾਤ ਨੂੰ ਬਰੈਂਪਟਨ ਦੇ ਪੀਲ ਇਲਾਕੇ ਵਿੱਚ ਹੋਇਆ ਸੀ। ਜਾਣਕਾਰੀ ਮਿਲੀ ਸੀ ਕਿ ਬਰੈਂਪਟਨ ਵਿੱਚ ਐਂਡੀ ਦੁੱਗਾ ਦੇ ਦ ਮਿਲੇਨੀਅਮ ਟਾਇਰ ਸੈਂਟਰ ਵਿੱਚ ਗੋਲੀਆਂ ਚਲਾਈਆਂ ਗਈਆਂ। ਇਸ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਸੀ ਅਤੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਸੀ।

ਐਂਡੀ ਦੁੱਗਾ-ਬੰਬੀਹਾ ਗੈਂਗ

ਪੁਲਿਸ ਦੇ ਸੂਤਰਾਂ ਦੀ ਮੰਨੀਏ ਤਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਤੋਂ ਐਂਡੀ ਦੁੱਗਾ ਲਗਾਤਾਰ ਬੰਬੀਹਾ ਗੈਂਗ ਦਾ ਨਿਸ਼ਾਨਾ ਬਣਿਆ ਹੋਇਆ ਹੈ। ਬੰਬੀਹਾ ਗੈਂਗ ਮੰਨਣਾ ਹੈ ਕਿ ਐਂਡੀ ਦੁੱਗਾ ਲਾਰੈਂਸ ਬਿਸ਼ਨੋਈ ਗੈਂਗ ਦਾ ਸਮਰਥਨ ਕਰਦਾ ਹੈ। ਲਾਰੈਂਸ ਗੈਂਗ ਨੇ ਹੀ ਮੂਸੇਵਾਲਾ ਕਤਲ ਦੀ ਜਿੰਮੇਵਾਰੀ ਲਈ ਸੀ। ਬੰਬੀਹਾ ਗੈਂਗ ਦਾ ਇਲਜ਼ਾਮ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਐਂਡੀ ਦੁੱਗਾ ਨੇ ਮੁਲਜ਼ਮਾਂ ਨੂੰ ਪਨਾਹ ਦਿੱਤੀ ਸੀ। ਹਾਲਾਂਕਿ ਕੈਨੇਡਾ ਪੁਲਿਸ ਦਾ ਬਿਆਨ ਆਉਣਾ ਬਾਕੀ ਹੈ।

Exit mobile version