ਬ੍ਰਿਟੇਨ ‘ਚ ਪਹਿਲੀ ਸਿੱਖ ਅਦਾਲਤ ਦੀ ਸ਼ੁਰੂਆਤ, ਘਰੇਲੂ ਹਿੰਸਾ ਸਮੇਤ ਹੋਰਨਾਂ ਕਈ ਮਾਮਲਿਆਂ ਦੀ ਹੋਵੇਗੀ ਸੁਣਵਾਈ – Punjabi News

ਬ੍ਰਿਟੇਨ ‘ਚ ਪਹਿਲੀ ਸਿੱਖ ਅਦਾਲਤ ਦੀ ਸ਼ੁਰੂਆਤ, ਘਰੇਲੂ ਹਿੰਸਾ ਸਮੇਤ ਹੋਰਨਾਂ ਕਈ ਮਾਮਲਿਆਂ ਦੀ ਹੋਵੇਗੀ ਸੁਣਵਾਈ

Updated On: 

26 Apr 2024 11:11 AM

UK First Sikh Court: ਇਕ ਖਬਰ ਵਿਚ ਕਿਹਾ ਗਿਆ ਹੈ ਕਿ ਲੰਡਨ ਦੇ ਲਿੰਕਨ ਇਨ ਦੇ ਪੁਰਾਣੇ ਹਾਲ ਵਿਚ ਇਕ ਸਮਾਰੋਹ ਵਿਚ ਸਿੱਖ ਦਰਬਾਰ ਦਾ ਉਦਘਾਟਨ ਧਾਰਮਿਕ ਗੀਤਾਂ ਨਾਲ ਕੀਤਾ ਗਿਆ। ਅਦਾਲਤ ਦੇ ਸੰਸਥਾਪਕਾਂ ਵਿੱਚੋਂ ਇੱਕ ਐਡਵੋਕੇਟ ਬਲਦੀਪ ਸਿੰਘ ਦਾ ਕਹਿਣਾ ਹੈ ਕਿ ਇਸ ਦਾ ਉਦੇਸ਼ ਝਗੜਿਆਂ ਅਤੇ ਵਿਵਾਦਾਂ ਨਾਲ ਨਜਿੱਠਦੇ ਹੋਏ ਲੋੜ ਦੇ ਸਮੇਂ ਸਿੱਖ ਪਰਿਵਾਰਾਂ ਦੀ ਸਹਾਇਤਾ ਕਰਨਾ ਹੈ।

ਬ੍ਰਿਟੇਨ ਚ ਪਹਿਲੀ ਸਿੱਖ ਅਦਾਲਤ ਦੀ ਸ਼ੁਰੂਆਤ, ਘਰੇਲੂ ਹਿੰਸਾ ਸਮੇਤ ਹੋਰਨਾਂ ਕਈ ਮਾਮਲਿਆਂ ਦੀ ਹੋਵੇਗੀ ਸੁਣਵਾਈ
Follow Us On

UK First Sikh Court: ਲੰਡਨ ਵਿੱਚ ਬ੍ਰਿਟਿਸ਼ ਸਿੱਖ ਵਕੀਲਾਂ ਵੱਲੋਂ ਪਹਿਲੀ ਵਾਰ ਨਵੀਂ ਸਿੱਖ ਅਦਾਲਤ ਦੀ ਸ਼ੁਰੂਆਤ ਕੀਤੀ ਗਈ ਹੈ। ਘਰੇਲੂ ਹਿੰਸਾ, ਜੂਆ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਰਗੇ ਮਾਮਲਿਆਂ ਨੂੰ ਅਦਾਲਤ ਵਿੱਚ ਨਿਪਟਾਇਆ ਜਾਵੇਗਾ। ਪਰਿਵਾਰਕ ਤੇ ਸਿਵਲ ਵਿਵਾਦਾਂ ‘ਚ ਫਸੇ ਸਿੱਖ ਭਾਈਚਾਰੇ ਦੇ ਲੋਕਾਂ ਲਈ ਬਹੁਤ ਵੱਡੀ ਖੁਸ਼ਖਬਰੀ ਹੈ। ਲੰਡਨ ਵਿੱਚ ਬ੍ਰਿਟਿਸ਼ ਸਿੱਖ ਵਕੀਲਾਂ ਵੱਲੋਂ ਨਵੀਂ ਅਦਾਲਤ ਦੀ ਸ਼ੁਰੂਆਤ ਕੀਤੀ ਗਈ ਹੈ

ਇਕ ਖਬਰ ਵਿਚ ਕਿਹਾ ਗਿਆ ਹੈ ਕਿ ਲੰਡਨ ਦੇ ਲਿੰਕਨ ਇਨ ਦੇ ਪੁਰਾਣੇ ਹਾਲ ਵਿਚ ਇਕ ਸਮਾਰੋਹ ਵਿਚ ਸਿੱਖ ਦਰਬਾਰ ਦਾ ਉਦਘਾਟਨ ਧਾਰਮਿਕ ਗੀਤਾਂ ਨਾਲ ਕੀਤਾ ਗਿਆ। ਅਦਾਲਤ ਦੇ ਸੰਸਥਾਪਕਾਂ ਵਿੱਚੋਂ ਇੱਕ ਐਡਵੋਕੇਟ ਬਲਦੀਪ ਸਿੰਘ ਦਾ ਕਹਿਣਾ ਹੈ ਕਿ ਇਸ ਦਾ ਉਦੇਸ਼ ਝਗੜਿਆਂ ਅਤੇ ਵਿਵਾਦਾਂ ਨਾਲ ਨਜਿੱਠਦੇ ਹੋਏ ਲੋੜ ਦੇ ਸਮੇਂ ਸਿੱਖ ਪਰਿਵਾਰਾਂ ਦੀ ਸਹਾਇਤਾ ਕਰਨਾ ਹੈ।

ਵਿਅਕਤੀਗਤ ਤੌਰ ‘ਤੇ ਚਲਾਈ ਜਾਵੇਗੀ ਅਦਾਲਤ

ਦੱਸਿਆ ਜਾਂਦਾ ਹੈ ਕਿ ਨਵੀਂ ਅਦਾਲਤ ਨਿੱਜੀ ਤੌਰ ‘ਤੇ ਚਲਾਈ ਜਾਵੇਗੀ, ਅਤੇ ਇਸ ਵਿਚ ਲਗਭਗ 30 ਮੈਜਿਸਟ੍ਰੇਟ ਅਤੇ 15 ਜੱਜ ਹੋਣਗੇ। ਖਾਸ ਗੱਲ ਇਹ ਹੈ ਕਿ ਇਨ੍ਹਾਂ ‘ਚ ਜ਼ਿਆਦਾਤਰ ਔਰਤਾਂ ਹੋਣਗੀਆਂ। ਅਦਾਲਤ ਵਿਚ ਮੈਜਿਸਟ੍ਰੇਟ ਦਾ ਕੰਮ ਇਕ ਸਮਝੌਤੇ ‘ਤੇ ਪਹੁੰਚਣ ਲਈ ਧਿਰਾਂ ਵਿਚਕਾਰ ਵਿਚੋਲਗੀ ਕਰਨਾ ਹੋਵੇਗਾ।

ਇਹ ਵੀ ਪੜ੍ਹੋ – NIA ਨੂੰ ਮਿਲੀ ਵੱਡੀ ਸਫਲਤਾ, ਲੰਡਨ ਚ ਭਾਰਤੀ ਹਾਈ ਕਮਿਸ਼ਨ ਤੇ ਹਮਲੇ ਦਾ ਦੋਸ਼ੀ ਗ੍ਰਿਫਤਾਰ

ਇਨ੍ਹਾਂ ਮਾਮਲਿਆਂ ਨੂੰ ਹੋਵੇਗੀ ਸੁਣਵਾਈ

ਸਿੱਖ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਹੈ ਕਿ ਅਦਾਲਤ ਘਰੇਲੂ ਹਿੰਸਾ, ਜੂਏਬਾਜ਼ੀ ਅਤੇ ਨਸ਼ਾਖੋਰੀ ਵਰਗੇ ਮਾਮਲਿਆਂ ਨਾਲ ਨਜਿੱਠੇਗੀ। ਜੇਕਰ ਇਹਨਾਂ ਮਾਮਲਿਆਂ ਵਿੱਚ ਵਿਚੋਲਗੀ ਅਸਫਲ ਰਹਿੰਦੀ ਹੈ, ਤਾਂ ਕੇਸ ਅਦਾਲਤ ਦੇ ਜੱਜ ਸਾਹਮਣੇ ਲਿਆਂਦਾ ਜਾ ਸਕਦਾ ਹੈ। ਇਸ ਤੋਂ ਬਾਅਦ ਆਰਬਿਟਰੇਸ਼ਨ ਐਕਟ ਤਹਿਤ ਕਾਨੂੰਨੀ ਤੌਰ ‘ਤੇ ਫੈਸਲਾ ਲਿਆ ਜਾਵੇਗਾ। ਬਲਦੀਪ ਸਿੰਘ ਨੇ ਕਿਹਾ ਕਿ ਜਿਨ੍ਹਾਂ ਮੁੱਦਿਆਂ ਨੂੰ ਅਸੀਂ ਨਜਿੱਠ ਨਹੀਂ ਸਕਦੇ, ਉਨ੍ਹਾਂ ਨੂੰ ਢੁੱਕਵੀਂ ਥਾਂ ‘ਤੇ ਭੇਜਿਆ ਜਾਵੇਗਾ। ਨਵੇਂ ਅਦਾਲਤੀ ਨਿਯਮਾਂ ਦੇ ਤਹਿਤ, ਕੇਸ ਦੇ ਦੋਵੇਂ ਧਿਰਾਂ ਨੂੰ ਹਿੱਸਾ ਲੈਣ ਲਈ ਸਹਿਮਤੀ ਦੇਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਅਦਾਲਤ ਦਾ ਮਕਸਦ ਅੰਗਰੇਜ਼ੀ ਅਦਾਲਤਾਂ ਨੂੰ ਆਪਣੇ ਕਬਜ਼ੇ ਵਿੱਚ ਲੈਣਾ ਅਤੇ ਤੰਗ ਕਰਨਾ ਨਹੀਂ ਹੈ।

Exit mobile version