ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੈਨੇਡਾ ਨੂੰ ਖੂਬ ਪਸੰਦ ਕਰਦੇ ਭਾਰਤੀ, ਪੰਜ ਸਾਲ ‘ਚ ਇੱਕ ਲੱਖ ਤੋਂ ਲੋਕਾਂ ਨੇ ਲਈ ਨਾਗਰਿਕਤਾ

ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਤਣਾਅਪੂਰਨ ਬਣੇ ਹੋਏ ਹਨ। ਇਸ ਦੌਰਾਨ ਵਿਦੇਸ਼ ਮੰਤਰਾਲੇ ਦੇ ਅੰਕੜਿਆਂ ਤੋਂ ਪਤਾ ਲੱਗਿਆ ਹੈ ਕਿ ਪਿਛਲੇ ਪੰਜ ਸਾਲਾਂ ਵਿੱਚ ਇੱਕ ਲੱਖ ਤੋਂ ਵੱਧ ਭਾਰਤੀਆਂ ਨੇ ਕੈਨੇਡੀਅਨ ਨਾਗਰਿਕਤਾ ਲਈ ਹੈ। ਜਨਵਰੀ 2018 ਤੋਂ ਜੂਨ 2023 ਦੌਰਾਨ ਲਗਭਗ 8.4 ਲੱਖ ਭਾਰਤੀਆਂ ਨੇ ਆਪਣੀ ਭਾਰਤੀ ਨਾਗਰਿਕਤਾ ਛੱਡ ਦਿੱਤੀ ਹੈ।

ਕੈਨੇਡਾ ਨੂੰ ਖੂਬ ਪਸੰਦ ਕਰਦੇ ਭਾਰਤੀ, ਪੰਜ ਸਾਲ ‘ਚ ਇੱਕ ਲੱਖ ਤੋਂ ਲੋਕਾਂ ਨੇ ਲਈ ਨਾਗਰਿਕਤਾ
Follow Us
tv9-punjabi
| Updated On: 25 Sep 2023 14:18 PM

ਐੱਨਆਰਆਈ ਨਿਊਜ। ਇਨ੍ਹੀਂ ਦਿਨੀਂ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਖਾਲਿਸਤਾਨੀ ਸਮਰਥਕਾਂ ਅਤੇ ਅੱਤਵਾਦੀਆਂ ਨੂੰ ਲੈ ਕੇ ਖਟਾਸ ਬਣੇ ਹੋਏ ਹਨ। ਖਾਲਿਸਤਾਨੀ ਅੱਤਵਾਦੀ (Khalistani terrorists) ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਦੋਵੇਂ ਦੇਸ਼ ਆਹਮੋ-ਸਾਹਮਣੇ ਹਨ। ਇਸ ਸਭ ਦੇ ਵਿਚਕਾਰ ਵਿਦੇਸ਼ ਮੰਤਰਾਲੇ ਦੇ ਅੰਕੜਿਆਂ ਤੋਂ ਪਤਾ ਲੱਗਾ ਹੈ ਕਿ ਪਿਛਲੇ ਪੰਜ ਸਾਲਾਂ ਵਿੱਚ ਇੱਕ ਲੱਖ ਤੋਂ ਵੱਧ ਭਾਰਤੀਆਂ ਨੇ ਕੈਨੇਡਾ ਦੀ ਨਾਗਰਿਕਤਾ ਲਈ ਹੈ। ਜਾਣੋ ਭਾਰਤੀਆਂ ਦੀ ਪਹਿਲੀ ਪਸੰਦ ਕਿਹੜਾ ਦੇਸ਼ ਹੈ।

ਟਾਈਮਜ਼ ਆਫ ਇੰਡੀਆ ਨੇ ਵਿਦੇਸ਼ ਮੰਤਰਾਲੇ (Ministry of Foreign Affairs) ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਹੈ ਕਿ ਜਨਵਰੀ 2018 ਤੋਂ ਜੂਨ 2023 ਦਰਮਿਆਨ 1.6 ਲੱਖ ਭਾਰਤੀਆਂ ਨੇ ਆਪਣੀ ਨਾਗਰਿਕਤਾ ਛੱਡ ਦਿੱਤੀ ਹੈ। ਭਾਵ, ਭਾਰਤੀ ਨਾਗਰਿਕਤਾ ਛੱਡਣ ਵਾਲਿਆਂ ਵਿੱਚੋਂ ਲਗਭਗ 20 ਪ੍ਰਤੀਸ਼ਤ ਨੇ ਕੈਨੇਡੀਅਨ ਨਾਗਰਿਕਤਾ ਨੂੰ ਚੁਣਿਆ। ਇਨ੍ਹਾਂ ਪੰਜ ਸਾਲਾਂ ਵਿੱਚ ਅਮਰੀਕਾ ਤੋਂ ਬਾਅਦ ਭਾਰਤੀਆਂ ਨੇ ਕੈਨੇਡਾ ਵਿੱਚ ਵਸਣ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ। ਇਨ੍ਹਾਂ ਤੋਂ ਇਲਾਵਾ ਆਸਟ੍ਰੇਲੀਆ ਅਤੇ ਬ੍ਰਿਟੇਨ ਵੀ ਭਾਰਤੀਆਂ ਦੇ ਚਹੇਤੇ ਸਨ।

58 ਫੀਸਦੀ ਨੇ ਅਮਰੀਕਾ ਅਤੇ ਕੈਨੇਡਾ ਨੂੰ ਚੁਣਿਆ

ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕੁੱਲ ਮਿਲਾ ਕੇ ਜਨਵਰੀ 2018 ਤੋਂ ਜੂਨ 2023 ਤੱਕ ਲਗਭਗ 8.4 ਲੱਖ ਭਾਰਤੀਆਂ ਨੇ ਆਪਣੀ ਭਾਰਤੀ ਨਾਗਰਿਕਤਾ (Indian citizenship) ਛੱਡ ਦਿੱਤੀ ਅਤੇ 114 ਵੱਖ-ਵੱਖ ਦੇਸ਼ਾਂ ਦੇ ਨਾਗਰਿਕ ਬਣ ਗਏ। ਜਿਨ੍ਹਾਂ ਵਿੱਚੋਂ 58 ਫੀਸਦੀ ਉਹ ਲੋਕ ਹਨ ਜਿਨ੍ਹਾਂ ਨੇ ਸਿਰਫ਼ ਅਮਰੀਕਾ ਜਾਂ ਕੈਨੇਡਾ ਨੂੰ ਹੀ ਚੁਣਿਆ ਹੈ। ਭਾਰਤੀ ਨਾਗਰਿਕਤਾ ਤਿਆਗਣ ਵਾਲੇ ਲੋਕਾਂ ਦੀ ਗਿਣਤੀ 2018 ਵਿੱਚ 1.3 ਲੱਖ ਤੋਂ ਵੱਧ ਕੇ 2022 ਵਿੱਚ 2.2 ਲੱਖ ਹੋ ਗਈ। 2023 ਦੀ ਪਹਿਲੀ ਛਿਮਾਹੀ ਵਿੱਚ 87 ਹਜ਼ਾਰ ਤੋਂ ਵੱਧ ਭਾਰਤੀਆਂ ਨੇ ਵਿਦੇਸ਼ੀ ਨਾਗਰਿਕਤਾ ਲਈ ਚੋਣ ਕੀਤੀ ਹੈ।

ਕੈਨੇਡਾ-ਅਮਰੀਕਾ ‘ਚ ਕਿਉਂ ਵਸ ਰਹੇ ਹਨ ਭਾਰਤੀ?

ਇਮੀਗ੍ਰੇਸ਼ਨ ਮਾਹਰ ਵਿਕਰਮ ਸ਼ਰਾਫ ਨੇ TOI ਨੂੰ ਦੱਸਿਆ ਕਿ ਭਾਰਤੀ ਵਿਕਸਤ ਦੇਸ਼ਾਂ ਦੀ ਨਾਗਰਿਕਤਾ ਲੈਣਾ ਪਸੰਦ ਕਰਦੇ ਹਨ ਜਿੱਥੇ ਅੰਗਰੇਜ਼ੀ ਮੁੱਖ ਭਾਸ਼ਾ ਹੈ। ਪਰਵਾਸ ਦੇ ਕਈ ਕਾਰਨ ਹਨ। ਇਨ੍ਹਾਂ ਵਿੱਚ ਉੱਚ ਪੱਧਰੀ ਜੀਵਨ-ਜਾਚ, ਬੱਚਿਆਂ ਦੀ ਸਿੱਖਿਆ, ਰੁਜ਼ਗਾਰ ਦੇ ਮੌਕੇ ਅਤੇ ਮਿਆਰੀ ਸਿਹਤ ਸੰਭਾਲ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕੈਨੇਡਾ ਅਤੇ ਆਸਟ੍ਰੇਲੀਆ ਵਰਗੇ ਦੇਸ਼ ਲੋਕਾਂ ਲਈ ਰੈਜ਼ੀਡੈਂਸੀ ਅਤੇ ਨਾਗਰਿਕਤਾ ਪ੍ਰਾਪਤ ਕਰਨਾ ਆਸਾਨ ਅਤੇ ਜਲਦੀ ਬਣਾ ਕੇ ਵਿਦੇਸ਼ੀ ਪ੍ਰਤਿਭਾਵਾਂ ਨੂੰ ਆਕਰਸ਼ਿਤ ਕਰ ਰਹੇ ਹਨ।

88 ਸਾਲ ਦੀ ਉਮਰ 'ਚ ਚੰਡੀਗੜ੍ਹ ਦੀਆਂ ਗਲੀਆਂ ਸਾਫ਼ ਕਰ ਰਹੇ ਹਨ ਸਾਬਕਾ IPS ਇੰਦਰਜੀਤ ਐਸ ਸਿੱਧੂ
88 ਸਾਲ ਦੀ ਉਮਰ 'ਚ ਚੰਡੀਗੜ੍ਹ ਦੀਆਂ ਗਲੀਆਂ ਸਾਫ਼ ਕਰ ਰਹੇ ਹਨ ਸਾਬਕਾ IPS ਇੰਦਰਜੀਤ ਐਸ ਸਿੱਧੂ...
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ 'ਆਪ' ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਆਹਮੋ-ਸਾਹਮਣੇ
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ 'ਆਪ' ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਆਹਮੋ-ਸਾਹਮਣੇ...
PM Modi in London: ਲੰਡਨ ਵਿੱਚ ਹੋ ਗਈ ਮੋਦੀ-ਮੋਦੀ, ਸਵਾਗਤ ਦੇਖ ਕੇ ਦੁਨੀਆ ਹੈਰਾਨ!
PM Modi in London: ਲੰਡਨ ਵਿੱਚ ਹੋ ਗਈ ਮੋਦੀ-ਮੋਦੀ, ਸਵਾਗਤ ਦੇਖ ਕੇ ਦੁਨੀਆ ਹੈਰਾਨ!...
ਬ੍ਰਿਟੇਨ 'ਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਸੌਂਪੀਆਂ ਗਈਆਂ ਕਿਸੇ ਹੋਰ ਦੀਆਂ ਲਾਸ਼ਾਂ
ਬ੍ਰਿਟੇਨ 'ਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਸੌਂਪੀਆਂ ਗਈਆਂ ਕਿਸੇ ਹੋਰ ਦੀਆਂ ਲਾਸ਼ਾਂ...
Henley Passport Index: ਭਾਰਤੀ ਪਾਸਪੋਰਟ ਹੋਇਆ ਹੋਰ ਮਜ਼ਬੂਤ, ਹੁਣ ਤੁਸੀਂ ਬਿਨਾਂ ਵੀਜ਼ਾ ਘੁੰਮ ਸਕੋਗੇ ਇੰਨੇ ਦੇਸ਼...
Henley Passport Index: ਭਾਰਤੀ ਪਾਸਪੋਰਟ ਹੋਇਆ ਹੋਰ ਮਜ਼ਬੂਤ, ਹੁਣ ਤੁਸੀਂ ਬਿਨਾਂ ਵੀਜ਼ਾ ਘੁੰਮ ਸਕੋਗੇ ਇੰਨੇ ਦੇਸ਼......
ਕਪੂਰਥਲਾ 'ਚ ਸ਼ਖਸ ਨੇ ਦਿਵਆਂਗ ਅਤੇ ਔਰਤ ਨੂੰ ਬੇਰਹਿਮੀ ਨਾਲ ਕੁੱਟਿਆ, ਵੀਡੀਓ ਦੇਖੋ
ਕਪੂਰਥਲਾ 'ਚ ਸ਼ਖਸ ਨੇ ਦਿਵਆਂਗ ਅਤੇ ਔਰਤ ਨੂੰ ਬੇਰਹਿਮੀ ਨਾਲ ਕੁੱਟਿਆ, ਵੀਡੀਓ ਦੇਖੋ...
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ...
Vaishno Devi ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ
Vaishno Devi  ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ...
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO...