ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਹਿੰਮਤ ਸਿੰਘ ਸ਼ੇਰਗਿੱਲ ਨੇ ਕਰਵਾਇਆ ਵਿਆਹ, ਵਧਾਈ ਦੇਣ ਪਹੁੰਚੇ ਹਰਜੋਤ ਬੈਂਸ ਅਤੇ ਕੁਲਤਾਰ ਸੰਧਵਾਂ

ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਅਤੇ ਮਜੀਠਾ ਤੋਂ ਚੋਣ ਲੜ ਚੁੱਕੇ ਹਿੰਮਤ ਸਿੰਘ ਸ਼ੇਰਗਿੱਲ ਨੇ ਕੈਨੇਡਾ ਦੀ ਧਰਤੀ ਤੇ ਆਪਣਾ ਵਿਆਹ ਕਰਵਾ ਲਿਆ ਹੈ। ਸੋਸ਼ਲ ਮੀਡੀਆ ਤੇ ਜਿਸ ਦੀ ਜਾਣਕਾਰੀ ਖੁਦ ਹਿੰਮਤ ਸਿੰਘ ਸ਼ੇਰਗਿੱਲ ਨੇ ਦਿੱਤੀ ਹੈ। ਸ਼ੇਰਦਿਲ ਨੇ ਅਸੀਰਵਾਦ ਦੇਣ ਲਈ ਮੁੱਖਮੰਤਰੀ ਭਗਵੰਤ ਮਾਨ ਦਾ ਧੰਨਵਾਦ ਵੀ ਕੀਤਾ। ਤੁਹਾਨੂੰ ਦੱਸ ਦਈਏ ਕਿ 2017 ਤੋਂ ਬਾਅਦ ਸ਼ੇਰਗਿੱਲ ਪਾਰਟੀ ਦੀਆਂ ਗਤੀਵਿਧੀਆਂ ਤੋਂ ਵੱਖ ਹੋਕੇ ਆਪਣੀ ਕਾਨੂੰਨੀ ਪ੍ਰੈਕਟਿਸ ਕਰਨ ਲੱਗ ਪਏ ਸਨ।

ਹਿੰਮਤ ਸਿੰਘ ਸ਼ੇਰਗਿੱਲ ਨੇ ਕਰਵਾਇਆ ਵਿਆਹ, ਵਧਾਈ ਦੇਣ ਪਹੁੰਚੇ ਹਰਜੋਤ ਬੈਂਸ ਅਤੇ ਕੁਲਤਾਰ ਸੰਧਵਾਂ
ਹਿੰਮਤ ਸ਼ੇਰਗਿੱਲ ਨੂੰ ਮੁਬਾਰਕਬਾਦ ਦਿੰਦੇ ਹੋਏ ਕੁਲਤਾਰ ਸੰਧਵਾਂ ਅਤੇ ਹਰਜੋਤ ਬੈਂਸ
Follow Us
tv9-punjabi
| Published: 23 Jan 2024 16:41 PM IST

ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਹਿੰਮਤ ਸਿੰਘ ਸ਼ੇਰਗਿੱਲ ਵੀ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਸ ਦਾ ਵਿਆਹ ਕੈਨੇਡਾ ਦੇ ਬਰੈਂਪਟਨ ਵਿੱਚ ਸੁਖਮਨ ਕੌਰ ਨਾਲ ਹੋਇਆ ਹੈ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ ਇਸ ਵਿਆਹ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਵੀ ਸ਼ਾਮਲ ਹੋਏ।

ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਵੀ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਕੱਠੇ ਵਿਆਹ ਦੀਆਂ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।

ਹੁਣ ਤੱਕ ਕਈ ਲੀਡਰ ਬਣੇ ਲਾੜੇ

2022 ਵਿੱਚ ਆਮ ਆਦਮੀ ਪਾਰਟੀ ਸੂਬੇ ਵਿੱਚ ਸੱਤਾ ਵਿੱਚ ਆਈ ਸੀ। ਸਰਕਾਰ ਵਿੱਚ ਕਈ ਮੰਤਰੀ ਅਤੇ ਵਿਧਾਇਕ ਨੌਜਵਾਨ ਸਨ। ਜਿਨ੍ਹਾਂ ਦੇ ਵਿਆਹ ਸਰਕਾਰ ਦੇ ਦੋ ਸਾਲ ਦੇ ਸਮੇਂ ਅੰਦਰ ਹੋਏ ਹਨ। ਪਿਛਲੇ ਸਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਆਹ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਹੋਇਆ ਸੀ।

ਇਹਨਾਂ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਵੀ ਜੁਲਾਈ 2022 ਵਿੱਚ ਵਿਆਹ ਦੇ ਬੰਧਨ ਵਿੱਚ ਬੱਝੇ ਸਨ। ਜਦੋਂ ਕਿ ਪਿਛਲੇ ਸਾਲ ਹੀ ਸੰਸਦ ਮੈਂਬਰ ਰਾਘਵ ਚੱਢਾ ਨੇ ਅਦਾਕਾਰਾ ਪਰਿਣੀਤੀ ਚੋਪੜਾ ਨਾਲ ਵਿਆਹ ਕੀਤਾ ਸੀ। ਇਸ ਦੇ ਨਾਲ ਹੀ ਨਵੰਬਰ 2023 ਵਿੱਚ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਵਿਆਹ ਯੂਪੀ ਦੀ ਡਾਕਟਰ ਗੁਰਵੀਨ ਕੌਰ ਨਾਲ ਹੋਇਆ।

ਕੌਣ ਹੈ ਹਿੰਮਤ ਸਿੰਘ ਸ਼ੇਰਗਿੱਲ?

ਹਿੰਮਤ ਸਿੰਘ ਸ਼ੇਰਗਿੱਲ ਮੂਲ ਰੂਪ ਵਿੱਚ ਚੰਡੀਗੜ੍ਹ ਦੇ ਰਹਿਣ ਵਾਲੇ ਹਨ। ਉਹ ਇੱਕ ਵਕੀਲ ਵੀ ਹਨ। ਉਹ ਆਮ ਆਦਮੀ ਪਾਰਟੀ ਨਾਲ ਜੁੜੇ ਰਹੇ। 2014 ਤੋਂ 2017 ਤੱਕ ਸਰਗਰਮ। ਸ਼ੇਰਗਿੱਲ ਨੇ 2014 ਵਿੱਚ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਪਣੀ ਪਹਿਲੀ ਚੋਣ ਲੜੀ ਸੀ, ਪਰ ਉਹ ਅਸਫਲ ਰਹੇ ਸਨ। ਉਨ੍ਹਾਂ ਨੂੰ 28.15 ਫੀਸਦੀ ਵੋਟਾਂ ਮਿਲੀਆਂ।

ਉਨ੍ਹਾਂ ਨੇ ਮਜੀਠਾ ਤੋਂ 2017 ਦੀ ਵਿਧਾਨ ਸਭਾ ਚੋਣ ਵੀ ਲੜੀ ਸੀ, ਪਰ ਉਹ ਅਸਫਲ ਰਹੇ ਸਨ। ਉਹ 2014 ਤੋਂ 2017 ਤੱਕ ਆਮ ਆਦਮੀ ਪਾਰਟੀ ਦੇ ਕਾਨੂੰਨੀ ਸੈੱਲ ਦੇ ਮੁਖੀ ਰਹੇ। 2017 ਤੋਂ ਬਾਅਦ ਤੋਂ ਹੀ ਉਹ ਲਾਅ ਦੀ ਪ੍ਰੈਕਿਟਸ ਕਰ ਰਹੇ ਹਨ। ਉਸਨੇ ਲਾਰੈਂਸ ਸਕੂਲ ਸਨਾਵਰ ਵਿੱਚ ਪੜ੍ਹਾਈ ਕੀਤੀ, ਫਿਰ ਕਾਨੂੰਨ ਦੀ ਡਿਗਰੀ ਹਾਸਲ ਕਰਨ ਲਈ ਯੂਨਾਈਟਿਡ ਕਿੰਗਡਮ ਚਲੇ ਗਏ ਸਨ।

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...