‘ਆਪ’ ਦੇ ਸਾਬਕਾ ਵਿਧਾਇਕ ਸੰਦੋਆ ਨੂੰ ਕੈਨੇਡਾ ਏਅਰਪੋਰਟ ‘ਤੇ ਰੋਕਿਆ, ਛੇੜਛਾੜ ਮਾਮਲੇ ‘ਚ ਕਰੀਬ 7 ਘੰਟੇ ਪੁੱਛਗਿੱਛ
Amarjit Sandoa stopped at Toronto airport: 2010 ਵਿੱਚ ਅਮਰਜੀਤ ਸਿੰਘ ਸੰਦੋਹਾ ਖਿਲਾਫ਼ ਦਰਜ ਹੋਏ ਛੇੜਛਾੜ ਦੇ ਮਾਮਲੇ ਵਿੱਚ ਕੈਨੇਡਾ ਦੇ ਇਮੀਗਰੇਸ਼ਨ ਵਿਭਾਗ ਨੇ ਸੰਦੋਹਾ ਤੋਂ ਪੁੱਛਗਿੱਛ ਕੀਤੀ। ਇਸ ਮੌਕੇ ਉਹਨਾਂ ਨਾਲ ਪੰਜਾਬ ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਮੌਜੂਦ ਸਨ।ਇਸ ਪੁੱਛਗਿੱਛ ਕਾਫੀ ਸਮਾਂ ਚੱਲੀ।
ਸਾਬਕਾ ਵਿਧਾਇਕ ਅਮਰਜੀਤ ਸੰਦੋਹਾ ਦੀ ਪੁਰਾਣੀ ਤਸਵੀਰ
ਪੰਜਾਬ ਦੇ ਰੋਪੜ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਕੈਨੇਡਾ ਦੇ ਟੋਰਾਂਟੋ ਏਅਰਪੋਰਟ ‘ਤੇ ਰੋਕਿਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਉਨ੍ਹਾਂ ਦੇ ਨਾਲ ਸਨ। 2010 ‘ਚ ਨਾਬਾਲਗ ਨਾਲ ਛੇੜਛਾੜ ਦੇ ਦੋਸ਼ ‘ਚ ਸੰਦੋਹਾ ਤੋਂ 7 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਅੰਤ ਵਿੱਚ ਐਸਐਸਪੀ ਰੋਪੜ ਵੱਲੋਂ ਇੱਕ ਪੱਤਰ ਭੇਜਿਆ ਗਿਆ, ਜਿਸ ਤੋਂ ਬਾਅਦ ਸੰਦੋਹਾ ਨੂੰ ਕੈਨੇਡਾ ਵਿੱਚ ਦਾਖ਼ਲ ਹੋਣ ਦਿੱਤਾ ਗਿਆ।
ਦਰਅਸਲ ਕੈਨੇਡੀਅਨ ਇਮੀਗ੍ਰੇਸ਼ਨ ਵਿਭਾਗ ਨੂੰ ਸੰਦੋਆ ਖਿਲਾਫ ਸ਼ਿਕਾਇਤ ਮਿਲੀ ਸੀ। ਜਿਸ ਵਿੱਚ ਲਿਖਿਆ ਗਿਆ ਸੀ ਕਿ ਸੰਦੋਹਾ ਦੇ ਖਿਲਾਫ ਪੰਜਾਬ, ਭਾਰਤ ਵਿੱਚ ਬੱਚਿਆਂ ਨਾਲ ਛੇੜਛਾੜ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਸ ‘ਤੇ ਕਾਰਵਾਈ ਕਰਦਿਆਂ ਕੈਨੇਡੀਅਨ ਇਮੀਗ੍ਰੇਸ਼ਨ ਵਿਭਾਗ ਨੇ 17 ਜਨਵਰੀ 2024 ਨੂੰ ਸੰਦੋਆ ਨੂੰ ਹਵਾਈ ਅੱਡੇ ‘ਤੇ ਰੋਕ ਲਿਆ। ਸਪੀਕਰ ਕੁਲਤਾਰ ਸੰਧਵਾਂ ਨੇ ਵੀ ਰੋਕ ਕੇ ਐਸਐਸਪੀ ਰੋਪੜ ਨਾਲ ਸੰਪਰਕ ਕਰਕੇ 7 ਘੰਟਿਆਂ ਵਿੱਚ ਮਾਮਲਾ ਸੁਲਝਾ ਲਿਆ।


