Gangster ਅਮਰਪ੍ਰੀਤ ਸਮਰਾ ਦਾ ਕੈਨੇਡਾ ‘ਚ ਕਤਲ, ਵਿਆਹ ਸਮਾਰੋਹ ਤੋਂ ਬਾਹਰ ਨਿਕਲਦੇ ਹੀ ਬਦਮਾਸ਼ਾਂ ਨੇ ਮਾਰੀ ਗੋਲੀ, ਗੱਡੀ ਨੂੰ ਵੀ ਲਗਾਈ ਅੱਗ

Updated On: 

29 May 2023 11:48 AM

ਕੈਨੇਡਾ ਦੇ ਟਾਪ-10 ਗੈਂਗਸਟਰਾਂ ਵਿੱਚੋਂ ਇੱਕ ਅਮਰਪ੍ਰੀਤ ਸਮਰਾ ਉਰਫ ਚੱਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਅਮਰਪ੍ਰੀਤ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਵੈਨਕੂਵਰ ਵਿੱਚ ਸੀ। ਰਾਤ ਨੂੰ ਡਿਨਰ ਅਤੇ ਡਾਂਸ ਤੋਂ ਬਾਅਦ ਜਿਵੇਂ ਹੀ ਫਰੇਜ਼ਰਵਿਊ ਹਾਲ ਤੋਂ ਬਾਹਰ ਆਏ ਤਾਂ ਬ੍ਰਦਰਜ਼ ਕੀਪਰਜ਼ ਗਰੁੱਪ ਦੇ ਕਾਰਕੁਨਾਂ ਨੇ ਗੋਲੀਆਂ ਚਲਾ ਦਿੱਤੀਆਂ।

Gangster ਅਮਰਪ੍ਰੀਤ ਸਮਰਾ ਦਾ ਕੈਨੇਡਾ ਚ ਕਤਲ, ਵਿਆਹ ਸਮਾਰੋਹ ਤੋਂ ਬਾਹਰ ਨਿਕਲਦੇ ਹੀ ਬਦਮਾਸ਼ਾਂ ਨੇ ਮਾਰੀ ਗੋਲੀ, ਗੱਡੀ ਨੂੰ ਵੀ ਲਗਾਈ ਅੱਗ
Follow Us On

NRI। ਕੈਨੇਡਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਕੈਨੇਡਾ (Canada) ਵੈਨਕੂਵਰ ਵਿੱਚ ਨਾਮੀ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਗੋਲੀ ਮਾਰਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਕੈਨੇਡੀਅਨ ਸਮੇਂ ਅਨੁਸਾਰ ਦੁਪਹਿਰ ਕਰੀਬ 1:30 ਵਜੇ ਵਾਪਰੀ। ਅਮਰਪ੍ਰੀਤ ਆਪਣੇ ਭਰਾ ਰਵਿੰਦਰ ਨਾਲ ਵਿਆਹ ਸਮਾਗਮ ਵਿੱਚ ਆਇਆ ਹੋਇਆ ਸੀ।

ਹਮਲਾਵਰਾਂ ਨੇ ਉਸ ਵਾਹਨ ਨੂੰ ਵੀ ਅੱਗ ਲਗਾ ਦਿੱਤੀ ਜਿਸ ਵਿਚ ਉਹ ਸਬੂਤ ਨਸ਼ਟ ਕਰਨ ਆਇਆ ਸੀ। ਚਸ਼ਮਦੀਦਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਲੀਆਂ ਦੀ ਆਵਾਜ਼ ਇਸ ਤਰ੍ਹਾਂ ਸੁਣਾਈ ਦਿੱਤੀ ਜਿਵੇਂ ਮਸ਼ੀਨ ਗਨ ਤੋਂ ਗੋਲੀਬਾਰੀ ਕੀਤੀ ਗਈ ਹੋਵੇ।

ਸਮਰਾ UN ਦੇ ਟਾਪ-10 ਗੈਂਗਸਟਰਾਂ ਦੀ ਸੂਚੀ ‘ਚ ਸੀ ਸ਼ਾਮਿਲ

ਅਮਰਪ੍ਰੀਤ ਸਿੰਘ ਸਮਰਾ ਉਰਫ ਚੱਕੀ ਸੰਯੁਕਤ ਰਾਸ਼ਟਰ (UN) ਦੀ ਟਾਪ-10 ਗੈਂਗਸਟਰਾਂ ਦੀ ਸੂਚੀ ਵਿੱਚ ਸ਼ਾਮਲ ਸੀ। ਉਸ ਦੇ ਵਿਰੋਧੀ ਬ੍ਰਦਰਜ਼ ਕੀਪਰਜ਼ ਗਰੁੱਪ ਵਿਚਕਾਰ ਕਾਰੋਬਾਰ ਨੂੰ ਲੈ ਕੇ ਦੁਸ਼ਮਣੀ ਸੀ। ਵਿਆਹ ਸਮਾਗਮ ‘ਚ ਸ਼ਾਮਲ ਹੋਏ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਸੀ ਕਿ ਹਮਲਾਵਰ ਪਹਿਲਾਂ ਹੀ ਵਿਆਹ ਸਮਾਗਮ ਵਾਲੀ ਥਾਂ ਤੇ ਘੁੰਮ ਰਹੇ ਸਨ। ਇਸ ਕਤਲ ਨੂੰ ਟਾਰਗੇਟ ਕਿਲਿੰਗ ਮੰਨਿਆ ਜਾ ਰਿਹਾ ਹੈ।

ਪੁਲਿਸ ਨੇ ਵਿਸ਼ੇਸ਼ ਨੰਬਰ ਕੀਤੇ ਜਾਰੀ

ਇਸ ਦੇ ਨਾਲ ਹੀ ਕੈਨੇਡੀਅਨ ਪੁਲਿਸ (Police) ਅਧਿਕਾਰੀ ਤਾਨੀਆ ਵਿਸਟਿਨ ਨੇ ਦੱਸਿਆ ਕਿ ਪੁਲਿਸ ਹੈਲਪਲਾਈਨ ‘ਤੇ 1.30 ਵਜੇ ਕਾਲ ਆਈ ਅਤੇ ਪੁਲਿਸ ਉਸੇ ਸਮੇਂ ਉਥੇ ਪਹੁੰਚ ਗਈ। ਪੁਲਿਸ ਅਧਿਕਾਰੀ ਨੇ ਸੀਪੀਆਰ ਦੇ ਕੇ ਅਮਰਪ੍ਰੀਤ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਦਮ ਤੋੜ ਦਿੱਤਾ। ਪੁਲਿਸ ਨੇ ਨੰਬਰ ਜਾਰੀ ਕਰਕੇ ਹਮਲਾਵਰਾਂ ਬਾਰੇ ਜਾਣਕਾਰੀ ਦੇਣ ਦੀ ਵੀ ਅਪੀਲ ਕੀਤੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ