ਗੜ੍ਹਸ਼ੰਕਰ ਦੇ ਨੌਜਵਾਨ ਦੀ ਨਿਊਜ਼ੀਲੈਂਡ ਵਿੱਚ ਮੌਤ, ਮਹੀਨਾ ਪਹਿਲਾਂ ਮਿਲੀ ਸੀ PR | Garhshankar youngster died at New Zealand due to severe brain disease know full detail in punjabi Punjabi news - TV9 Punjabi

ਗੜ੍ਹਸ਼ੰਕਰ ਦੇ ਨੌਜਵਾਨ ਦੀ ਨਿਊਜ਼ੀਲੈਂਡ ਵਿੱਚ ਮੌਤ, ਮਹੀਨਾ ਪਹਿਲਾਂ ਮਿਲੀ ਸੀ PR

Updated On: 

08 Apr 2024 14:42 PM

New Zealand: ਨਿਊਜ਼ੀਲੈਂਡ ਵਿੱਚ ਪੰਜਾਬ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਮਨਦੀਪ 2013 ਵਿੱਚ ਬਤੌਰ ਵਿਦਿਆਰਥੀ ਨਿਊਜ਼ੀਲੈਂਡ ਗਿਆ ਸੀ। ਉਸ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਦੌਰਾਨ ਮਨਦੀਪ ਸਿੰਘ ਦੇ ਘਰ ਵਿੱਚ ਤਿਲਕਣ ਕਾਰਨ ਸਿਰ ਵਿੱਚ ਸੱਟ ਲੱਗ ਗਈ ਅਤੇ ਉਸ ਤੋਂ ਬਾਅਦ ਉਸ ਦੀ ਸਿਹਤ ਵਿਗੜਨੀ ਸ਼ੁਰੂ ਹੋ ਗਈ।

ਗੜ੍ਹਸ਼ੰਕਰ ਦੇ ਨੌਜਵਾਨ ਦੀ ਨਿਊਜ਼ੀਲੈਂਡ ਵਿੱਚ ਮੌਤ, ਮਹੀਨਾ ਪਹਿਲਾਂ ਮਿਲੀ ਸੀ PR

ਮ੍ਰਿਤਕ ( ਸੰਕੇਤਕ ਤਸਵੀਰ)

Follow Us On

New Zealand: ਪੰਜਾਬ ਦੇ ਗੜ੍ਹਸ਼ੰਕਰ ਦੇ ਪਿੰਡ ਰਾਮਪੁਰ ਬਿਲਡੋਂ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਨਿਊਜ਼ੀਲੈਂਡ ਚ ਮੌਤ ਹੋ ਗਈ ਹੈ। ਇਹ ਨੌਜਵਾਨ ਵਿਦਿਆਰਥੀ ਵੀਜ਼ੇ ‘ਤੇ ਨਿਊਜ਼ੀਲੈਂਡ ਗਿਆ ਸੀ ਅਤੇ ਬਿਮਾਰੀ ਤੋਂ ਬਾਅਦ ਉਸ ਦੀ ਮੌਤ ਹੋ ਗਈ। ਉਸ ਦੀ ਮੌਤ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਸ ਸਬੰਧ ‘ਚ ਮ੍ਰਿਤਕ ਦੇ ਪਿਤਾ ਰਜਿੰਦਰ ਸਿੰਘ ਨੇ ਮੌਤ ਨੂੰ ਲੈ ਕੇ ਆਪਣਾ ਦੁਖ ਜਾਹਿਰ ਕੀਤਾ ਹੈ। ਉਸ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਉਸ ਦਾ ਪੁੱਤ 2013 ਵਿੱਚ ਬਤੌਰ ਵਿਦਿਆਰਥੀ ਨਿਊਜ਼ੀਲੈਂਡ ਗਿਆ ਸੀ। ਉਸ ਨੇ ਪਰਾਏ ਦੇਸ਼ ਸਖ਼ਤ ਮਿਹਨਤ ਕਰਕੇ ਪੜ੍ਹਾਈ ਪੂਰੀ ਕੀਤੀ ਸੀ। ਉਸ ਨੇ ਦਸ ਸਾਲ ਬਾਅਦ ਨਿਊਜ਼ੀਲੈਂਡ ਪਿਛਲੇ ਮਹੀਨੇ ਹੀ ਉੱਥੋਂ ਦਾ ਸਥਾਈ ਨਾਗਰਿਕ ਬਣਨ ਲਈ ਦਸਤਾਵੇਜ਼ ਹਾਸਲ ਕਰ ਲਏ ਸਨ।

ਮਨਦੀਪ ਨੇ ਪਿਤਾ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਉਸ ਦੇ ਪੁਤ ਦੇ ਵਿੱਚ ਤਿਲਕਣ ਕਾਰਨ ਸਿਰ ਵਿੱਚ ਸੱਟ ਲੱਗ ਗਈ। ਇਸ ਸੱਟ ਕਾਰਨ ਉਸ ਦੀ ਸਿਹਤ ਹੋਲੀ ਹੋਲੀ ਵਿਗੜਨ ਲੱਗ ਗਈ ਸੀ ਜਿਸ ਕਾਰਨ ਉਸ ਨੂੰ ਨਿਊਜ਼ੀਲੈਂਡ ਦੇ ਵੈਲਿੰਗਟਨ ਦੇ ਖੇਤਰੀ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਡਾਕਟਰਾਂ ਨੇ ਜਾਂਚ ਤੋਂ ਬਾਅਦ ਦੱਸਿਆ ਸੀ ਕਿ ਸੱਟ ਲੱਗਣ ਕਾਰਨ ਮਨਦੀਪ ਸਿੰਘ ਦੇ ਸਿਰ ਵਿੱਚ ਖੂਨ ਜੰਮ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪੁੱਤ ਬਿਮਾਰੀ ਦਾ ਇਲਾਜ ਕਰਵਾ ਰਿਹਾ ਸੀ, ਪਰ ਮਨਦੀਪ ਸਿੰਘ ਦੀ ਆਖਰ 4 ਅਪ੍ਰੈਲ ਨੂੰ ਮੌਤ ਹੋ ਗਈ।

ਇਹ ਵੀ ਪੜ੍ਹੋ: NRI Death News: ਸਾਊਦੀ ਅਰਬ ਚ ਦਿਲ ਦਾ ਦੌਰਾ ਪੈਣ ਕਾਰਨ ਜੈਤੋ ਦੇ ਕੁਲਵਿੰਦਰ ਸਿੰਘ ਦੀ ਮੌਤ

ਘਟਨਾ ਦੇ ਸਬੰਧ ‘ਚ ਸਰਪੰਚ ਹਰਮੇਸ਼ ਸਿੰਘ ਨੇ ਦੱਸਿਆ ਕਿ ਇਲਾਜ ਦੌਰਾਨ ਮਨਦੀਪ ਸਿੰਘ ਦੀ ਮੌਤ ਦਾ ਬਹੁਤ ਅਸਰ ਪਿਆ ਹੈ। ਉਸ ਦੇ ਪਰਿਵਾਰ ਨੂੰ ਇਸ ਦਾ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਨਦੀਪ ਸਿੰਘ ਦੀ ਲਾਸ਼ ਨੂੰ ਉਸ ਦੇ ਜੱਦੀ ਪਿੰਡ ਲਿਆਉਣ ਲਈ ਮਦਦ ਕੀਤੀ ਜਾਵੇ। ਪਿੰਡ ਵਾਸੀਆਂ ਦੇ ਅਨੁਸਾਰ ਮ੍ਰਿਤਕ ਮਨਦੀਪ 2013 ‘ਚ ਬਤੌਰ ਵਿਦਿਆਰਥੀ ਨਿਊਜ਼ੀਲੈਂਡ ਚਲਾ ਗਿਆ ਸੀ।

Exit mobile version