ਗੁਰਦਾਸਪੁਰ ਦੇ ਨੌਜਵਾਨ ਦੀ ਨਿਊਜ਼ੀਲੈਂਡ ‘ਚ ਦਿੱਲ ਦਾ ਦੌਰਾ ਪੈਣ ਨਾਲ ਮੌਤ, ਪਰਿਵਾਰ ਦੀ ਮੰਗ – ਭਾਰਤ ਲਿਆਂਦੀ ਜਾਵੇ ਦੇਹ

Updated On: 

04 Jul 2023 18:41 PM

ਪੁੱਤਰ ਦੀ ਬੇਵਕਤੀ ਮੌਤ ਨੇ ਪਰਿਵਾਰ ਤੇ ਦੁੱਖਾਂ ਦਾ ਪਹਾੜ ਤੋੜ ਦਿੱਤਾ ਹੈ। ਉਨ੍ਹਾਂ ਦੀ ਹੁਣ ਇਹੀ ਇੱਛਾ ਹੈ ਕਿ ਪੁੱਤਰ ਨੂੰ ਆਖਰੀ ਵਾਰ ਵੇਖ ਤਾਂ ਨਹੀਂ ਸਕੇ ਪਰ ਉਸਨੂੰ ਆਪਣੇ ਹੱਥਾਂ ਨਾਲ ਆਖਰੀ ਵਿਦਾਈ ਤਾਂ ਦੇ ਸਕਣ।

ਗੁਰਦਾਸਪੁਰ ਦੇ ਨੌਜਵਾਨ ਦੀ ਨਿਊਜ਼ੀਲੈਂਡ ਚ ਦਿੱਲ ਦਾ ਦੌਰਾ ਪੈਣ ਨਾਲ ਮੌਤ, ਪਰਿਵਾਰ ਦੀ ਮੰਗ - ਭਾਰਤ ਲਿਆਂਦੀ ਜਾਵੇ ਦੇਹ
Follow Us On

Gurdaspur Boy dead in New Zealand: ਆਪਣੇ ਸੁਨਹਿਰੀ ਭਵਿੱਖ ਲਈ ਵਿਦੇਸ਼ੀ ਵਿੱਚ ਰੋਜ਼ੀ ਰੋਟੀ ਕਮਾਉਣ ਲਈ ਗਏ ਕਈ ਨੌਜਵਾਨ ਹਾਦਸਿਆਂ ਜਾਂ ਕੁਦਰਤੀ ਮੌਤ ਦਾ ਸ਼ਿਕਾਰ ਹੋ ਚੁੱਕੇ ਹਨ। ਤਾਜ਼ਾ ਮਾਮਲਾ ਗੁਰਦਾਸਪੁਰ ਦੇ ਪਿੰਡ ਵਡਾਲਾ ਬਾਂਗਰ ਤੋ ਸਾਹਮਣੇ ਆਇਆ ਹੈ, ਜਿੱਥੋਂ ਦੇ ਨੌਜਵਾਨ ਕੰਵਰਜੀਤ ਸਿੰਘ (24) ਪੁੱਤਰ ਮਲੂਕ ਸਿੰਘ ਦੀ ਨਿਊਜ਼ੀਲੈਂਡ ਵਿੱਚ ਦਿੱਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਇਹ ਖਬਰ ਜਦੋਂ ਉਸਦੇ ਪਿੰਡ ਪਹੁੰਚੀ ਤਾਂ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

ਇਸ ਦੁਖਦਾਈ ਖਬਰ ਨੂੰ ਸੁਣਨ ਦੇ ਬਾਅਦ ਤੋਂ ਹੀ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਮੀਡਿਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਮ੍ਰਿਤਕ ਕੰਵਲਜੀਤ ਸਿੰਘ ਦੇ ਜੀਜਾ ਸਰਪੰਚ ਮੇਜਰ ਸਿੰਘ ਢਿੱਲੋਂ ਨੇ ਦੱਸਿਆ ਕਿ ਬੀਤੀ ਸਵੇਰੇ ਤੜਕਸਾਰ ਕੰਵਲਜੀਤ ਸਿੰਘ ਦੇ ਦੋਸਤ ਮਾਨਵਵੀਰ ਸਿੰਘ ਭੁੱਲਰ ਨੇ ਫੋਨ ਕਰ ਕੇ ਕੰਵਲਜੀਤ ਸਿੰਘ ਦੇ ਪਿਤਾ ਮਲੂਕ ਸਿੰਘ ਨੂੰ ਇਸਦੀ ਜਾਣਕਾਰੀ ਦਿੱਤੀ

ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਦੋਸਤ ਮੁਤਾਬਿਕ, ਕੰਵਲਜੀਤ ਰੋਜ਼ਾਨਾਂ 5 ਵਜੇ ਆਪਣੀ ਡਿਊਟੀ ਤੇ ਚਲਾ ਜਾਂਦਾ ਸੀ। ਉਸਦੀ ਮੌਤ ਵਾਲੇ ਦਿਨ ਉਸਨੇ ਕੰਵਲਜੀਤ ਦੀ ਗੱਡੀ ਘਰ ਦੇ ਬਾਹਰ ਖੜ੍ਹੀ ਵੇਖੀ। ਜਦੋਂ ਉਹ ਕੰਵਲਜੀਤ ਸਿੰਘ ਦੇ ਕਮਰੇ ਵਿਚ ਗਿਆ ਤਾਂ ਉਸਨੇ ਵੇਖਿਆ ਕਿ ਉਹ ਬਿਸਤਰੇ ਤੇ ਬੇਹੋਸ਼ ਪਿਆ ਹੋਇਆ ਸੀ। ਕੰਵਲਜੀਤ ਨੂੰ ਫੌਰਨ ਮੈਡੀਕਲ ਮਦਦ ਦਿੱਤੀ ਗਈ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਪੁੱਤਰ ਦੀ ਦੇਹ ਨੂੰ ਭਾਰਤ ਲਿਆਉਣ ਦੀ ਮੰਗ

ਪਰਿਵਾਰ ਮੁਤਾਬਕ, ਕੰਵਲਜੀਤ 6 ਸਾਲ ਪਹਿਲਾਂ ਸਟਡੀ ਵੀਜ਼ਾ ‘ਤੇ ਨਿਊਜ਼ੀਲੈਂਡ ਗਿਆ ਸੀ। ਪਿਛਲੇ ਸਾਲ ਹੀ ਉਸਨੂੰ ਸਥਾਈ ਨਾਗਰਿਕਤਾ ਮਿਲੀ ਸੀ। ਕੰਵਲਜੀਤ ਨੇ ਅਗਲੇ ਸਾਲ ਜਨਵਰੀ ਵਿੱਚ ਭਾਰਤ ਆਉਣਾ ਸੀ । ਕੰਵਲਜੀਤ ਦੇ ਅਚਾਨਕ ਦੁਨੀਆ ਤੋਂ ਜਾਣ ਤੋਂ ਬਾਅਦ ਸਦਮੇ ਵਿੱਚ ਆਏ ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਛੇਤੀ ਤੋਂ ਛੇਤੀ ਦੇਸ਼ ਵਾਪਸ ਲਿਆਂਦਾ ਜਾਵੇ ਤਾਂ ਜੋ ਉਸਨੂੰ ਪਰਿਵਾਰ ਦੀਆਂ ਰਵਾਇਤਾਂ ਮੁਤਾਬਕ ਅੰਤਿਮ ਵਿਦਾਈ ਦਿੱਤੀ ਜਾ ਸਕੇ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version