ਵਿਦੇਸ਼ ‘ਚ ਰੋਜੀ ਰੋਟੀ ਕਮਾਉਣ ਗਏ ਗੁਰਦਾਸਪੁਰ ਦੇ ਵਿਅਕਤੀ ਦੀ ਹਾਰਟ ਅਟੈਕ ਕਾਰਨ ਮੌਤ, ਪੂਰੇ ਪਿੰਡ ਵਿੱਚ ਸੋਗ ਦੀ ਲਹਿਰ

Updated On: 

14 Nov 2023 11:22 AM

14 ਸਾਲ ਪਹਿਲਾਂ ਲਿਬਨਾਨ ਗਏ ਗੁਰਦਾਸਪੁਰ ਦੇ ਪਿੰਡ ਛੋਟਾ ਨੰਗਲ ਦੇ ਗੁਰਮੁਖ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਇਸ ਖ਼ਬਰ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਮੁਤਾਬਕ ਗੁਰਮੁਖ ਸਿੰਘ ਦੀਆਂ ਦੋ ਧੀਆਂ ਅਤੇ ਇੱਕ ਪੁੱਤਰ ਹੈ। ਪਰਿਵਾਰ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਪੰਜਾਬ ਸਰਕਾਰ ਕੋਲੋਂ ਗੁਰਮੁਖ ਸਿੰਘ ਦੀ ਮ੍ਰਿਤਕ ਦੇਹ ਨੂੰ ਵਿਦੇਸ਼ ਤੋਂ ਭਾਰਤ ਲਿਆਉਣ ਲਈ ਮੰਗ ਕੀਤੀ ਹੈ।

ਵਿਦੇਸ਼ ਚ ਰੋਜੀ ਰੋਟੀ ਕਮਾਉਣ ਗਏ ਗੁਰਦਾਸਪੁਰ ਦੇ ਵਿਅਕਤੀ ਦੀ ਹਾਰਟ ਅਟੈਕ ਕਾਰਨ ਮੌਤ, ਪੂਰੇ ਪਿੰਡ ਵਿੱਚ ਸੋਗ ਦੀ ਲਹਿਰ
Follow Us On

ਪੰਜਾਬ ਦੇ ਜ਼ਿਆਦਾਤਰ ਲੋਕ ਆਪਣਾ ਚੰਗਾ ਭਵਿੱਖ ਬਣਾਉਣ ਦੇ ਲਈ ਵਿਦੇਸ਼ ਦਾ ਰੁੱਖ ਕਰਦੇ ਹਨ। ਪਰ ਉੱਥੇ ਉਹਨਾਂ ਨਾਲ ਕਈ ਵਾਰ ਅਜਿਹੇ ਹਾਦਸੇ ਹੋ ਜਾਂਦੇ ਹਨ ਕਿ ਉਹ ਦੁਬਾਰਾ ਆਪਣੇ ਦੇਸ਼ ਵਾਪਸ ਨਹੀਂ ਆ ਪਾਉਂਦੇ। ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ। ਗੁਰਦਾਸਪੁਰ ਦੇ ਪਿੰਡ ਛੋਟਾ ਨੰਗਲ ਤੋਂ ਜਿੱਥੋਂ ਦੇ ਇੱਕ ਗਰੀਬ ਪਰਿਵਾਰ ਦਾ 45 ਸਾਲਾਂ ਗੁਰਮੁਖ ਸਿੰਘ ਰੋਜੀ ਰੋਟੀ ਕਮਾਉਣ ਲਈ 14 ਸਾਲ ਪਹਿਲਾਂ ਲਿਬਨਾਨ ਗਿਆ ਸੀ। ਜਿਸ ਦੀ ਚਾਰ ਦਿਨ ਪਹਿਲਾਂ ਉੱਥੇ ਹਾਰਟ ਅਟੈਕ ਨਾਲ ਮੌਤ ਹੋ ਗਈ ਸੀ।

ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਇਸ ਬਾਰੇ ਜਦੋਂ ਮ੍ਰਿਤਕ ਗੁਰਮੁਖ ਸਿੰਘ ਦੇ ਪਰਿਵਾਰ ਨੂੰ ਦਿੱਤੀ ਗਈ ਤਾਂ ਉਨ੍ਹਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਇਸ ਖ਼ਬਰ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਗੁਰਮੁਖ ਸਿੰਘ ਦੀਆਂ ਦੋ ਧੀਆਂ ਅਤੇ ਇੱਕ ਪੁੱਤਰ ਹੈ ਅਤੇ ਗੁਰਮੁਖ ਸਿੰਘ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਸੀ।

ਪਰਿਵਾਰ ਦਾ ਕਹਿਣਾ ਹੈ ਕਿ ਗਰੀਬ ਹੋਣ ਕਾਰਨ ਉਹ ਗੁਰਮੁਖ ਦੀ ਲਾਸ਼ ਨੂੰ ਉਥੋਂ ਲਿਆਉਣ ਵਿੱਚ ਉਹ ਅਸਮਰਥ ਹਨ। ਜਿਸ ਕਾਰਨ ਪਰਿਵਾਰ ਵੱਲੋਂ ਸਮਾਜ ਸੇਵੀ ਸੰਸਥਾਵਾਂ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਗਈ ਹੈ ਕਿ ਗੁਰਮੁਖ ਸਿੰਘ ਦੀ ਲਾਸ਼ ਨੂੰ ਵਿਦੇਸ਼ ਤੋਂ ਭਾਰਤ ਲਿਆਉਣ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾਵੇ।

ਕਿਉਂ ਹੋ ਰਹੀਆਂ ਹਾਰਟ ਅਟੈਕ ਨਾਲ ਮੌਤਾਂ

ਤੁਸੀਂ ਬੀਤੇ ਕਈ ਦਿਨਾਂ ਤੋਂ ਖ਼ਬਰਾਂ ਵਿੱਚ ਵੀ ਪੜ੍ਹੀਆ ਹੋਵੇਗੀ ਕਿ ਵਿਦੇਸ਼ਾਂ ਵਿੱਚ ਵੱਸ ਰਹੇ ਪੰਜਾਬੀ ਨੌਜਵਾਨਾਂ ਦੀ ਮੌਤ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਸਿਹਤ ਮਾਹਿਰਾਂ ਦੀ ਗੱਲ ਕਰੀਏ ਤਾਂ ਇਸ ਤਰ੍ਹਾਂ ਹਰਟ ਅਟੈਕ ਨਾਲ ਹੋ ਰਹੀਆਂ ਮੌਤਾਂ ਪਿੱਛੇ ਕਈ ਕਾਰਨ ਹੋ ਸਕਦੇ ਹਨ। ਜਿਵੇਂ ਕੀ ਮੌਸਮ ‘ਚ ਅਚਾਨਕ ਆਈ ਤਬਦੀਲੀ ਹੋ ਸਕਦੀ ਹੈ। ਕਈ ਦੇਸ਼ਾਂ ਵਿੱਚ ਮੰਦੀ ਵੀ ਵਧੀ ਹੈ ਜਿਸ ਨਾਲ ਰੁਜਗਾਰ ਵਿੱਚ ਕੰਮੀ ਆਈ ਹੈ। ਇਸ ਲਈ ਵਿਦੇਸ਼ ਗਏ ਲੋਕਾਂ ਵਿੱਚ ਆਰਥਿਕ ਲੋੜਾਂ ਪੂਰੀਆਂ ਨਾ ਹੋਣ ਕਾਰਨ ਤਣਾਅ ਰਹਿੰਦਾ ਹੈ। ਜਿਸ ਦਾ ਕਾਰਨ ਹਾਰਟ ਅਟੈਕ ਬਣ ਜਾਂਦਾ ਹੈ।