ਮਾਂ ਕਰਦੀ ਰਹੀ ਫੋਨ ਪਰ ਨਹੀਂ ਕੀਤਾ ਰਿਸੀਵ, ਗੁਰਦਾਸਪੁਰ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ

Published: 

02 Apr 2024 16:11 PM

ਤੇਜਬੀਰ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਨੇ ਗੁਰਦਾਸ ਮਾਡਰਨ ਸੀਨੀਅਰ ਸਕੂਲ ਲੱਖਣਕਲਾਂ ਤੋਂ ਕੰਪਿਊਟਰ ਡਿਪਲੋਮਾ ਕੀਤੀ ਸੀ ਉਸ ਤੋਂ ਬਾਅਦ ਉਹ ਕੈਨੇਡਾ ਚਲਾ ਗਿਆ ਸੀ। ਮ੍ਰਿਤਕ ਸਤਿੰਦਰ ਸਿੰਘ ਦੇ ਪਿਤਾ ਦੀ ਕਰੀਬ 5 ਸਾਲ ਪਹਿਲਾਂ ਮੌਤ ਹੀ ਹੋ ਗਈ ਸੀ।

ਮਾਂ ਕਰਦੀ ਰਹੀ ਫੋਨ ਪਰ ਨਹੀਂ ਕੀਤਾ ਰਿਸੀਵ, ਗੁਰਦਾਸਪੁਰ ਦੇ ਨੌਜਵਾਨ ਦੀ ਕੈਨੇਡਾ ਚ ਮੌਤ

ਗੁਰਦਾਸਪੁਰ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ

Follow Us On

ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸ਼ੇਖ ਮੀਰ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ‘ਚ ਮੌਤ ਹੋ ਗਈ ਹੈ। ਉਸ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਉਸ ਦੀ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਮਾਂ ਤੇ ਦੁੱਖ ਦਾ ਪਹਾੜ ਡਿੱਗਣ ਕਾਰਨ ਅੱਖਾਂ ਚੋਂ ਹੰਜੂ ਨਹੀਂ ਰੁਕ ਰਹੇ।

ਇਸ ਪੂਰੇ ਮਾਮਲੇ ਦੀ ਜਾਣਕਾਰੀ ਮ੍ਰਿਤਕ ਨੌਜਵਾਨ ਦੇ ਚਚੇਰੇ ਭਰਾ ਤੇਜਵੀਰ ਸਿੰਘ ਨੇ ਦਿੱਤੀ ਹੈ। ਉਸ ਨੇ ਦੱਸਿਆ ਹੈ ਕਿ ਉਸ ਦਾ ਭਰਾ ਸਤਿੰਦਰ ਸਿੰਘ (23) ਪੁੱਤਰ ਸਾਲ ਪਹਿਲਾਂ 5 ਅਪ੍ਰੈਲ 2023 ਨੂੰ ਕੈਨੇਡਾ ਗਿਆ ਸੀ। ਰੋਜ਼ੀ-ਰੋਟੀ ਲਈ ਉਹ ਓਨਟਾਰੀਓ, ਕੈਨੇਡਾ ਕੰਮ ਕਰ ਰਿਹਾ ਸੀ। ਉਸ ਨੇ ਕਿਹਾ ਕਿ ਉਸ ਦਾ ਭਰਾਹਰ ਰੋਜ਼ ਸਵੇਰੇ ਆਪਣੀ ਮਾਂ ਨੂੰ ਫੋਨ ਕਰਦਾ ਸੀ ਅਤੇ ਹਾਲ ਚਾਲ ਪੁੱਛਦਾ ਸੀ। ਇਸ ਐਤਵਾਰ ਨੂੰ ਜਦੋਂ ਫੋਨ ਨਹੀਂ ਆਇਆ ਤਾਂ ਮਾਤਾ ਸਰਬਜੀਤ ਕੌਰ ਨੇ ਕਈ ਵਾਰ ਉਸ ਨੂੰ ਫੋਨ ਵੀ ਕੀਤਾ ਪਰ ਉਸ ਦਾ ਫੋਨ ਕਿਸੇ ਨੇ ਨਹੀਂ ਚੁੱਕਿਆ ਸੀ। ਪਤਾ ਚੱਲਿਆ ਹੈ ਕਿ ਸਤਿੰਦਰ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ, ਇਸ ਦੀ ਜਾਣਕਾਰੀ ਇੱਕ ਹੋਰ ਦੱਸਿਆ ਹੈ।

ਦੇਹ ਨੂੰ ਭਾਰਤ ਭੇਜਣ ਦੀ ਅਪੀਲ

ਪੂਰੇ ਮਾਮਲੇ ਨੂੰ ਲੈ ਕੇ ਤੇਜਬੀਰ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਨੇ ਗੁਰਦਾਸ ਮਾਡਰਨ ਸੀਨੀਅਰ ਸਕੂਲ ਲੱਖਣਕਲਾਂ ਤੋਂ ਕੰਪਿਊਟਰ ਡਿਪਲੋਮਾ ਕੀਤੀ ਸੀ ਉਸ ਤੋਂ ਬਾਅਦ ਉਹ ਕੈਨੇਡਾ ਚਲਾ ਗਿਆ ਸੀ। ਮ੍ਰਿਤਕ ਸਤਿੰਦਰ ਸਿੰਘ ਦੇ ਪਿਤਾ ਦੀ ਕਰੀਬ 5 ਸਾਲ ਪਹਿਲਾਂ ਮੌਤ ਹੀ ਹੋ ਗਈ ਸੀ। ਸਤਿੰਦਰ ਨੇ ਆਪਣੀ ਮਾਂ ਦੀ ਮਦਦ ਨਾਲ ਆਪਣੀ ਪੜ੍ਹਾਈ ਪੂਰੀ ਕੀਤੀ ਸੀ। ਪਰਿਵਾਕਤਮ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਕੋਲ ਸਿਰਫ਼ ਇੱਕ ਏਕੜ ਜ਼ਮੀਨ ਹੈ ਇਸ ਲਈ ਉਹ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਗਿਆ।। ਪਰਿਵਾਰਕ ਮੈਂਬਰਾਂ ਨੇ ਪੰਜਾਬ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਉਹ ਇਸ ਮਾਮਲੇ ‘ਚ ਦਖ਼ਲ ਦੇਣ ਦੀ ਅਪੀਲ ਹੈ ਤੇ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਦੀ ਲਈ ਸਹਾਇਤਾ ਕੀਤੀ ਜਾਵੇ।