ਗੁਰਦਾਸਪੁਰ ਦਾ ਨੌਜਵਾਨ ਕੈਨੇਡਾ ਪੁਲਿਸ ਵਿੱਚ ਬਣਿਆ ਅਫਸਰ, ਪੰਜਾਬ ਦਾ ਨਾਮ ਕੀਤਾ ਰੋਸ਼ਨ | Gurdaspur youngter became an officer in Canada Police know in Punjabi Punjabi news - TV9 Punjabi

ਗੁਰਦਾਸਪੁਰ ਦਾ ਨੌਜਵਾਨ ਕੈਨੇਡਾ ਪੁਲਿਸ ਵਿੱਚ ਬਣਿਆ ਅਫਸਰ, ਪੰਜਾਬ ਦਾ ਨਾਮ ਕੀਤਾ ਰੋਸ਼ਨ

Published: 

18 May 2024 23:22 PM

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੌਜਵਾਨ ਦੇ ਚਾਚਾ ਬਲਕਾਰ ਸਿੰਘ ਮਾਨ ਨੇ ਦੱਸਿਆ ਕਿ ਮੇਰਾ ਭਤੀਜਾ ਮਨਪ੍ਰੀਤ ਸਿੰਘ ਮਾਨ ਪੁੱਤਰ ਮਹਿੰਦਰ ਸਿੰਘ ਮਾਨ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਪਰਿਵਾਰ ਸਮੇਤ ਚੰਡੀਗੜ੍ਹ ਵਿਖੇ ਰਹਿ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਹੀ ਕੈਨੇਡਾ ਪੁਲਿਸ ਵਿੱਚ ਅਫਸਰ ਦੀ ਨੌਕਰੀ ਮਿਲਣ ਨਾਲ ਪੂਰੇ ਪੰਜਾਬ ਦਾ ਜਿੱਥੇ ਨਾਮ ਰੋਸ਼ਨ ਹੋਇਆ ਹੈ।

ਗੁਰਦਾਸਪੁਰ ਦਾ ਨੌਜਵਾਨ ਕੈਨੇਡਾ ਪੁਲਿਸ ਵਿੱਚ ਬਣਿਆ ਅਫਸਰ, ਪੰਜਾਬ ਦਾ ਨਾਮ ਕੀਤਾ ਰੋਸ਼ਨ

ਮਨਪ੍ਰੀਤ ਸਿੰਘ ਮਾਨ

Follow Us On

ਪੰਜਾਬ ਦੇ ਸਰਹੱਦੀ ਜ਼ਿਲਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਸੱਦਾ ਦੇ ਜੰਮਪਲ ਨੌਜਵਾਨ ਵੱਲੋਂ ਕੈਨੇਡਾ ਪੁਲਿਸ ਵਿੱਚ ਅਫਸਰ ਬਣ ਕੇ ਪੰਜਾਬ ਦਾ ਹੀ ਨਹੀਂ ਬਲਕਿ ਪੂਰੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੌਜਵਾਨ ਦੇ ਚਾਚਾ ਬਲਕਾਰ ਸਿੰਘ ਮਾਨ ਨੇ ਦੱਸਿਆ ਕਿ ਮੇਰਾ ਭਤੀਜਾ ਮਨਪ੍ਰੀਤ ਸਿੰਘ ਮਾਨ ਪੁੱਤਰ ਮਹਿੰਦਰ ਸਿੰਘ ਮਾਨ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਪਰਿਵਾਰ ਸਮੇਤ ਚੰਡੀਗੜ੍ਹ ਵਿਖੇ ਰਹਿ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਹੀ ਕੈਨੇਡਾ ਪੁਲਿਸ ਵਿੱਚ ਅਫਸਰ ਦੀ ਨੌਕਰੀ ਮਿਲਣ ਨਾਲ ਪੂਰੇ ਪੰਜਾਬ ਦਾ ਜਿੱਥੇ ਨਾਮ ਰੋਸ਼ਨ ਹੋਇਆ ਹੈ।

ਉੱਥੇ ਹੀ ਆਪਣੇ ਮਾਤਾ ਪਿਤਾ ਅਤੇ ਸਰਹੱਦੀ ਖੇਤਰ ਜ਼ਿਲਾ ਗੁਰਦਾਸਪੁਰ ਦਾ ਨਾਮ ਰੋਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮਨਪ੍ਰੀਤ ਸਿੰਘ ਮਾਨ ਜੋ ਕਿ ਚੰਡੀਗੜ੍ਹ ਤੋਂ ਬੀਟੈਕ ਕਰਨ ਉਪਰੰਤ ਆਈ ਆਈ ਟੀ ਦਿੱਲੀ ਤੋਂ ਐਮ ਬੀ ਏ ਕਰਨ ਤੋਂ ਬਾਅਦ ਭਾਰਤ ਪੈਟਰੋਲੀਅਮ ਵਿੱਚ ਕਰੀਬ 15 ਸਾਲ ਅਫਸਰ ਵਜੋਂ ਸੇਵਾ ਨਿਭਾਉਣ ਉਪਰੰਤ ਸੰਨ 2018 ਵਿੱਚ ਪੂਰੇ ਪਰਿਵਾਰ ਸਮੇਤ ਪੱਕੇ ਤੌਰ ‘ਤੇ ਕੈਨੇਡਾ ਵਿੱਚ ਚਲ ਗਏ।

ਇਹ ਵੀ ਪੜ੍ਹੋ: USA ਚ ਨਵਾਂਸ਼ਹਿਰ ਦੇ ਨੌਜਵਾਨ ਦੀ ਮੌਤ, ਪਰਿਵਾਰਕ ਮੈਂਬਰਾਂ ਦੀ ਸਰਕਾਰ ਦੀ ਅਪੀਲ

ਉੱਥੇ ਜਾ ਕੇ ਉਨ੍ਹਾਂ ਵੱਲੋਂ ਸਖਤ ਮਿਹਨਤ ਕਾਰਨ ਤੋਂ ਬਾਅਦ ਕੈਨੇਡਾ ਪੁਲਿਸ ਵਿੱਚ ਅਫਸਰ ਦਾ ਟੈਸਟ ਦਿੱਤਾ ਗਿਆ। ਜਿਸ ਵਿੱਚ ਉਨ੍ਹਾਂ ਨੂੰ ਸਫਲਤਾ ਮਿਲੀ। ਉਹ ਇੱਕ ਅਫਸਰ ਵਜੋਂ ਚੁਣੇ ਗਏ ਉਨਾਂ ਦੇ ਚਾਚਾ ਬਲਕਾਰ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਮਾਨ ਦੀ ਪਤਨੀ ਹਰਸਿਮਰਨ ਕੋਰ ਜਿਨ੍ਹਾਂ ਨੇ ਐਮ ਟੈਕ ਕੀਤੀ ਹੋਈ ਹੈ। ਉਹ ਵੀ ਕੈਨੇਡਾ ਵਿੱਚ ਇੱਕ ਅਫਸਰ ਵਜੋਂ ਪ੍ਰਾਈਵੇਟ ਨੌਕਰੀ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਦੋ ਬੇਟੀਆਂ ਹਨ ਅਤੇ ਵੱਡੀ ਬੇਟੀ ਗੁਰਨਾਜ ਕੌਰ 12 ਸਾਲ ਦੀ ਅਤੇ ਛੋਟੀ ਬੇਟੀ ਨੌਨਿੰਦ ਕੌਰ 5 ਸਾਲ ਦੀ ਹੈ। ਜੋ ਕੈਨੇਡਾ ਵਿਖੇ ਪੜ੍ਹਾਈ ਕਰ ਰਹੀਆਂ ਹਨ।

ਬਲਕਾਰ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਮਾਨ ਆਪਣੇ ਮਾਤਾ ਪਿਤਾ ਦਾ ਇਕਲੋਤਾ ਪੁੱਤਰ ਹੈ ਅਤੇ ਸ਼ੁਰੂ ਤੋਂ ਹੀ ਪੜ੍ਹਾਈ ਵਿੱਚ ਵਧੀਆ ਹੋਣ ਕਾਰਨ ਉਸ ਦੀ ਪ੍ਰਾਇਮਰੀ ਤੋਂ ਬਾਅਦ ਦੀ ਪੜ੍ਹਾਈ ਚੰਡੀਗੜ੍ਹ ਤੋਂ ਕਰਵਾਈ ਗਈ ਹੈ। ਜਿਸ ਵੱਲੋਂ ਸਕੂਲ ਸਮੇਂ ਵਿੱਚ ਵੀ ਪਹਿਲੀ ਪੋਸਟ ਵਿੱਚ ਕਈ ਕਲਾਸਾਂ ਪਾਸ ਕੀਤੀਆਂ ਹਨ ਅਤੇ ਅੱਜ ਵੀ ਸਖਤ ਮਿਹਨਤ ਕਰਨ ਤੋਂ ਬਾਅਦ ਕੈਨੇਡਾ ਵਿੱਚ ਜਾ ਕੇ ਇੱਕ ਅਫਸਰ ਵਜੋਂ ਨੌਕਰੀ ਪ੍ਰਾਪਤ ਕਰਨ ਨਾਲ ਪੂਰੇ ਭਾਰਤ ਸਮੇਤ ਆਪਣੇ ਸਰਹੱਦੀ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ ਇਲਾਕੇ ਅੰਦਰ ਲੋਕਾਂ ਵੱਲੋਂ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

Exit mobile version