ਬਹਿਰੀਨ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਨੇ ਲਗਾਈ ਮਦਦ ਲਈ ਗੁਹਾਰ

Published: 

30 Oct 2023 18:46 PM

ਗੁਰਦਾਸਪੁਰ ਦੇ ਇੱਕ ਨੌਜਵਾਨ ਦੀ ਬਹਿਰੀਨ 'ਚ ਮੌਤ ਦੀ ਸੂਚਨਾ ਮਿਲੀ ਹੈ। ਮ੍ਰਿਤਕ ਨੌਜਵਾਨ ਦਾ ਨਾਂਅ ਬਲਵਿੰਦਰ ਸਿੰਘ ਹੈ ਅਤੇ ਉਹ ਅਪ੍ਰੈਲ 2022 ਬਹਿਰੀਨ ਗਏ ਸਨ। ਬਲਵਿੰਦਰ ਸਿੰਘ 2ਪਹਿਲਾਂ ਬੀਮਾਰ ਹੋ ਗਏ ਸਨ ਜਿਸ ਤੋਂ ਬਾਅਦ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਦਾਖਲ ਰਹਿਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਚ ਕੋਈ ਸੁਧਾਨ ਨਹੀਂ ਹੋਇਆ ਅਤੇ ਉਨ੍ਹਾਂ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਤਨੀ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਤੀ ਦੇ ਦੇਹ ਨੂੰ ਭਾਰਤ ਲਿਆਂਦਾ ਜਾਵੇ।

ਬਹਿਰੀਨ ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਨੇ ਲਗਾਈ ਮਦਦ ਲਈ ਗੁਹਾਰ
Follow Us On

ਗੁਰਦਾਸਪੁਰ (Gurdaspur) ਦੇ ਨੇੜੇ ਪੈਂਦੇ ਪਿੰਡ ਭੋਜਰਾਜ ਦੇ ਇੱਕ ਨੌਜਵਾਨ ਦੀ ਬਹਿਰੀਨ ‘ਚ ਮੌਤ ਦੀ ਸੂਚਨਾ ਮਿਲੀ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਤੋਂ ਬਾਅਦ ਪਿੰਡ ‘ਚ ਸੋਗ ਦੀ ਲਹਿਰ ਛਾਅ ਗਈ ਹੈ। ਦੋ ਦਿਨ ਪਹਿਲਾਂ ਅਚਾਨਕ ਬੀਮਾਰ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਪਰ ਉਨ੍ਹਾਂ ਦੀ ਸਿਹਤ ਚ ਕੋਈ ਸੁਧਾਨ ਨਹੀਂ ਹੋਇਆ ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦਾ ਨਾਂਅ ਬਲਵਿੰਦਰ ਸਿੰਘ ਹੈ ਅਤੇ ਉਹ ਅਪ੍ਰੈਲ 2022 ਬਹਿਰੀਨ ਗਏ ਸਨ। ਮ੍ਰਿਤਕ ਦੀ ਪਤਨੀ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਤੀ ਬਲਵਿੰਦਰ ਸਿੰਘ ਦੀ ਦੇਹ ਨੂੰ ਭਾਰਤ ਲਿਆਂਦਾ ਜਾਵੇ।

ਮ੍ਰਿਤਕ ਬਲਵਿੰਦਰ ਸਿੰਘ ਦੀ ਪਤਨੀ ਗੁਰਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਰੋਜ਼ੀ ਰੋਟੀ ਕਮਾਉਣ ਲਈ ਪਿਛਲੇ ਸਾਲ ਅਪ੍ਰੈਲ ‘ਚ ਬਹਿਰੀਨ (Behrain) ਗਏ ਸਨ ਅਤੇ ਉੱਥੇ ਇੱਕ ਕੰਪਨੀ ‘ਚ ਕੰਮ ਕਰਦੇ ਸਨ। ਉਸ ਕੋਲ ਕੰਪਨੀ ‘ਚੋਂ ਫੋਨ ਆਇਆ ਕਿ ਉਨ੍ਹਾਂ ਦਾ ਪਤੀ ਦੋ ਦਿਨ ਪਹਿਲਾਂ ਬੀਮਾਰ ਹੋ ਗਏ ਸਨ ਜਿਸ ਤੋਂ ਬਾਅਦ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। 2 ਦਿਨ ਦਾਖਲ ਰਹਿਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਚ ਕੋਈ ਸੁਧਾਨ ਨਹੀਂ ਹੋਇਆ ਅਤੇ ਉਨ੍ਹਾਂ ਦੀ ਮੌਤ ਹੋ ਗਈ ਹੈ।

ਮੌਤ ਦਾ ਕਾਰਨ ਸਾਫ ਨਹੀਂ

ਪਤਨੀ ਗੁਰਵਿੰਦਰ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਅਜੇ ਤੱਕ ਉਨ੍ਹਾਂ ਦੇ ਪਤੀ ਦੀ ਮੌਤ ਦਾ ਪੂਰਾ ਕਾਰਨ ਸਾਫ ਨਹੀਂ ਹੋ ਸਕਿਆ ਹੈ। ਉਨ੍ਹਾਂ ਦੱਸਿਆ ਕਿ ਉਸ ਦੇ ਪਤੀ ਦੇ ਦੋ ਭਰਾਵਾਂ ਤੇ ਪਿਓ ਦੀ ਮੌਤ ਪਹਿਲਾਂ ਹੀ ਹੋ ਚੁੱਕੀ ਹੈ। ਉਨ੍ਹਾਂ ਦੇ ਪਤੀ ਹੀ ਸੀ ਜਿਸ ਦੇ ਚੱਲਦੇ ਉਨ੍ਹਾਂ ਦੇ ਪਰਿਵਾਰ ਦਾ ਗੁਜ਼ਾਰਾ ਚੱਲ ਰਿਹਾ ਸੀ। ਉਨ੍ਹਾਂ ਦੀ ਮੌਤ ਤੋਂ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ। ਗੁਰਵਿੰਦਰ ਕੌਰ ਦੀ 6 ਸਾਲਾਂ ਦੀ ਬੇਟੀ ਤੇ 4 ਸਾਲਾਂ ਦੇ ਬੇਟਾ ਹੈ।

ਇਸ ਦੁਖ ਦੀ ਘੜੀ ‘ਚ ਗੁਰਵਿੰਦਰ ਕੌਰ ਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੇ ਪਤੀ ਦੀ ਮ੍ਰਿਤਕ ਦੇਹ ਨੂੰ ਜੱਦੀ ਪਿੰਡ ਪਹੁੰਚਾਇਆ ਜਾਵੇ ਤਾਂ ਜੋ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾ ਸਕੇ। ਪਿੰਡ ਵਾਲੀਆਂ ਨੇ ਸਰਕਾਰ ਨੂੰ ਮੰਗ ਕੀਤੀ ਹੈ ਕਿ ਇਸ ਗਰੀਬ ਪਰਿਵਾਰ ਦੀ ਬਣਦੀ ਮਦਦ ਕੀਤੀ ਜਾਵੇ।