ਇਟਲੀ ਦੇ ਕੋਰਤੇਨੋਵਾ ਵਿਖੇ 30 ਤੇ 31 ਮਾਰਚ ਨੂੰ ਮਨਾਇਆ ਜਾਵੇਗਾ ਹੋਲਾ ਮਹੱਲਾ | Holla Mohalla 2024 will celebrated on 30 and 31 March at Cortenova Italy know in Punjabi Punjabi news - TV9 Punjabi

ਇਟਲੀ ਦੇ ਕੋਰਤੇਨੋਵਾ ਵਿਖੇ 30 ਤੇ 31 ਮਾਰਚ ਨੂੰ ਮਨਾਇਆ ਜਾਵੇਗਾ ਹੋਲਾ ਮਹੱਲਾ

Published: 

13 Mar 2024 18:37 PM

ਗੁਰਦੁਆਰਾ ਸਾਹਿਬ ਸਿੰਘ ਸਭਾ ਕੋਰਤੇਨੋਵਾ ਦੀ ਪ੍ਰਬੰਧਕ ਕਮੇਟੀ ਨੇ ਇਸ ਬਾਰੇ ਸੰਗਤਾਂ ਨੂੰ ਜਾਣਕਾਰੀ ਸਾਂਝੀ ਕੀਤੀ ਹੈ। ਪ੍ਰਬੰਧਕ ਕਮੇਟੀ ਦਾ ਕਹਿਣਾ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਹੋਲਾ ਮਹੱਲਾ 30 ਅਤੇ 31 ਮਾਰਚ ਨੂੰ ਮਨਾਇਆ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਹੋਲਾ ਮਹੱਲਾ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਵਿਖੇ 29 ਮਾਰਚ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਜਾਣਗੇ।

ਇਟਲੀ ਦੇ ਕੋਰਤੇਨੋਵਾ ਵਿਖੇ 30 ਤੇ 31 ਮਾਰਚ ਨੂੰ ਮਨਾਇਆ ਜਾਵੇਗਾ ਹੋਲਾ ਮਹੱਲਾ

ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੋਲਾ ਮਹੱਲਾ

Follow Us On

ਹੋਲਾ ਮਹੱਲਾ ਖ਼ਾਲਸੇ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਦੇਸ਼ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਹੋਲਾ ਮਹੱਲਾ ਬਹੂਤ ਹੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਇਟਲੀ ਦੇ ਬੈਰਗਾਮੋ ਵਿਖੇ ਗੁਰਦੁਆਰਾ ਸਾਹਿਬ ਸਿੰਘ ਸਭਾ ਕੋਰਤੇਨੋਵਾ ਵਿਖੇ ਹਰ ਸਾਲ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਸਿੱਖ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਹਰ ਸਾਲ ਖਾਲਸਾਈ ਜਾਹੋ ਜਲਾਲ ਦੇਖਣ ਲਈ ਗੁਰਦੁਆਰਾ ਸਾਹਿਬ ਕੋਰਤੇਨੋਵਾ ਵਿਖੇ ਪਹੁੰਚਦਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਸਾਲ ਯਾਨੀ ਕਿ 2024 ਵਿਖੇ ਹੋਲਾ ਮਹੱਲਾ 30 ਅਤੇ 31 ਮਾਰਚ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ।

ਗੁਰਦੁਆਰਾ ਸਾਹਿਬ ਸਿੰਘ ਸਭਾ ਕੋਰਤੇਨੋਵਾ ਦੀ ਪ੍ਰਬੰਧਕ ਕਮੇਟੀ ਨੇ ਇਸ ਬਾਰੇ ਸੰਗਤਾਂ ਨੂੰ ਜਾਣਕਾਰੀ ਸਾਂਝੀ ਕੀਤੀ ਹੈ। ਪ੍ਰਬੰਧਕ ਕਮੇਟੀ ਦਾ ਕਹਿਣਾ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਹੋਲਾ ਮਹੱਲਾ 30 ਅਤੇ 31 ਮਾਰਚ ਨੂੰ ਮਨਾਇਆ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਹੋਲਾ ਮਹੱਲਾ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਵਿਖੇ 29 ਮਾਰਚ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਜਾਣਗੇ। ਇਸ ਹੁਲਾ ਮਹੱਲਾ ਨੂੰ ਸਮਰਪਿਤ 30 ਮਾਰਚ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਗੁਰਦੁਆਰਾ ਸਾਹਿਬ ਵਿਖੇ ਅਮ੍ਰਿੰਤ ਸੰਚਾਰ ਕਰਵਾਇਆ ਜਾਵੇਗਾ। ਜਿਸ ਤੋਂ ਬਾਅਦ ਸ਼ਾਮ ਨੂੰ ਦੀਵਾਨ ਸਜਾਏ ਜਾਣਗੇ। 31 ਮਾਰਚ ਦਿਨ ਐਤਵਾਨ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ ਗੁਰਬਾਣੀ ਜਾਪ ਤੇ ਆਰਤਾ ਹੋਵੇਗਾ।

ਇਸ ਦੋ ਦਿਨਾਂ ਧਾਰਮਕ ਸਮਾਗਮ ਵਿੱਚ ਵੱਖ-ਵੱਖ ਕੀਰਤਨੀ ਜੱਥੇ, ਕਥਾ ਵਾਚਕ ਅਤੇ ਢਾਡੀ ਰਾਗੀ ਜੱਥੇ ਉੱਚੇਚੇ ਤੌਰ ‘ਤੇ ਆਪਣੀ ਹਾਜਰੀ ਭਰਨਗੇ।

ਇੱਥੇ ਦੱਸ ਦਈਏ ਕਿ ਸ੍ਰੀ ਗੁਰਦੁਆਰਾ ਸਾਹਿਬ ਦੇ ਨੇੜਲੇ ਮੈਦਾਨ ‘ਚ ਗੁਰੂ ਸਾਹਿਬ ਦੀਆਂ ਲਾਡਲੀਆਂ ਫੌਜਾਂ ਵੱਲੋਂ ਮਹੱਲਾ ਕੱਢਿਆ ਜਾਵੇਗਾ। ਇਸ ਮੌਕੇ ਘੋੜ ਸਵਾਰੀ, ਤੀਰ ਅੰਦਾਜੀ ਤੇ ਹੋਰ ਖ਼ਾਲਸਾਈ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਦੌਰਾਨ ਗੁਰੂ ਦੇ ਲੰਗਰ ਅਟੁੱਟ ਵਰਤਾਏ ਜਾਣਗੇ। ਸ੍ਰੀ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਿੱਖ ਸੰਗਤਾਂ ਨੂੰ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ।

ਇਹ ਵੀ ਪੜ੍ਹੋ: Ramadan 2024: ਕਦੋਂ ਨਜ਼ਰ ਆਵੇਗਾ ਰਮਜ਼ਾਨ ਦਾ ਚੰਨ ਅਤੇ ਕਦੋਂ ਰੱਖਿਆ ਜਾਵੇਗਾ ਪਹਿਲਾ ਰੋਜ਼ਾ, ਜਾਣੋ ਸਹੀ ਤਰੀਕ

Exit mobile version