ਪੁਰਤਗਾਲ ‘ਚ ਪੰਜਾਬੀ ਨੌਜਵਾਨ ਦੀ ਸੜਰ ਹਾਦਸੇ ‘ਚ ਮੌਤ, ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Portugal Road Accident: ਮ੍ਰਿਤਕ ਨੌਜਵਾਨ ਦੀ ਪਛਾਣ ਤਜਿੰਦਰ ਸਿੰਘ ਵਾਸੀ ਪਿੰਡ ਉਸਮਾਨ ਸ਼ਹੀਦ ਵਜੋਂ ਹੋਈ ਹੈ। ਹਾਦਸੇ ਦੌਰਾਨ ਕਾਰ 'ਚ 5 ਨੌਜਵਾਨ ਸਵਾਰ ਸਨ। ਜਿਸ ਵਿੱਚੋਂ ਤਜਿੰਦਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਹੋਰ ਨੌਜਵਾਨਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।
ਹੁਸ਼ਿਆਰਪੁਰ (Hoshiarpur) ਦੇ ਹਲਕਾ ਦਸੂਹਾ ਦੇ ਇੱਕ 24 ਸਾਲਾ ਨੌਜਵਾਨ ਦੀ ਪੁਰਤਗਾਲ ‘ਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਤਜਿੰਦਰ ਸਿੰਘ ਵਾਸੀ ਪਿੰਡ ਉਸਮਾਨ ਸ਼ਹੀਦ ਵਜੋਂ ਹੋਈ ਹੈ। ਹਾਦਸੇ ਦੌਰਾਨ ਕਾਰ ‘ਚ 5 ਨੌਜਵਾਨ ਸਵਾਰ ਸਨ। ਜਿਸ ਵਿੱਚੋਂ ਤਜਿੰਦਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਹੋਰ ਨੌਜਵਾਨਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।
ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਭਗਵੰਤ ਸਿੰਘ ਨੇ ਦੱਸਿਆ ਕਿ ਉਸ ਨੇ 16 ਮਹੀਨੇ ਪਹਿਲਾਂ ਕਰਜ਼ਾ ਲੈ ਕੇ ਆਪਣੇ ਲੜਕੇ ਨੂੰ ਪੁਰਤਗਾਲ (Portugal) ਭੇਜਿਆ ਸੀ। ਉਨ੍ਹਾਂ ਨੂੰ ਇਹੀ ਉਮੀਦ ਸੀ ਕਿ ਉਹ ਘਰ ਦੀ ਆਰਥਿਕ ਹਾਲਤ ਸੁਧਰਣ ਚ ਮਦਦਗਾਰ ਹੋਵੇਗਾ। ਐਤਵਾਰ ਸਵੇਰੇ ਰਿਸ਼ਤੇਦਾਰਾਂ ਨੇ ਘਰ ਆ ਕੇ ਉਨ੍ਹਾਂ ਦੇ ਪੁੱਤਰ ਦੀ ਸੜਕ ਹਾਦਸੇ ‘ਚ ਮੌਤ ਹੋਣ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਮੈਂ ਪੁਰਤਗਾਲ ਰਹਿੰਦੇ ਤਜਿੰਦਰ ਸਿੰਘ ਦੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਸੰਪਰਕ ਕੀਤਾ।
ਘਰ ਪਰਤਣ ਸਮੇਂ ਵਾਪਰਿਆ ਹਾਦਸਾ
ਜਿਸ ਨੇ ਦੱਸਿਆ ਕਿ ਕੰਮ ਖਤਮ ਕਰਕੇ ਪੰਜੇ ਦੋਸਤ ਕਾਰ ‘ਚ ਘਰ ਵਾਪਸ ਆ ਰਹੇ ਸਨ। ਕੁਝ ਦੇਰ ਸਫਰ ਕਰਨ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੱਡ ‘ਚ ਪਲਟ ਗਈ। ਜਿਵੇਂ ਹੀ ਉਹ ਸਾਰੇ ਕਾਰ ‘ਚੋਂ ਉਤਰ ਗਏ। ਪਰ ਤਜਿੰਦਰ ਸਿੰਘ ਬੇਹੋਸ਼ੀ ਦੀ ਹਾਲਤ ਵਿੱਚ ਕਾਰ ਵਿੱਚੋਂ ਬਾਹਰ ਆ ਗਿਆ।
ਸਰਕਾਰ ਤੋਂ ਮਦਦ ਦੀ ਅਪੀਲ
ਜਦੋਂ ਦੋਸਤਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਤਜਿੰਦਰ ਸਿੰਘ ਨੂੰ ਹੋਸ਼ ਨਾ ਆਇਆ ਤਾਂ ਉਸ ਨੂੰ ਨਜ਼ਦੀਕੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਪੁੱਤਰ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਵਾਪਸ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸਸਕਾਰ ਉਸ ਦੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।