Britain Protest: ਭਾਰਤ ਨੇ ਬ੍ਰਿਟਿਸ਼ ਹਾਈ ਕਮਿਸ਼ਨ ਦੇ ਡਿਪਲੋਮੈਟ ਨੂੰ ਕੀਤਾ ਤਲਬ

Published: 

20 Mar 2023 10:15 AM

London Protest: ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਕੰਪਲੈਕਸ ਵਿੱਚ ਖਾਲਿਸਤਾਨ ਸਮਰਥਕਾਂ ਵੱਲੋਂ ਜਬਰਦਸਤ ਹੰਗਾਮਾ ਕੀਤਾ ਗਿਆ। ਭਾਰਤ ਨੇ ਬ੍ਰਿਟਿਸ਼ ਡਿਪਲੋਮੈਟ ਨੂੰ ਇਸ ਮਾਮਲੇ ਵਿੱਚ ਤਲਬ ਕੀਤਾ ਹੈ।

Britain Protest:  ਭਾਰਤ ਨੇ ਬ੍ਰਿਟਿਸ਼ ਹਾਈ ਕਮਿਸ਼ਨ ਦੇ ਡਿਪਲੋਮੈਟ ਨੂੰ ਕੀਤਾ ਤਲਬ

ਸੰਕੇਤਕ ਤਸਵੀਰ

Follow Us On

Britain Khalistani Protest: ਅੰਮ੍ਰਿਤਪਾਲ ਸਿੰਘ ‘ਤੇ ਪੰਜਾਬ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਬ੍ਰਿਟੇਨ ਵਿੱਚ ਖਾਲਿਸਤਾਨ ਸਮਰਥਕਾਂ (Khalistani) ਵੱਲੋਂ ਵੱਡਾ ਹੰਗਾਮਾ ਕੀਤਾ ਗਿਆ। ਭਾਰਤ ਨੇ ਇਸ ਘਟਨਾ ਤੇ ਪ੍ਰਤਿਕਰਮ ਦਿੰਦਿਆਂ ਹੋਈਆਂ ਦਿੱਲੀ ਸਥਿਤ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਹੈ। ਦੱਸਦੀਏ ਕਿ ਫਿਲਹਾਰ ਹਾਈ ਕਮਿਸ਼ਨਰ ਐਲੇਕਸ ਐਲਿਸ ਦਿੱਲੀ ਤੋਂ ਬਾਹਰ ਹਨ।

ਖਾਲਿਸਤਾਨ ਸਮਰਥਕਾਂ ਵੱਲੋਂ ਹੰਗਾਮਾ

ਭਾਰਤੀ ਡਿਪਲੋਮੈਟਿਕ ਕੰਪਲੈਕਸਾਂ ਅਤੇ ਕਰਮਚਾਰੀਆਂ ਦੀ ਸੁਰੱਖਿਆ ਪ੍ਰਤੀ ਵਿਦੇਸ਼ ਮੰਤਰਾਲੇ ਨੇ ਇੱਕ ਸਖ਼ਤ ਬਿਆਨ ਵਿੱਚ ਕਿਹਾ ਕਿ ਭਾਰਤ ਨੇ ਯੂਕੇ ਵਿੱਚ ਯੂਕੇ ਸਰਕਾਰ ਦੀ ਕਾਰਵਾਈ ਦੇਖੀ ਗਈ ਜੋ ਕਿ ਬੇਹਦ ਹੀ ਨਿੰਦਨਯੋਗ ਹੈ। ਭਾਰਤ ਵਿੱਚ ਬ੍ਰਿਟਿਸ਼ ਰਾਜਦੂਤ (British Ambassador) ਐਲੇਕਸ ਐਲਿਸ ਨੇ ਹਾਈ ਕਮਿਸ਼ਨ ਦੇ ਬਾਹਰ ਖਾਲਿਸਤਾਨ ਸਮਰਥਕਾਂ ਵੱਲੋਂ ਕੀਤੇ ਗਏ ਹੰਗਾਮੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਇਹ ਪੂਰੀ ਤਰ੍ਹਾਂ ਸਰੀਕਾਰ ਕਰਨ ਯੋਗ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਬਰਤਾਨੀਆ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਲੋਕਾਂ ਅਤੇ ਅਹਾਤੇ ਵਿੱਚ ਹੋਏ ਅੱਜ ਦੇ ਸ਼ਰਮਨਾਕ ਕਾਰੇ ਦੀ ਨਿੰਦਾ ਕਰਦਾ ਹਾਂ।


ਭਾਰਤ ਨੇ ਦਰਜ ਕਰਵਾਇਆ ਵਿਰੋਧ

ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ, ਸੁਰੱਖਿਆ ਪ੍ਰਬੰਧਾਂ ਵਿੱਚ ਘਾਟ ਹੋਣ ਕਾਰਨ ਯੂਕੇ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ, ਜਿਨ੍ਹਾਂ ਨੇ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਹਾਈ ਕਮਿਸ਼ਨ ਦੇ ਪਰਿਸਰ ਵਿੱਚ ਦਾਖਲ ਹੋਣ ਦਿੱਤਾ। ਵਿਦੇਸ਼ ਦਫਤਰ ਨੇ ਕਿਹਾ ਕਿ ਬ੍ਰਿਟੇਨ ਦੀ ਸਰਕਾਰ ਇਸ ਘਟਨਾ ਵਿੱਚ ਸ਼ਾਮਿਲ ਹਰ ਵਿਅਕਤੀ ਦੀ ਪਛਾਣ ਕਰ, ਗ੍ਰਿਫਤਾਰ ਕਰ ਅਤੇ ਮੁਕੱਦਮਾ ਚਲਾਉਣ ਲਈ ਤੁਰੰਤ ਕਦਮ ਚੁੱਕੇ ਅਤੇ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਹੋਣ ਤੋਂ ਰੋਕਣ ਲਈ ਹਰ ਕਦਮ ਚੁੱਕੇਗੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version