AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਬਰ-ਜਨਾਹ ਦੇ ਦੋਸ਼ੀ ਭਾਰਤੀ ਮੂਲ ਦੇ ਗੁਰਮੀਤ ਸਿੰਘ ਦੀ US ਨਾਗਰਿਕਤਾ ਰੱਦ, ਕੱਟ ਰਿਹਾ 20 ਸਾਲ ਦੀ ਸਜ਼ਾ

ਨਿਊਯਾਰਕ ਦੀ ਜ਼ਿਲ੍ਹਾ ਅਦਾਲਤ ਨੇ ਭਾਰਤੀ ਮੂਲ ਦੇ ਇੱਕ ਵਿਅਕਤੀ ਗੁਰਮੀਤ ਸਿੰਘ ਦੀ ਅਮਰੀਕੀ ਨਾਗਰਿਕਤਾ ਰੱਦ ਕਰਨ ਦਾ ਫੈਸਲਾ ਸੁਣਾਇਆ ਹੈ। ਗੁਰਮੀਤ ਸਿੰਘ ਜਬਰ-ਜਨਾਹ ਦੇ ਮਾਮਲੇ 'ਚ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ।

ਜਬਰ-ਜਨਾਹ ਦੇ ਦੋਸ਼ੀ ਭਾਰਤੀ ਮੂਲ ਦੇ ਗੁਰਮੀਤ ਸਿੰਘ ਦੀ US ਨਾਗਰਿਕਤਾ ਰੱਦ, ਕੱਟ ਰਿਹਾ 20 ਸਾਲ ਦੀ ਸਜ਼ਾ
ਜਬਰ-ਜਨਾਹ ਦੇ ਦੋਸ਼ੀ ਭਾਰਤੀ ਮੂਲ ਦੇ ਗੁਰਮੀਤ ਸਿੰਘ ਦੀ US ਨਾਗਰਿਕਤਾ ਰੱਦ
tv9-punjabi
| Updated On: 01 Sep 2026 10:50 AM IST
Share

ਅਮਰੀਕਾ ਨੇ ਜਬਰ-ਜਨਾਹ ਦੇ ਦੋਸ਼ੀ ਭਾਰਤੀ ਮੂਲ ਦੇ ਇੱਕ ਵਿਅਕਤੀ ਦੀ ਨਾਗਰਿਕਤਾ ਰੱਦ ਕਰ ਦਿੱਤੀ ਹੈ। ਨਿਊਯਾਰਕ ਦੇ ਈਸਟਰਨ ਡਿਸਟ੍ਰਿਕਟ ਦੀ ਅਮਰੀਕੀ ਡਿਸਟ੍ਰਿਕਟ ਕੋਰਟ ਨੇ ਜਬਰ-ਜਨਾਹ ਦੇ ਦੋਸ਼ੀ ਗੁਰਮੀਤ ਸਿੰਘ ਦੀ ਨੇਚਰਲਾਈਜ਼ੇਸ਼ਨ (ਨਾਗਰਿਕਤਾ ਪ੍ਰਾਪਤ ਕਰਨ ਦੀ ਪ੍ਰਕਿਰਿਆ) ਨੂੰ ਰੱਦ ਕਰਨ ਦਾ ਫੈਸਲਾ ਸੁਣਾਇਆ। ਭਾਰਤ ਦਾ ਰਹਿਣ ਵਾਲਾ ਗੁਰਮੀਤ ਸਿੰਘ ਫਰਵਰੀ 1992 ‘ਚ 6 ਮਹੀਨੇ ਤੋਂ ਵੀ ਘੱਟ ਸਮੇਂ ਲਈ ਵਿਜ਼ਟਰ ਵਜੋਂ ਅਮਰੀਕਾ ਆਇਆ ਸੀ।

ਇਸ ਤੋਂ ਬਾਅਦ ਉਹ ਬਿਨਾਂ ਇਜਾਜ਼ਤ ਦੇ ਕਈ ਸਾਲਾਂ ਤੱਕ ਅਮਰੀਕਾ ‘ਚ ਰਿਹਾ, ਜਦੋਂ ਤੱਕ ਕਿ ਜੂਨ 2000 ‘ਚ ਫੈਮਿਲੀ-ਬੇਸਡ ਇਮੀਗ੍ਰੈਂਟ ਵੀਜ਼ਾ ਅਰਜ਼ੀ ਰਾਹੀਂ ਉਸ ਨੂੰ ਸਥਾਈ ਨਿਵਾਸੀ ਦਾ ਦਰਜਾ ਨਹੀਂ ਮਿਲ ਗਿਆ। ਅਟਾਰਨੀ ਜਨਰਲ ਟੌਡ ਬਲੈਂਚ ਨੇ ਕਿਹਾ ਕਿ ਭਾਰਤ ਦਾ ਰਹਿਣ ਵਾਲਾ ਤੇ ਜਬਰ-ਜਨਾਹ ਦਾ ਦੋਸ਼ੀ ਗੁਰਮੀਤ ਸਿੰਘ ਹੁਣ ਅਮਰੀਕੀ ਨਾਗਰਿਕ ਨਹੀਂ ਹੈ।

ਜਬਰ-ਜਨਾਹ ਤੇ ਅਗਵਾ ਕਰਨ ਦੀ ਗੱਲ ਛੁਪਾਈ

ਅਟਾਰਨੀ ਜਨਰਲ ਨੇ ਕਿਹਾ ਕਿ ਗੁਰਮੀਤ ਨੇ ਨਾਗਰਿਕਤਾ ਪ੍ਰਾਪਤ ਕਰਨ ਦੀ ਪ੍ਰਕਿਰਿਆ ਦੌਰਾਨ ਜਬਰ-ਜਨਾਹ ਤੇ ਅਗਵਾ ਕਰਨ ਦੀ ਗੱਲ ਛੁਪਾਈ ਸੀ ਤੇ ਹੁਣ ਇੱਕ ਫੈਡਰਲ ਕੋਰਟ ਨੇ ਉਸ ਦੀ ਨਾਗਰਿਕਤਾ ਰੱਦ ਕਰ ਦਿੱਤੀ ਹੈ। ਬਲੈਂਚ ਨੇ ਅੱਗੇ ਕਿਹਾ ਕਿ ਅਮਰੀਕੀ ਨਾਗਰਿਕਤਾ ਅਪਰਾਧੀਆਂ ਲਈ ਕੋਈ ਢਾਲ ਨਹੀਂ ਹੈ। ਉਨ੍ਹਾਂ ਕਿਹਾ ਕਿ ਧੋਖਾਧੜੀ ਨਾਲ ਹਾਸਲ ਕੀਤੀ ਗਈ ਨਾਗਰਿਕਤਾ ਅਪਰਾਧੀਆਂ ਨੂੰ ਸਜ਼ਾ ਤੋਂ ਨਹੀਂ ਬਚਾ ਸਕੇਗੀ।

ਅਮਰੀਕੀ ਨਾਗਰਿਕਤਾ ਦੇ ਫਾਇਦੇ

ਜਸਟਿਸ ਡਿਪਾਰਟਮੈਂਟ ਦੇ ਸਿਵਲ ਡਿਵੀਜ਼ਨ ਦੇ ਅਸਿਸਟੈਂਟ ਅਟਾਰਨੀ ਜਨਰਲ ਬ੍ਰੈਟ ਸ਼ੂਮੇਟ ਨੇ ਕਿਹਾ ਕਿ ਗੁਰਮੀਤ ਸਿੰਘ ਨੇ ਭਿਆਨਕ ਅਪਰਾਧਿਕ ਕੰਮਾਂ ਨੂੰ ਛੁਪਾ ਕੇ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕੀ ਨਾਗਰਿਕਤਾ ਦੇ ਫਾਇਦੇ ਹਾਸਲ ਕੀਤੇ ਸਨ। ਨਿਊਯਾਰਕ ਦੇ ਈਸਟਰਨ ਡਿਸਟ੍ਰਿਕਟ ਦੇ ਅਮਰੀਕੀ ਅਟਾਰਨੀ ਜੋਸਫ਼ ਨੋਸੇਲਾ ਜੂਨੀਅਰ ਨੇ ਕਿਹਾ ਕਿ ਕੋਰਟ ਦਾ ਫੈਸਲਾ, ਜਿਸ ਤਹਿਤ ਦੋਸ਼ੀ ਨੂੰ ਗਲਤ ਤਰੀਕੇ ਨਾਲ ਹਾਸਲ ਕੀਤੀ ਨਾਗਰਿਕਤਾ ਛੱਡਣੀ ਪਵੇਗੀ, ਉਨ੍ਹਾਂ ਲੋਕਾਂ ਲਈ ਇੱਕ ਸਖ਼ਤ ਸੰਦੇਸ਼ ਹੈ ਜੋ ਧੋਖੇ ਨਾਲ ਨਾਗਰਿਕਤਾ ਹਾਸਲ ਕਰਦੇ ਹਨ। ਨਾਲ ਹੀ, ਇਹ ਉਨ੍ਹਾਂ ਸਾਰੇ ਮਾਮਲਿਆਂ ‘ਚ ਡੀ-ਨੇਚਰਲਾਈਜ਼ੇਸ਼ਨ (ਨਾਗਰਿਕਤਾ ਰੱਦ ਕਰਨ) ਦੀ ਕਾਰਵਾਈ ਕਰਨ ਦੇ ਪ੍ਰਸ਼ਾਸਨ ਦੇ ਸੰਕਲਪ ਨੂੰ ਵੀ ਦਰਸਾਉਂਦਾ ਹੈ, ਜਿਨ੍ਹਾਂ ਦੀ ਕਾਨੂੰਨ ਇਜਾਜ਼ਤ ਦਿੰਦਾ ਹੈ ਤੇ ਜਿਨ੍ਹਾਂ ਲਈ ਸਬੂਤ ਮੌਜੂਦ ਹਨ।

ਟੈਕਸੀ ਡਰਾਈਵਰ ਸੀ ਗੁਰਮੀਤ ਸਿੰਘ

ਮਈ 2011 ‘ਚ ਅਮਰੀਕੀ ਨਾਗਰਿਕ ਬਣਨ ਲਈ ਅਰਜ਼ੀ ਦੇਣ ਤੋਂ ਕੁਝ ਹਫ਼ਤੇ ਪਹਿਲਾਂ ਗੁਰਮੀਤ ਸਿੰਘ ਜੋ ਉਸ ਸਮੇਂ ਟੈਕਸੀ ਡਰਾਈਵਰ ਸੀ, ਇੱਕ ਮਹਿਲਾ ਯਾਤਰੀ ਨੂੰ ਲੈ ਕੇ ਜਾ ਰਿਹਾ ਸੀ, ਜੋ ਘਰ ਜਾਂਦੇ ਸਮੇਂ ਸੌਂ ਗਈ ਸੀ। ਜਦੋਂ ਯਾਤਰੀ ਦੀ ਨੀਂਦ ਖੁੱਲ੍ਹੀ ਤਾਂ ਉਸ ਨੇ ਦੇਖਿਆ ਕਿ ਗੁਰਮੀਤ ਉਸ ਦੇ ਉੱਪਰ ਸੀ ਤੇ ਉਸ ਨੇ ਚਾਕੂ ਉਸ ਦੀ ਗਰਦਨ ‘ਤੇ ਲਗਾਇਆ ਹੋਇਆ ਸੀ। ਉਸ ਨੇ ਉਸ ਨੂੰ ਧਮਕਾਇਆ, ਬੰਨ੍ਹ ਦਿੱਤਾ ਤੇ ਉਸ ਦਾ ਮੂੰਹ ਬੰਦ ਕਰ ਦਿੱਤਾ। ਉਸ ਦੀਆਂ ਅੱਖਾਂ ‘ਤੇ ਪੱਟੀ ਬੰਨ੍ਹੀ, ਉਸ ਦੇ ਕੱਪੜੇ ਉਤਾਰੇ ਤੇ ਉਸ ਨਾਲ ਜਬਰ-ਜਨਾਹ ਕੀਤਾ।

ਇਸ ਤੋਂ ਬਾਅਦ ਪੀੜਤਾ ਟੈਕਸੀ ਤੋਂ ਭੱਜ ਨਿਕਲੀ ਤੇ ਸਵੇਰੇ-ਸਵੇਰੇ ਮਦਦ ਲਈ ਸੜਕ ‘ਤੇ ਕਿਸੇ ਵਿਅਕਤੀ ਕੋਲ ਭੱਜੀ। ਗੁਰਮੀਤ ਸਿੰਘ ਨੇ ਨਾਗਰਿਕਤਾ ਪ੍ਰਾਪਤ ਕਰਨ ਦੀ ਪ੍ਰਕਿਰਿਆ ਦੌਰਾਨ ਇਨ੍ਹਾਂ ਕੰਮਾਂ ਨੂੰ ਛੁਪਾਇਆ, ਜਿਸ ਤੋਂ ਬਾਅਦ ਅਕਤੂਬਰ 2011 ‘ਚ ਉਸ ਨੂੰ ਅਮਰੀਕੀ ਨਾਗਰਿਕਤਾ ਮਿਲ ਗਈ।

20 ਸਾਲ ਦੀ ਜੇਲ੍ਹ ਦੀ ਸਜ਼ਾ

ਨਾਗਰਿਕਤਾ ਮਿਲਣ ਤੋਂ ਬਾਅਦ, ਨਿਊਯਾਰਕ ‘ਚ ਗੁਰਮੀਤ ਸਿੰਘ ਨੂੰ ਫਰਸਟ ਡਿਗਰੀ ਰੇਪ ਤੇ ਸੈਕੰਡ ਡਿਗਰੀ ਕਿਡਨੈਪਿੰਗ (ਯੌਨ ਮੰਸ਼ਾ ਨਾਲ ਕੀਤਾ ਗਿਆ ਗੰਭੀਰ ਅਪਰਾਧ) ਦਾ ਦੋਸ਼ੀ ਠਹਿਰਾਇਆ ਗਿਆ ਤੇ 20 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ। ਗੁਰਮੀਤ ਸਿੰਘ ਦੀ ਨਾਗਰਿਕਤਾ ਰੱਦ ਕਰਨ ਦਾ 26 ਅਗਸਤ ਦਾ ਹੁਕਮ ਜਸਟਿਸ ਡਿਪਾਰਟਮੈਂਟ ਦੀ ਇੱਕ ਪੁਰਾਣੀ ਸ਼ਿਕਾਇਤ ਤੋਂ ਬਾਅਦ ਆਇਆ ਹੈ।

Source: TV9Hindi.com

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...