23 ਦਿਨ ਪਹਿਲਾਂ ਸਟੱਡੀ ਵੀਜ਼ਾ ‘ਤੇ ਕੈਨੇਡਾ ਗਏ ਗੁਰਦਾਸਪੁਰ ਦੇ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ, ਡੁੰਘੇ ਸਦਮੇ ‘ਚ ਪਰਿਵਾਰ

Updated On: 

20 Jul 2023 19:51 PM

Indian Student Dead in Canada: ਬੀਤੇ ਦਿਨੀਂ ਕੈਨੇਡਾ ਗਏ ਕਈ ਪੰਜਾਬੀ ਨੌਜਵਾਨਾਂ ਦੀ ਹਾਰਟ ਅਟੈਕ ਨਾਲ ਮੌਤ ਦੀਆਂ ਖਬਰਾਂ ਆ ਚੁੱਕੀਆਂ ਹਨ। ਅਜਿਹਾ ਕਿਉਂ ਹੋ ਰਿਹਾ ਹੈ। ਕੀ ਘਰੋਂ ਦੂਰ ਜਾਣ ਦਾ ਦੁੱਖ ਜਾਂ ਫੇਰ ਉਥੋਂ ਦੇ ਸਿਸਟਮ ਵਿੱਚ ਐਡਜਸਟ ਹੋਣ ਦਾ ਡਰ। ਅਜਿਹੇ ਕਈ ਕਾਰਨ ਹੋ ਸਕਦੇ ਹਨ, ਜਿਨ੍ਹਾਂ ਦੀ ਪੜਤਾਲ ਕਰਨਾ ਜਰੂਰੀ ਹੈ।

23 ਦਿਨ ਪਹਿਲਾਂ ਸਟੱਡੀ ਵੀਜ਼ਾ ਤੇ ਕੈਨੇਡਾ ਗਏ ਗੁਰਦਾਸਪੁਰ ਦੇ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ, ਡੁੰਘੇ ਸਦਮੇ ਚ ਪਰਿਵਾਰ
Follow Us On

ਗੁਰਦਸਾਪੁਰ ਸ਼ਹਿਰ ਦੇ ਮੁਹੱਲਾ ਇਸਲਾਮਾਬਾਦ ਦੇ ਨੌਜਵਾਨ ਦੀ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਇਸ ਤੋਂ ਵੀ ਜਿਆਦਾ ਦੁਖਦਾਈ ਗੱਲ ਇਹ ਹੈ ਕਿ 23 ਦਿਨ ਪਹਿਲਾਂ ਹੀ ਐਮਬੀਏ ਦੀ ਪੜ੍ਹਾਈ ਕਰਨ ਲਈ ਸਟੱਡੀ ਵੀਜ਼ਾ ਤੇ ਕੈਨੇਡਾ ਗਿਆ ਸੀ। ਨੌਜਵਾਨ ਦੀ ਅਚਾਨਕ ਮੌਤ ਹੋਣ ਕਾਰਨ ਜਿੱਥੇ ਪਰਿਵਾਰਿਕ ਮੈਂਬਰ ਡੁੰਘੇ ਸਦਮੇਂ ਵਿੱਚ ਹਨ ਤਾਂ ਰਿਸ਼ਤੇਦਾਰਾਂ ਅਤੇ ਇਲਾਕੇ ਦੇ ਲੋਕਾਂ ਵਿੱਚ ਵੀ ਸੋਗ ਦੀ ਲਹਿਰ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ 28 ਸਾਲਾ ਰਜਤ ਮਹਿਰਾ ਵੱਜੋ ਹੋਈ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਰਜਤ ਮਹਿਰਾ ਦੇ ਪਿਤਾ ਅਸ਼ਵਨੀ ਮਹਿਰਾ ਅਤੇ ਭਰਾ ਅਤੁਲ ਮਹਿਰਾ ਨੇ ਦੱਸਿਆ ਕਿ ਰਜਤ ਮਹਿਰਾ 23 ਦਿਨ ਪਹਿਲਾਂ ਐੱਮ.ਬੀ.ਏ ਦੀ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਹੁਣ ਅਚਾਨਕ ਉਸਦੀ ਦਿੱਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਪੂਰੇ ਪਰਿਵਾਰ ਦਾ ਰੌ-ਰੌ ਕੇ ਬੁਰਾ ਹਾਲ ਹੈ।

ਉਨ੍ਹਾਂ ਦੱਸਿਆ ਕਿ ਰਜਤ ਮਹਿਰਾ ਦੀ ਮ੍ਰਿਤਕ ਦੇਹ ਨੂੰ ਭਾਰਤ ਆਉਣ ਵਿੱਚ 2 ਤੋਂ 3 ਦਿਨਾਂ ਦਾ ਸਮਾਂ ਲੱਗ ਸਕਦਾ ਹੈ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਅਤੇ ਹਲਕਾ ਗੁਰਦਾਸਪੁਰ ਵਿਧਾਇਕ ਬਰਿੰਦਰਮੀਤ ਸਿੰਘ ਪਹਾੜਾ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਹੁੰਚੇ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ