AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Indian Students in Canada: ਡਿਪੋਰਟ ਨਹੀਂ ਹੋਣਗੇ 700 ਵਿਦਿਆਰਥੀ, ਪੱਖ ਰੱਖਣ ਦਾ ਮਿਲੇਗਾ ਮੌਕਾ – ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਦਾ ਬਿਆਨ

Indian Students Deportation Case: ਕੈਨੇਡਾ ਵਿੱਚ 700 ਦੇ ਕਰੀਬ ਭਾਰਤੀ ਵਿਦਿਆਰਥੀਆਂ ਦੇ ਦਾਖ਼ਲਾ ਪੱਤਰ ਫਰਜ਼ੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਦੱਸ ਦਈਏ ਕਿ ਇਨ੍ਹਾਂ ਵਿਦਿਆਰਥੀਆਂ ਨੇ 2017 ਤੋਂ 2019 ਦੌਰਾਨ ਕੈਨੇਡਾ ਵਿੱਚ ਪੜਾਈ ਲਈ ਐਡਮਿਸ਼ਨ ਲਈ ਸੀ।

Indian Students in Canada: ਡਿਪੋਰਟ ਨਹੀਂ ਹੋਣਗੇ 700 ਵਿਦਿਆਰਥੀ, ਪੱਖ ਰੱਖਣ ਦਾ ਮਿਲੇਗਾ ਮੌਕਾ - ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਦਾ ਬਿਆਨ
davinder-kumar-jalandhar
| Updated On: 15 Jun 2023 12:52 PM IST
Share
Canada News: ਕੈਨੇਡਾ ‘ਚ ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਦਾਖਲਾ ਲੈਣ ਦੇ ਦੋਸ਼ਾਂ ਤੋਂ ਬਾਅਦ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ 700 ਵਿਦਿਆਰਥੀਆਂ ਨੂੰ ਉਮੀਦ ਦੀ ਕਿਰਨ ਦਿਖਾਈ ਦੇਣ ਲੱਗੀ ਹੈ। ਪੰਜਾਬ ਅਤੇ ਭਾਰਤ ਸਰਕਾਰ ਦੇ ਦਬਾਅ ਤੋਂ ਬਾਅਦ ਕੈਨੇਡਾ ਵਿੱਚ ਪੰਜਾਬੀ ਮੂਲ ਦੇ ਸੰਸਦ ਮੈਂਬਰ ਅਤੇ ਮੰਤਰੀ ਵੀ ਵਿਦਿਆਰਥੀਆਂ ਦੇ ਹੱਕ ਵਿੱਚ ਨਿੱਤਰ ਆਏ ਹਨ। ਕੈਨੇਡਾ ਦੇ ਮੰਤਰੀ ਸੀਨ ਫਰੇਜ਼ਰ ਨੇ ਮੰਨਿਆ ਹੈ ਕਿ ਜ਼ਿਆਦਾਤਰ ਵਿਦਿਆਰਥੀ ਧੋਖਾਧੜੀ ਦਾ ਸ਼ਿਕਾਰ ਹੋਏ ਹਨ। ਉਹ ਇੱਕ ਪ੍ਰਕਿਰਿਆ ਬਣਾਉਣਗੇ ਜਿੱਥੇ ਉਨ੍ਹਾਂ ਨੂੰ ਇਹ ਸਾਬਤ ਕਰਨ ਦਾ ਮੌਕਾ ਦਿੱਤਾ ਜਾਵੇਗਾ ਕਿ ਉਨ੍ਹਾਂ ਨਾਲ ਧੋਖਾ ਹੋਇਆ ਹੈ। ਉਨ੍ਹਾਂ ਦਾ ਢੁਕਵਾਂ ਹੱਲ ਮੁਹਈਆ ਕਰਵਾਇਆ ਜਾਵੇਗਾ।

‘ਨਿਰਦੋਸ਼ ਵਿਦਿਆਰਥੀਆਂ ਨੂੰ ਕੈਨੇਡਾ ‘ਚ ਰਹਿਣ ਦਾ ਮਿਲੇਗਾ ਮੌਕਾ’

ਹਾਊਸ ਆਫ ਕਾਮਨਜ਼ ਵਿੱਚ ਪ੍ਰਸ਼ਨ ਕਾਲ ਦੌਰਾਨ, ਫਰੇਜ਼ਰ ਨੇ ਦੁਹਰਾਇਆ ਕਿ ਉਹ ਨਿਰਦੋਸ਼ ਵਿਦਿਆਰਥੀਆਂ ਦੀ ਮਦਦ ਕਰਨਗੇ। ਉਨ੍ਹਾਂ ਨੇ ਵਿਰੋਧੀ ਨਿਊ ਡੈਮੋਕ੍ਰੇਟਿਕ ਪਾਰਟੀ ਦੀ ਮੈਂਬਰ ਜੇਨੀ ਕਵਾਨ ਦੇ ਇੱਕ ਸਵਾਲ ਦੇ ਜਵਾਬ ਚ ਕਿਹਾ, ਮੈਨੂੰ ਇਹ ਕਹਿੰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਸੀਂ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਾਂ ਕਿ ਧੋਖਾਧੜੀ ਦਾ ਸ਼ਿਕਾਰ ਮਾਸੂਮ ਵਿਦਿਆਰਥੀਆਂ ਨੂੰ ਕੈਨੇਡਾ ਵਿੱਚ ਰਹਿਣ ਦਾ ਮੌਕਾ ਮਿਲੇ। ਫਰੇਜ਼ਰ ਨੇ ਕਿਹਾ ਕਿ ਜਿਹੜੇ ਲੋਕ ਜਾਣਬੁੱਝ ਕੇ ਧੋਖਾਧੜੀ ਕਰਦੇ ਹਨ ਜਾਂ ਧੋਖਾਧੜੀ ਦੀ ਯੋਜਨਾ ਵਿੱਚ ਸ਼ਾਮਲ ਸਨ, ਉਨ੍ਹਾਂ ਨੂੰ ਕੈਨੇਡੀਅਨ ਕਾਨੂੰਨਾਂ ਦੀ ਪਾਲਣਾ ਨਾ ਕਰਨ ਦੇ ਨਤੀਜੇ ਭੁਗਤਣੇ ਹੋਣਗੇ।

ਇਹ ਹੈ ਮਾਮਲਾ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐੱਸਏ) ਨੇ ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦੇ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਦੇ ਵਿਦਿਅਕ ਅਦਾਰਿਆਂ ਦੇ ਦਾਖਲੇ ਦੇ ਆਫਰ ਲੈਟਰ ਜਾਅਲੀ ਪਾਏ ਗਏ ਸਨ। ਜਿਸ ਤੋਂ ਬਾਅਦ ਪੰਜਾਬ ਤੋਂ ਕੈਨੇਡਾ ਤੱਕ ਹਾਹਾਕਾਰ ਮੱਚ ਗਿਆ। ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਪੰਜਾਬ ਦੇ ਮੰਤਰੀ ਕੁਲਦੀਪ ਧਾਲੀਵਾਲ ਵਾਰ-ਵਾਰ ਕੈਨੇਡੀਅਨ ਅਧਿਕਾਰੀਆਂ ਨੂੰ ਨਿਰਪੱਖ ਹੋਣ ਅਤੇ ਮਨੁੱਖਤਾਵਾਦੀ ਪਹੁੰਚ ਅਪਣਾਉਣ ਦੀ ਅਪੀਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਗੁੰਮਰਾਹ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਅਜਿਹੇ ਵਿਦਿਆਰਥੀ ਨੂੰ ਸਜ਼ਾ ਦੇਣਾ ਬੇਇਨਸਾਫ਼ੀ ਹੈ, ਜਿਸ ਨੇ ਚੰਗੇ ਇਰਾਦੇ ਨਾਲ ਸਿੱਖਿਆ ਗ੍ਰਹਿਣ ਕੀਤੀ ਹੈ। ਪੰਜਾਬ ਅਤੇ ਕੇਂਦਰ ਸਰਕਾਰ ਇਸ ਮੁੱਦੇ ਤੇ ਲਗਾਤਾਰ ਕੈਨੇਡਾ ਸਰਕਾਰ ਦੇ ਸੰਪਰਕ ਵਿੱਚ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...