Canada: ਭਾਰਤੀ-ਕੈਨੇਡੀਅਨ ਮੁਖੀ ਨੂੰ ਖਾਲਿਸਤਾਨੀਆਂ ਨੇ ਮਾਰਨ ਦੀ ਦਿੱਤੀ ਧਮਕੀ
Khalistan threat: ਮਨਿੰਦਰ ਸਿੰਘ ਗਿੱਲ ਨੇ ਕਿਹਾ ਕਿ ਅਸੀਂ ਇਸ ਧਮਕੀ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕੀ ਮੇਰਾ ਕਿ ਕਸੂਰ ਸੀ, ਜਿਸ ਲਈ ਮੈਨੂੰ ਇਸ ਤਰ੍ਹਾਂ ਦੀ ਧਮਕੀ ਦਿੱਤੀ ਗਈ। ਮੈਂ ਸਿਰਫ ਸ਼ਾਂਤਮਈ ਢੰਗ ਨਾਲ ਪ੍ਰੋਗਰਾਮ ਦਾ ਆਯੋਜਨ ਕੀਤਾ ਸੀ।
Threat By Khalistan Group: ਭਾਰਤ ਵਿੱਚ ਖਾਲਿਸਤਾਨੀਆਂ ਵਿਰੁੱਧ ਹੋ ਰਹੀ ਕਾਰਵਾਈ ਨੂੰ ਲੈ ਕੇ ਵਿਦੇਸ਼ਾਂ ਵਿੱਚ ਬੈਠੇ ਖਾਲਿਸਤਾਨੀ ਆਗੂ ਨਾਰਾਜ਼ ਹਨ। ਕੈਨੇਡਾ, ਬਰਤਾਨੀਆ ਵਰਗੇ ਮੁਲਕਾਂ ਵਿੱਚ ਉਹ ਤਬਾਹੀ ਮਚਾ ਰਹੇ ਹਨ ਅਤੇ ਉੱਥੇ ਉਹ ਭਾਰਤੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਇਸ ਦੌਰਾਨ ਖ਼ਬਰ ਹੈ ਕਿ ਖਾਲਿਸਤਾਨੀਆਂ (Khalistani) ਨੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ ਇੰਡੋ-ਕੈਨੇਡੀਅਨ ਸੰਸਥਾ ਦੇ ਮੁਖੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਹ ਧਮਕੀ ਉਨ੍ਹਾਂ ਨੇ ਇਕ ਸਮਾਗਮ ਦੌਰਾਨ ਦਿੱਤੀ।
ਇਸ ਸਬੰਧੀ ਇੰਡੋ-ਕੈਨੇਡੀਅਨ ਮੁਖੀ ਨੇ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਫਰੈਂਡਜ਼ ਆਫ ਕੈਨੇਡਾ ਐਂਡ ਇੰਡੀਆ ਫਾਊਂਡੇਸ਼ਨ ਦੇ ਪ੍ਰਧਾਨ ਮਨਿੰਦਰ ਸਿੰਘ ਗਿੱਲ ਨੇ RCMP (Royal Canadian Mounted Police) ਨੂੰ ਚਿੱਠੀ ਲਿਖ ਕੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਉਸ ਨੂੰ 778 ਏਰੀਆ ਕੋਡ ਮੋਬਾਈਲ ਨੰਬਰ ਤੋਂ ਧਮਕੀ ਭਰੀਆਂ ਕਾਲਾਂ ਆ ਰਹੀਆਂ ਹਨ।
ਰਿਪੁਦਮਨ ਮਲਿਕ ਦੀ ਤਰ੍ਹਾਂ ਮਾਰਨ ਦੀ ਧਮਕੀ
ਮਨਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੇ ਪਿਛਲੇ ਮਹੀਨੇ ਭਾਰਤੀ ਹਾਈ ਕਮਿਸ਼ਨਰ (India High Commissioner) ਦੇ ਸਨਮਾਨ ਵਿੱਚ ਰਿਸੈਪਸ਼ਨ ਦਾ ਆਯੋਜਨ ਕੀਤਾ ਸੀ। ਇਸ ਤੋਂ ਪਹਿਲਾਂ ਖਾਲਿਸਤਾਨੀਆਂ ਨੇ ਇਸ ਸਮਾਗਮ ਦਾ ਵਿਰੋਧ ਕਰਨ ਦੀ ਧਮਕੀ ਦਿੱਤੀ ਸੀ। ਉਨ੍ਹਾਂ ਨੇ ਕਿਹਾ ਕਿ ਉਹ ਰਿਪੁਦਮਨ ਸਿੰਘ ਮਲਿਕ ਵਾਂਗ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹੇ ਹਨ ।
ਦੱਸ ਦੇਈਏ ਕਿ ਪਿਛਲੇ ਸਾਲ 14 ਜੁਲਾਈ ਨੂੰ ਕੈਨੇਡਾ ਦੇ ਸਰੀ ਵਿੱਚ ਸਿੱਖ ਆਗੂ ਰਿਪੁਦਮਨ ਸਿੰਘ ਮਲਿਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
19 ਮਾਰਚ ਨੂੰ ਹੋਇਆ ਸੀ ਰਿਸੈਪਸ਼ਨ
ਦੱਸ ਦੇਈਏ ਕਿ ਮਨਿੰਦਰ ਸਿੰਘ ਗਿੱਲ ਇੱਕ ਮੀਡੀਆ ਕਰਮਚਾਰੀ ਵੀ ਹਨ। ਉਨ੍ਹਾਂ ਨੇ 19 ਮਾਰਚ ਨੂੰ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਲਈ ਰਿਸੈਪਸ਼ਨ ਦਾ ਆਯੋਜਨ ਕੀਤਾ। ਖਾਲਿਸਤਾਨੀ ਕੱਟੜਪੰਥੀਆਂ ਨੇ ਇਸ ਨੂੰ ਰੱਦ ਕਰਨ ਲਈ ਕਿਹਾ ਸੀ। ਇਸ ਤੋਂ ਇੱਕ ਦਿਨ ਪਹਿਲਾਂ ਯਾਨੀ 18 ਮਾਰਚ ਨੂੰ ਕੱਟੜਪੰਥੀਆਂ ਨੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ।
ਕਰੀਬ 200 ਦੀ ਗਿਣਤੀ ਵਿੱਚ ਖਾਲਿਸਤਾਨੀ ਸਮਾਗਮ ਵਾਲੀ ਥਾਂ ਦੇ ਸਾਹਮਣੇ ਇਕੱਠੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ (Threats) ਦਿੱਤੀਆਂ ਗਈਆਂ।