Canada: ਭਾਰਤੀ-ਕੈਨੇਡੀਅਨ ਮੁਖੀ ਨੂੰ ਖਾਲਿਸਤਾਨੀਆਂ ਨੇ ਮਾਰਨ ਦੀ ਦਿੱਤੀ ਧਮਕੀ
Khalistan threat: ਮਨਿੰਦਰ ਸਿੰਘ ਗਿੱਲ ਨੇ ਕਿਹਾ ਕਿ ਅਸੀਂ ਇਸ ਧਮਕੀ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕੀ ਮੇਰਾ ਕਿ ਕਸੂਰ ਸੀ, ਜਿਸ ਲਈ ਮੈਨੂੰ ਇਸ ਤਰ੍ਹਾਂ ਦੀ ਧਮਕੀ ਦਿੱਤੀ ਗਈ। ਮੈਂ ਸਿਰਫ ਸ਼ਾਂਤਮਈ ਢੰਗ ਨਾਲ ਪ੍ਰੋਗਰਾਮ ਦਾ ਆਯੋਜਨ ਕੀਤਾ ਸੀ।
ਰਿਪੁਦਮਨ ਮਲਿਕ ਦੀ ਤਰ੍ਹਾਂ ਮਾਰਨ ਦੀ ਧਮਕੀ
ਮਨਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੇ ਪਿਛਲੇ ਮਹੀਨੇ ਭਾਰਤੀ ਹਾਈ ਕਮਿਸ਼ਨਰ (India High Commissioner) ਦੇ ਸਨਮਾਨ ਵਿੱਚ ਰਿਸੈਪਸ਼ਨ ਦਾ ਆਯੋਜਨ ਕੀਤਾ ਸੀ। ਇਸ ਤੋਂ ਪਹਿਲਾਂ ਖਾਲਿਸਤਾਨੀਆਂ ਨੇ ਇਸ ਸਮਾਗਮ ਦਾ ਵਿਰੋਧ ਕਰਨ ਦੀ ਧਮਕੀ ਦਿੱਤੀ ਸੀ। ਉਨ੍ਹਾਂ ਨੇ ਕਿਹਾ ਕਿ ਉਹ ਰਿਪੁਦਮਨ ਸਿੰਘ ਮਲਿਕ ਵਾਂਗ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹੇ ਹਨ । ਦੱਸ ਦੇਈਏ ਕਿ ਪਿਛਲੇ ਸਾਲ 14 ਜੁਲਾਈ ਨੂੰ ਕੈਨੇਡਾ ਦੇ ਸਰੀ ਵਿੱਚ ਸਿੱਖ ਆਗੂ ਰਿਪੁਦਮਨ ਸਿੰਘ ਮਲਿਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।19 ਮਾਰਚ ਨੂੰ ਹੋਇਆ ਸੀ ਰਿਸੈਪਸ਼ਨ
ਦੱਸ ਦੇਈਏ ਕਿ ਮਨਿੰਦਰ ਸਿੰਘ ਗਿੱਲ ਇੱਕ ਮੀਡੀਆ ਕਰਮਚਾਰੀ ਵੀ ਹਨ। ਉਨ੍ਹਾਂ ਨੇ 19 ਮਾਰਚ ਨੂੰ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਲਈ ਰਿਸੈਪਸ਼ਨ ਦਾ ਆਯੋਜਨ ਕੀਤਾ। ਖਾਲਿਸਤਾਨੀ ਕੱਟੜਪੰਥੀਆਂ ਨੇ ਇਸ ਨੂੰ ਰੱਦ ਕਰਨ ਲਈ ਕਿਹਾ ਸੀ। ਇਸ ਤੋਂ ਇੱਕ ਦਿਨ ਪਹਿਲਾਂ ਯਾਨੀ 18 ਮਾਰਚ ਨੂੰ ਕੱਟੜਪੰਥੀਆਂ ਨੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਕਰੀਬ 200 ਦੀ ਗਿਣਤੀ ਵਿੱਚ ਖਾਲਿਸਤਾਨੀ ਸਮਾਗਮ ਵਾਲੀ ਥਾਂ ਦੇ ਸਾਹਮਣੇ ਇਕੱਠੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ (Threats) ਦਿੱਤੀਆਂ ਗਈਆਂ।
Follow Us
