Jaishankar on Parade: ਖਾਲਿਸਤਾਨੀਆਂ ਨੇ ਮਨਾਇਆ ਇੰਦਰਾ ਗਾਂਧੀ ਦੀ ਹੱਤਿਆ ਦਾ ਜਸ਼ਨ, ਕੈਨੇਡਾ ‘ਤੇ ਵਰ੍ਹੇ ਜੈਸ਼ੰਕਰ
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਅਸੀਂ ਇਹ ਸਮਝਣ ਵਿੱਚ ਅਸਫਲ ਰਹੇ ਹਾਂ ਕਿ ਕੈਨੇਡਾ ਵੋਟ ਬੈਂਕ ਦੀ ਰਾਜਨੀਤੀ ਤੋਂ ਇਲਾਵਾ ਆਪਣੇ ਦੇਸ਼ ਵਿੱਚ ਵੱਖਵਾਦੀਆਂ ਅਤੇ ਕੱਟੜਪੰਥੀਆਂ ਨੂੰ ਥਾਂ ਕਿਉਂ ਦਿੰਦਾ ਹੈ।
ਕੇਂਦਰ ਸਰਕਾਰ ਨੇ ਖਾਲਿਸਤਾਨੀ ਸਮਰਥਕਾਂ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦੀ ਥੀਮ ‘ਤੇ ਆਧਾਰਿਤ ਪਰੇਡ ਕੱਢਣ ਨੂੰ ਲੈ ਕੇ ਸਖ਼ਤ ਲਹਿਜੇ ਵਿੱਚ ਕੈਨੇਡਾ ਨੂੰ ਚੇਤਾਵਨੀ ਦਿੱਤੀ ਹੈ। ਵੀਰਵਾਰ ਨੂੰ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸਾਫ਼ ਲਹਿਜੇ ਵਿੱਚ ਕਿਹਾ ਕਿ ਇਹ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਦੇ ਨਾਲ-ਨਾਲ ਕੈਨੇਡਾ ਲਈ ਵੀ ਚੰਗਾ ਨਹੀਂ ਹੈ। ਵਿਦੇਸ਼ ਮੰਤਰੀ ਨੇ ਇਸ ਨੂੰ ਵੋਟ ਬੈਂਕ ਦੀ ਰਾਜਨੀਤੀ ਕਰਾਰ ਦਿੱਤਾ ਹੈ।
ਇਸ ਨੂੰ ਰਾਜਨੀਤੀ ਦੱਸਦਿਆਂ ਉਨ੍ਹਾਂ ਕਿਹਾ ਕਿ ਸੱਚ ਕਹਾਂ ਤਾਂ ਸਾਨੂੰ ਸਮਝ ਨਹੀਂ ਆ ਰਿਹਾ ਕਿ ਕੋਈ ਅਜਿਹਾ ਕਿਉਂ ਕਰੇਗਾ। ਵੱਖਵਾਦੀਆਂ, ਕੱਟੜਪੰਥੀਆਂ ਅਤੇ ਹਿੰਸਾ ਦੀ ਵਕਾਲਤ ਕਰਨ ਵਾਲਿਆਂ ਨੂੰ ਦਿੱਤੀ ਜਾਣ ਵਾਲੀ ਜਗ੍ਹਾ ਬਾਰੇ ਇੱਕ ਵੱਡਾ ਅੰਤਰੀਵ ਮੁੱਦਾ ਹੈ। ਕੈਨੇਡਾ ਨੂੰ ਲੈ ਕੇ ਵਿਦੇਸ਼ ਮੰਤਰੀ ਦੀ ਇਹ ਤਿੱਖੀ ਪ੍ਰਤੀਕਿਰਿਆ ਉਸ ਸਮੇਂ ਆਈ ਹੈ ਜਦੋਂ ਕੈਨੇਡਾ ‘ਚ ਖਾਲਿਸਤਾਨੀਆਂ ਦੀ ਪਰੇਡ ਦੀ ਵੀਡੀਓ ਸਾਹਮਣੇ ਆਈ ਹੈ।
ਇਹ ਵੀਡੀਓ 3 ਜੂਨ ਦਾ ਦੱਸਿਆ ਜਾ ਰਿਹਾ ਹੈ, ਜਿਸ ਵਿੱਚ ਖਾਲਿਸਤਾਨੀ ਸਮਰਥਕਾਂ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦੀ ਥੀਮ ‘ਤੇ ਆਧਾਰਿਤ ਪਰੇਡ ਕੱਢੀ ਗਈ ਸੀ। ਜਿਸ ਵਿੱਚ ਫੌਜ ਦੀ ਵਰਦੀ ਵਿੱਚ ਦੋ ਸਿੱਖ ਅੰਗ ਰੱਖਿਅਕ ਇੰਦਰਾ ਗਾਂਧੀ ‘ਤੇ ਗੋਲੀਬਾਰੀ ਕਰਦੇ ਨਜ਼ਰ ਆ ਰਹੇ ਹਨ। ਇਹ ਪਰੇਡ 6 ਜੂਨ ਨੂੰ ਸਾਕਾ ਨੀਲਾ ਤਾਰਾ ਦੀ ਬਰਸੀ ਤੋਂ ਠੀਕ ਪਹਿਲਾਂ ਕੱਢੀ ਗਈ ਸੀ।
Does it help Canada’s ‘Indo-Pacific strategy’? A float depicting murder of late Indian PM by her Sikh bodyguards being part of about 5 KM long parade in city of Brampton on June 4th. Jody Thomas may reflect on it! pic.twitter.com/rBFn7vMKyz
— Balraj Deol (@BalrajDeol4) June 6, 2023
ਇਹ ਵੀ ਪੜ੍ਹੋ
ਵੀਡੀਓ ਸਾਹਮਣੇ ਆਉਣ ਤੋਂ ਬਾਅਦ, ਭਾਰਤ ਨੇ ਬੁੱਧਵਾਰ ਨੂੰ ਰਸਮੀ ਤੌਰ ‘ਤੇ ਕੈਨੇਡੀਅਨ ਸਰਕਾਰ ਨੂੰ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਵੀ ਇਸ ਘਟਨਾ ਨੂੰ ਅਸਵੀਕਾਰਨਯੋਗ ਕਰਾਰ ਦਿੰਦਿਆਂ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇੱਕ ਪੱਤਰ ਵੀ ਭੇਜਿਆ ਹੈ। ਇਸ ਤੋਂ ਬਾਅਦ ਅੱਜ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕੈਨੇਡਾ ਨੂੰ ਕਰਾਰਾ ਜਵਾਬ ਦਿੱਤਾ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ