ਪਰੇਡ ਕੱਢਣ ਨੂੰ ਲੈ ਕੇ ਸਖ਼ਤ ਲਹਿਜੇ ਵਿੱਚ ਕੈਨੇਡਾ ਨੂੰ ਚੇਤਾਵਨੀ ਦਿੱਤੀ ਹੈ। ਵੀਰਵਾਰ ਨੂੰ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸਾਫ਼ ਲਹਿਜੇ ਵਿੱਚ ਕਿਹਾ ਕਿ ਇਹ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਦੇ ਨਾਲ-ਨਾਲ ਕੈਨੇਡਾ ਲਈ ਵੀ ਚੰਗਾ ਨਹੀਂ ਹੈ। ਵਿਦੇਸ਼ ਮੰਤਰੀ ਨੇ ਇਸ ਨੂੰ ਵੋਟ ਬੈਂਕ ਦੀ ਰਾਜਨੀਤੀ ਕਰਾਰ ਦਿੱਤਾ ਹੈ।
Subscribe to
Notifications
Subscribe to
Notifications
ਕੇਂਦਰ ਸਰਕਾਰ ਨੇ ਖਾਲਿਸਤਾਨੀ ਸਮਰਥਕਾਂ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦੀ ਥੀਮ ‘ਤੇ ਆਧਾਰਿਤ ਪਰੇਡ ਕੱਢਣ ਨੂੰ ਲੈ ਕੇ ਸਖ਼ਤ ਲਹਿਜੇ ਵਿੱਚ ਕੈਨੇਡਾ ਨੂੰ ਚੇਤਾਵਨੀ ਦਿੱਤੀ ਹੈ। ਵੀਰਵਾਰ ਨੂੰ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸਾਫ਼ ਲਹਿਜੇ ਵਿੱਚ ਕਿਹਾ ਕਿ ਇਹ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਦੇ ਨਾਲ-ਨਾਲ ਕੈਨੇਡਾ ਲਈ ਵੀ ਚੰਗਾ ਨਹੀਂ ਹੈ। ਵਿਦੇਸ਼ ਮੰਤਰੀ ਨੇ ਇਸ ਨੂੰ ਵੋਟ ਬੈਂਕ ਦੀ ਰਾਜਨੀਤੀ ਕਰਾਰ ਦਿੱਤਾ ਹੈ।
ਇਸ ਨੂੰ ਰਾਜਨੀਤੀ ਦੱਸਦਿਆਂ ਉਨ੍ਹਾਂ ਕਿਹਾ ਕਿ ਸੱਚ ਕਹਾਂ ਤਾਂ ਸਾਨੂੰ ਸਮਝ ਨਹੀਂ ਆ ਰਿਹਾ ਕਿ ਕੋਈ ਅਜਿਹਾ ਕਿਉਂ ਕਰੇਗਾ। ਵੱਖਵਾਦੀਆਂ, ਕੱਟੜਪੰਥੀਆਂ ਅਤੇ ਹਿੰਸਾ ਦੀ ਵਕਾਲਤ ਕਰਨ ਵਾਲਿਆਂ ਨੂੰ ਦਿੱਤੀ ਜਾਣ ਵਾਲੀ ਜਗ੍ਹਾ ਬਾਰੇ ਇੱਕ ਵੱਡਾ ਅੰਤਰੀਵ ਮੁੱਦਾ ਹੈ। ਕੈਨੇਡਾ ਨੂੰ ਲੈ ਕੇ ਵਿਦੇਸ਼ ਮੰਤਰੀ ਦੀ ਇਹ ਤਿੱਖੀ ਪ੍ਰਤੀਕਿਰਿਆ ਉਸ ਸਮੇਂ ਆਈ ਹੈ ਜਦੋਂ ਕੈਨੇਡਾ ‘ਚ ਖਾਲਿਸਤਾਨੀਆਂ ਦੀ ਪਰੇਡ ਦੀ ਵੀਡੀਓ ਸਾਹਮਣੇ ਆਈ ਹੈ।
ਇਹ ਵੀਡੀਓ 3 ਜੂਨ ਦਾ ਦੱਸਿਆ ਜਾ ਰਿਹਾ ਹੈ, ਜਿਸ ਵਿੱਚ ਖਾਲਿਸਤਾਨੀ ਸਮਰਥਕਾਂ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦੀ ਥੀਮ ‘ਤੇ ਆਧਾਰਿਤ ਪਰੇਡ ਕੱਢੀ ਗਈ ਸੀ। ਜਿਸ ਵਿੱਚ ਫੌਜ ਦੀ ਵਰਦੀ ਵਿੱਚ ਦੋ ਸਿੱਖ ਅੰਗ ਰੱਖਿਅਕ ਇੰਦਰਾ ਗਾਂਧੀ ‘ਤੇ ਗੋਲੀਬਾਰੀ ਕਰਦੇ ਨਜ਼ਰ ਆ ਰਹੇ ਹਨ। ਇਹ ਪਰੇਡ 6 ਜੂਨ ਨੂੰ ਸਾਕਾ ਨੀਲਾ ਤਾਰਾ ਦੀ ਬਰਸੀ ਤੋਂ ਠੀਕ ਪਹਿਲਾਂ ਕੱਢੀ ਗਈ ਸੀ।
ਵੀਡੀਓ ਸਾਹਮਣੇ ਆਉਣ ਤੋਂ ਬਾਅਦ, ਭਾਰਤ ਨੇ ਬੁੱਧਵਾਰ ਨੂੰ ਰਸਮੀ ਤੌਰ ‘ਤੇ ਕੈਨੇਡੀਅਨ ਸਰਕਾਰ ਨੂੰ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਵੀ ਇਸ ਘਟਨਾ ਨੂੰ ਅਸਵੀਕਾਰਨਯੋਗ ਕਰਾਰ ਦਿੰਦਿਆਂ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇੱਕ ਪੱਤਰ ਵੀ ਭੇਜਿਆ ਹੈ। ਇਸ ਤੋਂ ਬਾਅਦ ਅੱਜ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕੈਨੇਡਾ ਨੂੰ ਕਰਾਰਾ ਜਵਾਬ ਦਿੱਤਾ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ ,ਲੇਟੇਸਟ ਵੇੱਬ ਸਟੋਰੀ ,NRI ਨਿਊਜ਼ ,ਮਨੋਰੰਜਨ ਦੀ ਖਬਰ ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼ ,ਪਾਕਿਸਤਾਨ ਦਾ ਹਰ ਅਪਡੇਟ ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ