ਜਲੰਧਰ ਦੇ ਨੌਜਵਾਨ ਦੀ ਇੰਗਲੈਂਡ ‘ਚ ਮੌਤ: ਬ੍ਰੇਨ ਹੈਮਰੇਜ ਤੋਂ ਸੀ ਪੀੜਤ, 2 ਮਹੀਨੇ ਪਹਿਲਾਂ ਪੜ੍ਹਾਈ ਲਈ ਗਿਆ ਸੀ ਵਿਦੇਸ਼

Updated On: 

09 Sep 2024 19:00 PM

ਜਲੰਧਰ ਦੇ ਇੱਕ ਨੌਜਵਾਨ ਦੀ ਇੰਗਲੈਂਡ 'ਚ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਵੰਸ਼ਦੀਪ ਸਿੰਘ ਵਾਸੀ ਪਿੰਡ ਗਿੱਦੜਪਿੰਡੀ ਲੋਹੀਆਂ ਖਾਸ ਵਜੋਂ ਹੋਈ ਹੈ। ਮੌਤ ਦੀ ਸੂਚਨਾ ਮਿਲਦੇ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਅਤੇ ਮ੍ਰਿਤਕ ਦੀ ਉਮਰ ਮਹਿਜ਼ 19 ਸਾਲ ਸੀ। ਉਹ ਪੜ੍ਹਾਈ ਲਈ ਇੰਗਲੈਂਡ ਗਿਆ ਸੀ।

ਜਲੰਧਰ ਦੇ ਨੌਜਵਾਨ ਦੀ ਇੰਗਲੈਂਡ ਚ ਮੌਤ: ਬ੍ਰੇਨ ਹੈਮਰੇਜ ਤੋਂ ਸੀ ਪੀੜਤ, 2 ਮਹੀਨੇ ਪਹਿਲਾਂ ਪੜ੍ਹਾਈ ਲਈ ਗਿਆ ਸੀ ਵਿਦੇਸ਼

ਮ੍ਰਿਤਕ ਗੁਰਵੰਸ਼ਦੀਪ ਸਿੰਘ ਦੀ ਪੁਰਾਣੀ ਤਸਵੀਰ

Follow Us On

ਜਲੰਧਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਇੰਗਲੈਂਡ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਵੰਸ਼ਦੀਪ ਸਿੰਘ ਵਾਸੀ ਪਿੰਡ ਗਿੱਦੜ ਪਿੰਡੀ ਲੋਹੀਆਂ ਖਾਸ ਵਜੋਂ ਹੋਈ ਹੈ। ਮ੍ਰਿਤਕ ਦੀ ਉਮਰ ਸਿਰਫ਼ 19 ਸਾਲ ਸੀ, ਜੋ ਪੜ੍ਹਾਈ ਲਈ ਇੰਗਲੈਂਡ ਗਿਆ ਹੋਇਆ ਸੀ। ਕੱਲ੍ਹ ਪਰਿਵਾਰ ਨੂੰ ਆਪਣੇ ਪੁੱਤਰ ਦੀ ਮੌਤ ਦਾ ਪਤਾ ਲੱਗਾ, ਜਿਸ ਤੋਂ ਬਾਅਦ ਪੂਰੇ ਪਿੰਡ ‘ਚ ਸੋਗ ਦੀ ਲਹਿਰ ਹੈ।

14 ਜੁਲਾਈ ਨੂੰ ਪਹੁੰਚਿਆ ਸੀ ਇੰਗਲੈਂਡ

ਪਿੰਡ ਗਿੱਦੜਪਿੰਡੀ ਦਾ ਰਹਿਣ ਵਾਲਾ ਗੁਰਵੰਸ਼ਦੀਪ ਸਿੰਘ ਮੱਧ ਵਰਗ ਪਰਿਵਾਰ ਨਾਲ ਸਬੰਧ ਰੱਖਦਾ ਹੈ। ਉਹ ਆਪਣੇ ਉੱਜਵਲ ਭਵਿੱਖ ਲਈ ਇੰਗਲੈਂਡ ਚਲਾ ਗਿਆ। ਪਰ ਕੱਲ੍ਹ ਉਸ ਦੀ ਉੱਥੇ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰ ਨੂੰ ਗੁਰਵੰਸ਼ਦੀਪ ਦੀ ਮੌਤ ਦੀ ਸੂਚਨਾ ਦਿੱਤੀ ਗਈ। ਗੁਰਵੰਸ਼ਦੀਪ ਸਿੰਘ 13 ਜੁਲਾਈ ਨੂੰ ਭਾਰਤ ਤੋਂ ਇੰਗਲੈਂਡ ਗਿਆ ਸੀ ਅਤੇ 14 ਜੁਲਾਈ ਨੂੰ ਇੰਗਲੈਂਡ ਪਹੁੰਚਿਆ ਸੀ।

ਉਸ ਦੇ ਦੋਸਤਾਂ ਨੇ ਪਰਿਵਾਰ ਨੂੰ ਦੱਸਿਆ ਕਿ ਉਹ ਸਿਰਫ ਦੋ-ਤਿੰਨ ਹਫਤਿਆਂ ਤੱਕ ਠੀਕ ਸੀ। ਉਨ੍ਹਾਂ ਨੇ ਦੱਸਿਆ ਕਿ ਗੁਰਵੰਸ਼ਦੀਪ ਨੂੰ ਚੱਕਰ ਆਉਣ ਲੱਗੇ ਜਿਸ ਤੋਂ ਬਾਅਦ ਉਸ ਨੂੰ ਅਗਸਤ ਵਿੱਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਡਾਕਟਰਾਂ ਮੁਤਾਬਕ ਉਸ ਦੇ ਦਿਮਾਗ ਵਿੱਚ ਖੂਨ ਜੰਮ ਗਿਆ ਸੀ। ਜਿਸ ਕਾਰਨ ਉਹ ਜ਼ਿੰਦਗੀ ਦੀ ਜੰਗ ਹਾਰ ਗਿਆ।

ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਕੀਤੀ ਅਪੀਲ ਕੀਤੀ

ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਗੁਰਵੰਸ਼ਦੀਪ ਨੂੰ ਬ੍ਰੇਨ ਹੈਮਰੇਜ ਸੀ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਭਾਰਤ ਸਰਕਾਰ ਅਤੇ ਸੰਸਥਾਵਾਂ ਨੂੰ ਉਨ੍ਹਾਂ ਦੇ ਪੁੱਤਰ ਦੀ ਲਾਸ਼ ਭਾਰਤ ਲਿਆਉਣ ਲਈ ਮਦਦ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਕੈਨੇਡਾ ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਚ ਮੌਤ, 5 ਸਾਲ ਪਹਿਲਾਂ ਸੁਨਿਹਰੇ ਭਵਿੱਖ ਲਈ ਗਿਆ ਸੀ ਵਿਦੇਸ਼