ਪੰਜਾਬ ਦੀ ਧੀ ਜੈਸਮੀਨ ਕੌਰ ਨੇ ਵਧਾਇਆ ਮਾਣ, ਇਟਲੀ ਦੇ ਰਾਸ਼ਟਰਪਤੀ ਨੇ ਮੈਡੀਕਲ ਦੀ ਪੜ੍ਹਾਈ ਤੇ ਸ਼ਾਨਦਾਰ ਪ੍ਰਦਰਸ਼ਨ ਲਈ ਕੀਤਾ ਸਨਮਾਨਿਤ

Updated On: 

28 Oct 2026 10:58 AM IST

Jasmin Kaur: ਜੈਸਮਿਨ ਕੌਰ ਪਿਛਲੇ 13 ਸਾਲਾਂ ਤੋਂ ਲਗਾਤਾਰ ਪੜ੍ਹਾਈ ਵਿੱਚ ਟਾਪ ਕਰਦੀ ਆ ਰਹੀ ਹੈ। ਉਸ ਨੇ ਸਿੱਖਿਆ ਦੇ ਨਾਲ-ਨਾਲ ਵੱਖ-ਵੱਖ ਮੁਕਾਬਲਿਆਂ ਅਤੇ ਖੇਡ ਗਤੀਵਿਧੀਆਂ ਵਿੱਚ ਵੀ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਪੰਜਾਬ ਦੀ ਧੀ ਜੈਸਮੀਨ ਕੌਰ ਨੇ ਵਧਾਇਆ ਮਾਣ, ਇਟਲੀ ਦੇ ਰਾਸ਼ਟਰਪਤੀ ਨੇ ਮੈਡੀਕਲ ਦੀ ਪੜ੍ਹਾਈ ਤੇ ਸ਼ਾਨਦਾਰ ਪ੍ਰਦਰਸ਼ਨ ਲਈ ਕੀਤਾ ਸਨਮਾਨਿਤ

ਜੈਸਮੀਨ ਕੌਰ ਨੇ ਵਿਦੇਸ਼ ‘ਚ ਚਮਕਾਇਆ ਪੰਜਾਬ ਦਾਨਾਮ

ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਸੁੰਨੜਵਾਲ ਦੀ ਜੈਸਮੀਨ ਕੌਰ ਨੂੰ ਇਟਲੀ ਦੇ ਰਾਸ਼ਟਰਪਤੀ ਸਰਜੀਓ ਮੱਤਾਰੇਲਾ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਮੈਡੀਕਲ ਦੀ ਪੜ੍ਹਾਈ ਅਤੇ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਇਹ ਸਨਮਾਨ ਮਿਲਿਆ ਹੈ। ਜੈਸਮੀਨ ਨੇ ਆਪਣੀਆਂ ਪ੍ਰਾਪਤੀਆਂ ਨਾਲ ਆਪਣੇ ਪਰਿਵਾਰ ਅਤੇ ਪੰਜਾਬ ਦਾ ਮਾਣ ਵਧਾਇਆ ਹੈ।

ਜੈਸਮੀਨ ਕੌਰ ਨੇ 13 ਸਾਲਾਂ ਤੋਂ ਪੜ੍ਹਾਈ ਵਿੱਚ ਕੀਤਾ ਟਾਪ

ਜੈਸਮੀਨ ਕੌਰ ਪਿਛਲੇ 13 ਸਾਲਾਂ ਤੋਂ ਲਗਾਤਾਰ ਪੜ੍ਹਾਈ ਵਿੱਚ ਟਾਪ ਕਰਦੀ ਆ ਰਹੀ ਹੈ। ਉਨ੍ਹਾਂ ਨੇ ਸਿੱਖਿਆ ਦੇ ਨਾਲ-ਨਾਲ ਵੱਖ-ਵੱਖ ਮੁਕਾਬਲਿਆਂ ਅਤੇ ਖੇਡ ਗਤੀਵਿਧੀਆਂ ਵਿੱਚ ਵੀ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ। ਉਹ ਯੂਰਪੀ ਸੰਸਦ ਦੀ ਮੈਂਬਰ ਵੀ ਰਹਿ ਚੁੱਕੀ ਹੈ। ਇਟਲੀ ਦੇ ਸਕੂਲਾਂ ਵਿੱਚ ਕਰਵਾਏ ਗਏ ਖੇਡ ਮੁਕਾਬਲਿਆਂ ਵਿੱਚ ਵੀ ਉਨ੍ਹਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ।

ਵਿਦੇਸ਼ ਵਿੱਚ ਰਹਿ ਕੇ ਪੜ੍ਹਾਈ ਕਰਨਾ ਉਨ੍ਹਾਂ ਲਈ ਆਸਾਨ ਨਹੀਂ ਸੀ। ਮੁਸ਼ਕਲ ਹਾਲਾਤਾਂ ਵਿੱਚ ਵੀ ਉਨ੍ਹਾਂ ਨੇ ਹਿੰਮਤ ਨਹੀਂ ਹਾਰੀ। ਪਰਿਵਾਰ ਦੇ ਸਹਿਯੋਗ ਨਾਲ ਉਹ ਲਗਾਤਾਰ ਸਫ਼ਲਤਾ ਦੀਆਂ ਪੌੜੀਆਂ ਚੜ੍ਹਦੀ ਰਹੀ। ਉਨ੍ਹਾਂ ਦੇ ਪਿਤਾ ਦਾ ਨਾਮ ਜਸਵੰਤ ਸਿੰਘ ਅਤੇ ਮਾਤਾ ਦਾ ਨਾਮ ਮਨਜੀਤ ਕੌਰ ਹੈ।

ਧੀਆਂ ਨੂੰ ਪੜ੍ਹਾਉਣ ਦੀ ਕੀਤੀ ਅਪੀਲ

ਜੈਸਮੀਨ ਕੌਰ ਨੇ ਆਪਣੀ ਸਫ਼ਲਤਾ ਦਾ ਸਿਹਰਾ ਮਿਹਨਤ, ਲਗਨ ਅਤੇ ਪਰਿਵਾਰ ਦੇ ਸਹਿਯੋਗ ਨੂੰ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਦੇ ਪੇਂਡੂ ਇਲਾਕਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਧੀਆਂ ਨੂੰ ਉੱਚ ਸਿੱਖਿਆ ਦਿਵਾਉਣ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਬਰਾਬਰ ਮੌਕੇ ਦੇਣ।

ਜੈਸਮੀਨ ਨੇ ਕਿਹਾ ਕਿ ਸਹੀ ਮਾਰਗਦਰਸ਼ਨ ਮਿਲਣ ‘ਤੇ ਧੀਆਂ ਵੀ ਵੱਡੀਆਂ ਪ੍ਰਾਪਤੀਆਂ ਹਾਸਲ ਕਰ ਸਕਦੀਆਂ ਹਨ। ਉਨ੍ਹਾਂ ਦੀ ਵੱਡੀ ਭੈਣ ਨੂੰ ਵੀ ਕੁਝ ਸਾਲ ਪਹਿਲਾਂ ਇਟਲੀ ਦੇ ਰਾਸ਼ਟਰਪਤੀ ਵੱਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ।

Loading...
Unable to load recommendations.
Follow Us
Related Stories
ਅਮਰੀਕਾ ‘ਚ 2 ਬਜ਼ੁਰਗ ਸਿੱਖਾਂ ਦਾ ਗੋਲੀਆਂ ਮਾਰ ਕੇ ਕਤਲ, 15 ਸਾਲ ਬਾਅਦ ਵੀ ਕਾਤਲ ਫ਼ਰਾਰ, ਸੁਰਾਗ ਦੇਣ ਵਾਲਿਆਂ ਲਈ 45 ਲੱਖ ਰੁਪਏ ਦਾ ਇਨਾਮ
ਅਮਰੀਕਾ ‘ਚ ਪਹਿਲੀ ਵਾਰ ਪੰਜਾਬੀ ਦੇ ਨਾਂ ‘ਤੇ ਬਣਿਆ ਕਾਨੂੰਨ, ਪਠਾਨਕੋਟ ਦੇ ਰੋਮਾਂਚ ਮਹਾਜਨ ਦੇ ਨਾਂ ‘ਤੇ ਰੋਮਾਂਚ ਲਾਅ ਪਾਸ
ਕੈਨੇਡਾ ‘ਚ ਹਰ ਸਾਲ 3.80 ਲੱਖ PR ਦਾ ਟੀਚਾ, ਕੀ ਅਗਲੇ ਸਾਲ 4 ਲੱਖ ਤੋਂ ਪਾਰ ਪਹੁੰਚੇਗੀ ਗਿਣਤੀ? ਜਾਣੋ ਪੂਰੀ ਡਿਟੇਲ
ਕੈਨੇਡਾ ਸਰੀ ਨੇੜੇ ਕਾਰ ‘ਚ ਬੈਠੇ 23 ਸਾਲਾ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ; ਬ੍ਰਦਰਜ਼ ਕੀਪਰਜ਼ ਗੈਂਗ ਨਾਲ ਜੁੜੇ ਤਾਰ
Canada Lottery: ਪੰਜਾਬ ਦੇ ਅੰਮ੍ਰਿਤਪਾਲ ਸਿੰਘ ਨੇ ਜਿੱਤੀ 217 ਕਰੋੜ ਦੀ ਲਾਟਰੀ, ਪਰਿਵਾਰ ਲਈ ਘਰ ਤੇ ਆਪਣੀ Dream Car ਖਰੀਦਣ ਦਾ ਬਣਾਇਆ ਪਲਾਨ
Canada News: ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ, ਮਹਿਲਾ ਨੇ ਗਰਦਨ ‘ਤੇ ਮਾਰਿਆ ਚਾਕੂ, ਹੋਈ ਮੌਤ