ਅਮਰੀਕਾ ਬਾਰਡਰ ਟੱਪ ਕੇ ਗਏ 57 ਸਾਲਾਂ ਭਾਰਤੀ ਦੀ ਮੌਤ, ਡਿਪੋਰਟੇਸ਼ਨ ਦਾ ਕਰ ਰਿਹਾ ਸੀ ਇੰਤਜ਼ਾਰ
Jaspal Singh death: ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ 'ਚ ਦਾਖਲ ਹੋਏ ਵਿਅਕਤੀ ਦੀ ਮੌਤ ਹੋ ਗਈ ਹੈ। ਉਸ ਦੀ ਉਮਰ 57 ਸਾਲ ਹੈ। ਨਿਊਯਾਰਕ ਸਥਿਤ ਭਾਰਤੀ ਕੌਂਸਲੇਟ ਨੂੰ 57 ਸਾਲਾ ਜਸਪਾਲ ਸਿੰਘ ਦੀ ਮੌਤ ਦੀ ਸੂਚਨਾ ਦਿੱਤੀ ਗਈ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ।
Jaspal Singh death: ਗੈਰ-ਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਕੇ ਅਮਰੀਕਾ ‘ਚ ਦਾਖਲ ਹੋਏ ਇੱਕ ਭਾਰਤੀ ਦੀ ਮੌਤ ਹੋ ਗਈ ਹੈ। ਉਹ ਪਿਛਲੇ ਕਈ ਮਹੀਨਿਆਂ ਤੋਂ ਭਾਰਤ ਵਾਪਸ ਆਉਣ ਦੀ ਉਡੀਕ ਕਰ ਰਿਹਾ ਸੀ। ਫੈਡਰਲ ਅਧਿਕਾਰੀਆਂ ਨੇ ਕਿਹਾ ਹੈ ਕਿ ਅਮਰੀਕਾ ਤੋਂ ਦੇਸ਼ ਨਿਕਾਲੇ ਦੀ ਉਡੀਕ ਕਰ ਰਹੇ ਇੱਕ ਭਾਰਤੀ ਨਾਗਰਿਕ ਦੀ ਅਟਲਾਂਟਾ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ। ਯੂਐਸ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ਆਈਸੀਈ) ਨੇ ਕਿਹਾ ਕਿ ਨਿਊਯਾਰਕ ਵਿੱਚ ਭਾਰਤੀ ਕੌਂਸਲੇਟ ਨੂੰ 57 ਸਾਲਾ ਜਸਪਾਲ ਸਿੰਘ ਦੀ ਮੌਤ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਨਾਲ ਹੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।
ਸਿੰਘ ਦੀ 15 ਅਪ੍ਰੈਲ ਨੂੰ ਮੌਤ ਹੋ ਗਈ ਸੀ। ਆਈਸੀਈ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ। ਜਸਪਾਲ ਸਿੰਘ 25 ਅਕਤੂਬਰ 1992 ਨੂੰ ਪਹਿਲੀ ਵਾਰ ਕਾਨੂੰਨੀ ਤੌਰ ‘ਤੇ ਅਮਰੀਕਾ ਗਿਆ ਸੀ। 21 ਜਨਵਰੀ, 1998 ਨੂੰ, ਇੱਕ ਇਮੀਗ੍ਰੇਸ਼ਨ ਜੱਜ ਨੇ ਸਿੰਘ ਨੂੰ ਅਮਰੀਕਾ ਤੋਂ ਦੇਸ਼ ਨਿਕਾਲੇ ਦਾ ਹੁਕਮ ਦਿੱਤਾ, ਜਿਸ ਤੋਂ ਬਾਅਦ ਉਹ ਆਪਣੀ ਮਰਜ਼ੀ ਨਾਲ ਭਾਰਤ ਪਰਤ ਆਇਆ।
ਫਿਰ 29 ਜੂਨ 2023 ਨੂੰ ਉਹ ਮੁੜ ਅਮਰੀਕਾ-ਮੈਕਸਿਕੋ ਸਰਹੱਦ ‘ਤੇ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਅਮਰੀਕੀ ਕਸਟਮ ਅਤੇ ਬਾਰਡਰ ਪ੍ਰੋਟੈਕਸ਼ਨ ਪੈਟਰੋਲ ਅਧਿਕਾਰੀਆਂ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਜਸਪਾਲ ਸਿੰਘ ਨੂੰ ਹਿਰਾਸਤ ਵਿਚ ਲੈਣ ਤੋਂ ਬਾਅਦ ਬਾਰਡਰ ਪੈਟਰੋਲ ਟੀਮ ਨੇ ਉਸ ਨੂੰ ਅਟਲਾਂਟਾ ਦੀ ਇਨਫੋਰਸਮੈਂਟ ਐਂਡ ਰਿਮੂਵਲ ਆਪ੍ਰੇਸ਼ਨ (ਈਆਰਓ) ਟੀਮ ਦੇ ਹਵਾਲੇ ਕਰ ਦਿੱਤਾ।
ਦੋ ਦਿਨਾਂ ਦੇ ਅੰਦਰ ਮੌਤ ਦੀ ਜਾਣਕਾਰੀ
ਉਸਨੂੰ ਅਟਲਾਂਟਾ ਵਿੱਚ ਇੱਕ ਸੰਘੀ ਪ੍ਰੋਸੈਸਿੰਗ ਸੈਂਟਰ ਵਿੱਚ ਨਜ਼ਰਬੰਦ ਕੀਤਾ ਗਿਆ ਸੀ, ਜਿੱਥੇ ਉਸਦੀ ਇਮੀਗ੍ਰੇਸ਼ਨ ਦੀ ਕਾਰਵਾਈ ਜਾਰੀ ਰਹੀ। ਜੇਕਰ ਕਿਸੇ ਵਿਦੇਸ਼ੀ ਨਾਗਰਿਕ ਦੀ ਅਮਰੀਕਾ ਵਿੱਚ ਹਿਰਾਸਤ ਵਿੱਚ ਮੌਤ ਹੋ ਜਾਂਦੀ ਹੈ, ਤਾਂ ERO ਸੰਸਦ, ਗੈਰ-ਸਰਕਾਰੀ ਸੰਸਥਾਵਾਂ ਅਤੇ ਮੀਡੀਆ ਨੂੰ ਸੂਚਿਤ ਕਰਦਾ ਹੈ। ਉਸ ਲਈ ਦੋ ਦਿਨਾਂ ਦੇ ਅੰਦਰ ਮੌਤ ਦੀ ਜਾਣਕਾਰੀ ਦੇਣਾ ਲਾਜ਼ਮੀ ਹੁੰਦਾ ਹੈ। ਨਾਲ ਹੀ, ਵੈਬਸਾਈਟ ‘ਤੇ ਵੀ ਜਾਣਕਾਰੀ ਜਨਤਕ ਕੀਤੀ ਜਾਣੀ ਚਾਹੀਦੀ ਹੈ।