ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ, ਕੁੱਝ ਦਿਨ ਹੀ ਬਾਅਦ ਸੀ ਵਿਆਹ

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਗੁਰਜੀਤ ਦੇ ਚਾਚੇ ਨੇ ਦੱਸਿਆ- ਉਸ ਦਾ ਭਤੀਜਾ ਗੁਰਜੀਤ ਸਿੰਘ ਅਮਰੀਕਾ ਦੇ ਕੈਲੀਫੋਰਨੀਆ ਰਹਿੰਦਾ ਸੀ। ਉਹ 6 ਮਹੀਨੇ ਪਹਿਲਾਂ ਉਹ 2015 ਤੋਂ ਪੰਜਾਬ ਆਇਆ ਸੀ ਅਤੇ ਹੁਣ ਉਸ ਦਾ ਦੋ ਦਿਨ ਲਈ ਪੰਜਾਬ ਆਉਣਾ ਸੀ, ਕਿਉਂਕਿ ਉਸ ਦਾ ਵਿਆਹ 18 ਅਕਤੂਬਰ ਨੂੰ ਸੀ। ਇਸ ਕਾਰਨ ਉਨ੍ਹਾਂ ਨੂੰ ਪੰਜਾਬ ਆਉਣਾ ਪਿਆ।

ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ, ਕੁੱਝ ਦਿਨ ਹੀ ਬਾਅਦ ਸੀ ਵਿਆਹ
Follow Us
davinder-kumar-jalandhar
| Updated On: 02 Oct 2024 14:29 PM

ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਰਿਵਾਰ ਬੇਚੈਨ ਹੈ। ਪਰਿਵਾਰਕ ਮੈਂਬਰਾਂ ਨੇ 32 ਸਾਲਾ ਗੁਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਕੂਕਾ ਤਲਵੰਡੀ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਗੁਰਜੀਤ ਦੇ ਚਾਚੇ ਨੇ ਦੱਸਿਆ- ਉਸ ਦਾ ਭਤੀਜਾ ਗੁਰਜੀਤ ਸਿੰਘ ਅਮਰੀਕਾ ਦੇ ਕੈਲੀਫੋਰਨੀਆ ਰਹਿੰਦਾ ਸੀ। ਉਹ 6 ਮਹੀਨੇ ਪਹਿਲਾਂ ਉਹ 2015 ਤੋਂ ਪੰਜਾਬ ਆਇਆ ਸੀ ਅਤੇ ਹੁਣ ਉਸ ਦਾ ਦੋ ਦਿਨ ਲਈ ਪੰਜਾਬ ਆਉਣਾ ਸੀ, ਕਿਉਂਕਿ ਉਸ ਦਾ ਵਿਆਹ 18 ਅਕਤੂਬਰ ਨੂੰ ਸੀ। ਇਸ ਕਾਰਨ ਉਨ੍ਹਾਂ ਨੂੰ ਪੰਜਾਬ ਆਉਣਾ ਪਿਆ।

ਇਹ ਵੀ ਪੜ੍ਹੋ: ਪੰਚਾਇਤੀ ਚੋਣ ਤੋਂ ਪਹਿਲਾਂ ਮਾਨਸਾ ਚ AAP ਵਰਕਾਰ ਦਾ ਕਤਲ, ਜਾਂਚ ਜਾਰੀ

ਪੰਜਾਬ ਮੁੜਨ ਲੱਗਿਆ ਸੀ ਨੌਜਵਾਨ

ਮ੍ਰਿਤਕ ਦੇ ਚਾਚੇ ਨੇ ਦੱਸਿਆ ਕਿ ਉਹ ਆਪਣਾ ਸਾਮਾਨ ਪੈਕ ਕਰ ਰਿਹਾ ਸੀ ਅਤੇ ਕੱਲ੍ਹ ਪੰਜਾਬ ਦੀ ਫਲਾਈਟ ਵਿੱਚ ਚੜ੍ਹਨ ਦੀ ਤਿਆਰੀ ਕਰ ਰਿਹਾ ਸੀ। ਪਰ ਫਲਾਈਟ ਵਿੱਚ ਸਵਾਰ ਹੋਣ ਤੋਂ ਪਹਿਲਾਂ ਉਹ ਆਪਣੇ ਦੋਸਤ ਨਾਲ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਗਿਆ। ਜਿੱਥੇ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਦੇ ਚਾਚਾ ਹਰਜਿੰਦਰ ਨੇ ਦੱਸਿਆ ਕਿ ਘਰ ਵਿੱਚ ਉਸ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਉਸ ਦੀ ਮੌਤ ਦੀ ਖ਼ਬਰ ਨਾਲ ਸਾਰਿਆਂ ਦੀਆਂ ਅੱਖਾਂ ਨਮ ਹਨ, ਪਰਿਵਾਰ ਰੋ ਰਿਹਾ ਹੈ ਅਤੇ ਬੁਰੀ ਹਾਲਤ ਵਿੱਚ ਹੈ।