AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Father Son Dead in America: ਅਮਰੀਕਾ ਤੋਂ ਆਈ ਬੁਰੀ ਖ਼ਬਰ, ਸੜਕ ਹਾਦਸੇ ‘ਚ ਕਪੂਰਥਲਾ ਦੇ ਪਿਓ-ਪੁੱਤਰ ਦੀ ਮੌਤ

ਮ੍ਰਿਤਕਾਂ ਦੀ ਪਛਾਣ ਕਪੂਰਥਲਾ ਦੇ ਭੁਲੱਥ ਇਲਾਕੇ ਦੇ ਪਿੰਡ ਬੋਪਾਰਾਏ ਦੇ ਪਿਤਾ-ਪੁੱਤਰ ਐਡਵੋਕੇਟ ਕੁਲਵਿੰਦਰ ਸਿੰਘ ਹੰਸਪਾਲ ਅਤੇ ਉਨ੍ਹਾਂ ਦੇ ਪੁੱਤਰ ਸੁਖਵਿੰਦਰ ਸਿੰਘ ਵਜੋਂ ਹੋਈ ਹੈ।

Father Son Dead in America: ਅਮਰੀਕਾ ਤੋਂ ਆਈ ਬੁਰੀ ਖ਼ਬਰ, ਸੜਕ ਹਾਦਸੇ 'ਚ ਕਪੂਰਥਲਾ ਦੇ ਪਿਓ-ਪੁੱਤਰ ਦੀ ਮੌਤ
ਹਾਦਸਾ (ਸੰਕੇਤਕ ਤਸਵੀਰ)
davinder-kumar-jalandhar
| Updated On: 17 May 2023 22:35 PM IST
Share
NRI News: ਅਮਰੀਕਾ ਦੇ ਸ਼ਹਿਰ ਫਰੇਸਨੋ ਵਿੱਚ ਇੱਕ ਸੜਕ ਹਾਦਸੇ ਵਿੱਚ ਕਪੂਰਥਲਾ ਦੇ ਰਹਿਣ ਵਾਲੇ ਇੱਕ ਨੌਜਵਾਨ ਡਾਕਟਰ ਅਤੇ ਉਸਦੇ ਵਕੀਲ ਪਿਤਾ ਦੀ ਮੌਤ ਹੋ ਗਈ। ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਨੌਜਵਾਨ ਡਾਕਟਰ ਆਪਣੀ ਡਿਗਰੀ ਮਿਲਣ ਦੀ ਖੁਸ਼ੀ ਚ ਪਰਿਵਾਰ ਨਾਲ ਪਾਰਟੀ ਕਰਨ ਜਾ ਰਿਹਾ ਸੀ। ਇਸ ਸੜਕ ਹਾਦਸੇ ‘ਚ ਪਿਓ-ਪੁੱਤ ਦੀ ਮੌਤ ਹੋ ਗਈ ਜਦਕਿ ਡਾਕਟਰ ਦੀ ਮਾਂ ਬਲਬੀਰ ਕੌਰ ਗੰਭੀਰ ਜ਼ਖ਼ਮੀ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਹਰਜਿੰਦਰ ਸਿੰਘ ਵਾਸੀ ਪਿੰਡ ਬੋਪਾਰਾਏ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਹੰਸਪਾਲ ਆਪਣੀ ਪਤਨੀ ਅਤੇ ਬੱਚੇ ਨਾਲ ਪਿਛਲੇ 15 ਸਾਲਾਂ ਤੋਂ ਅਮਰੀਕਾ ਰਹਿ ਰਹੇ ਸਨ। ਬੀਤੀ 10 ਮਈ ਨੂੰ ਕੁਲਵਿੰਦਰ ਸਿੰਘ ਆਪਣੇ ਲੜਕੇ ਸੁਖਵਿੰਦਰ ਸਿੰਘ ਅਤੇ ਪਤਨੀ ਬਲਵੀਰ ਕੌਰ ਨਾਲ ਆਪਣੇ ਬੇਟੇ ਦੀ ਡਾਕਟਰ ਦੀ ਡਿਗਰੀ ਪੂਰੀ ਕਰਨ ਤੋਂ ਬਾਅਦ ਖੁਸ਼ੀ ਮਨਾਉਣ ਲਈ ਆਪਣੀ ਕਾਰ ਵਿਚ ਪਾਰਟੀ ਵਿਚ ਜਾ ਰਹੇ ਸਨ। ਇਕ ਹੋਰ ਕਾਰ ਦਾ ਟਾਇਰ ਫਟ ਗਿਆ ਅਤੇ ਉਨ੍ਹਾਂ ਦੀ ਗੱਡੀ ਨਾਲ ਟਕਰਾ ਗਿਆ। ਜਿਸ ਕਾਰਨ ਉਨ੍ਹਾਂ ਦੀ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਪਲਟ ਗਈ। ਇਸ ਹਾਦਸੇ ਚ ਉਨ੍ਹਾਂ ਦੇ ਲੜਕੇ ਸੁਖਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕੁਲਵਿੰਦਰ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ 2 ਦਿਨ ਬਾਅਦ ਉਸ ਦੀ ਮੌਤ ਹੋ ਗਈ। ਹਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਸੜਕ ਹਾਦਸੇ ਵਿੱਚ ਬਲਬੀਰ ਕੌਰ ਗੰਭੀਰ ਜ਼ਖ਼ਮੀ ਹੋ ਗਈ ਸੀ ਅਤੇ ਅਜੇ ਵੀ ਹਸਪਤਾਲ ਵਿੱਚ ਦਾਖ਼ਲ ਹੈ। ਅਮਰੀਕਾ ‘ਚ ਹੋਏ ਇਸ ਸੜਕ ਹਾਦਸੇ ‘ਚ ਪਿਓ-ਪੁੱਤ ਦੀ ਮੌਤ ਹੋਣ ਕਾਰਨ ਪਿੰਡ ‘ਚ ਸੋਗ ਦੀ ਲਹਿਰ ਫੈਲ ਗਈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...