Father Son Dead in America: ਅਮਰੀਕਾ ਤੋਂ ਆਈ ਬੁਰੀ ਖ਼ਬਰ, ਸੜਕ ਹਾਦਸੇ ‘ਚ ਕਪੂਰਥਲਾ ਦੇ ਪਿਓ-ਪੁੱਤਰ ਦੀ ਮੌਤ

Updated On: 

17 May 2023 22:35 PM

ਮ੍ਰਿਤਕਾਂ ਦੀ ਪਛਾਣ ਕਪੂਰਥਲਾ ਦੇ ਭੁਲੱਥ ਇਲਾਕੇ ਦੇ ਪਿੰਡ ਬੋਪਾਰਾਏ ਦੇ ਪਿਤਾ-ਪੁੱਤਰ ਐਡਵੋਕੇਟ ਕੁਲਵਿੰਦਰ ਸਿੰਘ ਹੰਸਪਾਲ ਅਤੇ ਉਨ੍ਹਾਂ ਦੇ ਪੁੱਤਰ ਸੁਖਵਿੰਦਰ ਸਿੰਘ ਵਜੋਂ ਹੋਈ ਹੈ।

Father Son Dead in America: ਅਮਰੀਕਾ ਤੋਂ ਆਈ ਬੁਰੀ ਖ਼ਬਰ, ਸੜਕ ਹਾਦਸੇ ਚ ਕਪੂਰਥਲਾ ਦੇ ਪਿਓ-ਪੁੱਤਰ ਦੀ ਮੌਤ

ਹਾਦਸਾ (ਸੰਕੇਤਕ ਤਸਵੀਰ)

Follow Us On

NRI News: ਅਮਰੀਕਾ ਦੇ ਸ਼ਹਿਰ ਫਰੇਸਨੋ ਵਿੱਚ ਇੱਕ ਸੜਕ ਹਾਦਸੇ ਵਿੱਚ ਕਪੂਰਥਲਾ ਦੇ ਰਹਿਣ ਵਾਲੇ ਇੱਕ ਨੌਜਵਾਨ ਡਾਕਟਰ ਅਤੇ ਉਸਦੇ ਵਕੀਲ ਪਿਤਾ ਦੀ ਮੌਤ ਹੋ ਗਈ। ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਨੌਜਵਾਨ ਡਾਕਟਰ ਆਪਣੀ ਡਿਗਰੀ ਮਿਲਣ ਦੀ ਖੁਸ਼ੀ ਚ ਪਰਿਵਾਰ ਨਾਲ ਪਾਰਟੀ ਕਰਨ ਜਾ ਰਿਹਾ ਸੀ। ਇਸ ਸੜਕ ਹਾਦਸੇ ‘ਚ ਪਿਓ-ਪੁੱਤ ਦੀ ਮੌਤ ਹੋ ਗਈ ਜਦਕਿ ਡਾਕਟਰ ਦੀ ਮਾਂ ਬਲਬੀਰ ਕੌਰ ਗੰਭੀਰ ਜ਼ਖ਼ਮੀ ਹੋ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਹਰਜਿੰਦਰ ਸਿੰਘ ਵਾਸੀ ਪਿੰਡ ਬੋਪਾਰਾਏ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਹੰਸਪਾਲ ਆਪਣੀ ਪਤਨੀ ਅਤੇ ਬੱਚੇ ਨਾਲ ਪਿਛਲੇ 15 ਸਾਲਾਂ ਤੋਂ ਅਮਰੀਕਾ ਰਹਿ ਰਹੇ ਸਨ। ਬੀਤੀ 10 ਮਈ ਨੂੰ ਕੁਲਵਿੰਦਰ ਸਿੰਘ ਆਪਣੇ ਲੜਕੇ ਸੁਖਵਿੰਦਰ ਸਿੰਘ ਅਤੇ ਪਤਨੀ ਬਲਵੀਰ ਕੌਰ ਨਾਲ ਆਪਣੇ ਬੇਟੇ ਦੀ ਡਾਕਟਰ ਦੀ ਡਿਗਰੀ ਪੂਰੀ ਕਰਨ ਤੋਂ ਬਾਅਦ ਖੁਸ਼ੀ ਮਨਾਉਣ ਲਈ ਆਪਣੀ ਕਾਰ ਵਿਚ ਪਾਰਟੀ ਵਿਚ ਜਾ ਰਹੇ ਸਨ। ਇਕ ਹੋਰ ਕਾਰ ਦਾ ਟਾਇਰ ਫਟ ਗਿਆ ਅਤੇ ਉਨ੍ਹਾਂ ਦੀ ਗੱਡੀ ਨਾਲ ਟਕਰਾ ਗਿਆ। ਜਿਸ ਕਾਰਨ ਉਨ੍ਹਾਂ ਦੀ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਪਲਟ ਗਈ।

ਇਸ ਹਾਦਸੇ ਚ ਉਨ੍ਹਾਂ ਦੇ ਲੜਕੇ ਸੁਖਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕੁਲਵਿੰਦਰ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ 2 ਦਿਨ ਬਾਅਦ ਉਸ ਦੀ ਮੌਤ ਹੋ ਗਈ। ਹਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਸੜਕ ਹਾਦਸੇ ਵਿੱਚ ਬਲਬੀਰ ਕੌਰ ਗੰਭੀਰ ਜ਼ਖ਼ਮੀ ਹੋ ਗਈ ਸੀ ਅਤੇ ਅਜੇ ਵੀ ਹਸਪਤਾਲ ਵਿੱਚ ਦਾਖ਼ਲ ਹੈ। ਅਮਰੀਕਾ ‘ਚ ਹੋਏ ਇਸ ਸੜਕ ਹਾਦਸੇ ‘ਚ ਪਿਓ-ਪੁੱਤ ਦੀ ਮੌਤ ਹੋਣ ਕਾਰਨ ਪਿੰਡ ‘ਚ ਸੋਗ ਦੀ ਲਹਿਰ ਫੈਲ ਗਈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ