AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਇਟਲੀ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼

ਸੂਚਨਾ ਮਿਲੀ ਹੈ ਅਜੇ ਕੁਮਾਰ ਦੀ ਸੜਕ ਪਾਰ ਕਰਨ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਕਰੀਬ 2 ਮਹੀਨੇ ਪਹਿਲਾਂ ਹੀ ਉਨ੍ਹਾਂ ਨੂੰ ਵਿਦੇਸ਼ ਭੇਜਿਆ ਸੀ ਪਰ ਅਚਾਨਕ ਹੋਏ ਮੌਤ ਨੇ ਪੂਰੇ ਪਰਿਵਾਰ ਨੂੰ ਦੁੱਖ ਦੇ ਦਿੱਤਾ ਹੈ। ਮ੍ਰਿਤਕ ਅਜੇ ਕੁਮਾਰ (36) ਨਡਾਲਾ ਦਾ ਰਹਿਣ ਵਾਲਾ ਹੈ ਅਤੇ ਉਸ ਨੂੰ ਕਰਜ਼ਾ ਲੈ ਕੇ ਵਿਦੇਸ਼ ਭੇਜਿਆ ਸੀ।

ਇਟਲੀ 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
davinder-kumar-jalandhar
| Published: 26 Dec 2023 10:35 AM IST
Share
ਕਰੀਬ ਦੋ ਮਹੀਨੇ ਪਹਿਲਾਂ ਰੋਜ਼ੀ-ਰੋਟੀ ਦੀ ਭਾਲ ਵਿੱਚ ਇਟਲੀ (Italy) ਗਏ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਸੜਕ ਪਾਰ ਕਰਨ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਕਰੀਬ 2 ਮਹੀਨੇ ਪਹਿਲਾਂ ਹੀ ਉਨ੍ਹਾਂ ਨੂੰ ਵਿਦੇਸ਼ ਭੇਜਿਆ ਸੀ ਪਰ ਅਚਾਨਕ ਹੋਏ ਮੌਤ ਨੇ ਪੂਰੇ ਪਰਿਵਾਰ ਨੂੰ ਦੁੱਖ ਦੇ ਦਿੱਤਾ ਹੈ। ਪਰਿਵਾਰ ਨੇ ਮ੍ਰਿਤਕ ਦੀ ਦੇਹ ਨੂੰ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ। ਮ੍ਰਿਤਕ ਅਜੇ ਕੁਮਾਰ (36) ਨਡਾਲਾ ਦਾ ਰਹਿਣ ਵਾਲਾ ਹੈ ਅਤੇ ਉਸ ਨੂੰ ਕਰਜ਼ਾ ਲੈ ਕੇ ਵਿਦੇਸ਼ ਭੇਜਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ ਮਨਦੀਪ ਕੁਮਾਰ ਨੇ ਦੱਸਿਆ ਕਿ ਕਰੀਬ ਦੋ ਮਹੀਨੇ ਪਹਿਲਾਂ ਇਟਲੀ ਗਿਆ ਸੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਦੋਸਤ ਰਾਕੇਸ਼ ਕੁਮਾਰ ਦੀ ਕਾਰ ‘ਚ ਸਵਾਰ ਹੋ ਕੇ ਲਾਜ਼ੀਓ ਸੂਬੇ ਦੇ ਲਾਤੀਨਾ ਜ਼ਿਲ੍ਹੇ ਤੋਂ ਕਿਸੇ ਰਿਸ਼ਤੇਦਾਰ ਨੂੰ ਲੈਣ ਲਈ ਫਿਉਮਿਸੀਨੋ ਹਵਾਈ ਅੱਡੇ ‘ਤੇ ਚਲਾ ਗਿਆ ਸੀ। ਜਿੱਥੇ ਡਰਾਈਵਰ ਨੇ ਏਅਰਪੋਰਟ ਨੇੜੇ ਪਾਰਕਿੰਗ ਲਈ ਪੈਸੇ ਬਚਾਉਣ ਲਈ ਕਾਰ ਨੂੰ ਨੋ ਪਾਰਕਿੰਗ ਮੋਡ ‘ਚ ਪਾ ਦਿੱਤਾ। ਉਹ ਆਪਣੇ ਰਿਸ਼ਤੇਦਾਰ ਦੀ ਫਲਾਈਟ ਦਾ ਇੰਤਜ਼ਾਰ ਕਰ ਰਹੇ ਸਨ। ਇਸ ਦੌਰਾਨ ਮ੍ਰਿਤਕ ਨੌਜਵਾਨ ਅਜੇ ਕੁਮਾਰ ਬਾਥਰੂਮ ਜਾਣ ਲਈ ਸੜਕ ਪਾਰ ਕਰਨ ਲੱਗਾ ਤਾਂ ਇੱਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ।

ਮਦਦ ਦੀ ਮੰਗ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਦੋ ਛੋਟੇ-ਛੋਟੇ ਬੱਚੇ ਹਨ। ਉਨ੍ਹਾਂ ਨੇ ਭਾਰਤ ਅਤੇ ਇਟਲੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਹਾਦਸੇ ਦੀ ਜਾਂਚ ਕਰਵਾਈ ਜਾਵੇ ਅਤੇ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਲਈ ਪਰਿਵਾਰ ਦੀ ਮਦਦ ਕੀਤੀ ਜਾਵੇ। ਪਰਿਵਾਰ ਨੇ ਕਰਜ਼ਾ ਲੈ ਕੇ ਉਸ ਨੂੰ ਵਿਦੇਸ਼ ਭੇਜਿਆ ਸੀ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...