ਇਟਲੀ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼

Published: 

26 Dec 2023 10:35 AM

ਸੂਚਨਾ ਮਿਲੀ ਹੈ ਅਜੇ ਕੁਮਾਰ ਦੀ ਸੜਕ ਪਾਰ ਕਰਨ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਕਰੀਬ 2 ਮਹੀਨੇ ਪਹਿਲਾਂ ਹੀ ਉਨ੍ਹਾਂ ਨੂੰ ਵਿਦੇਸ਼ ਭੇਜਿਆ ਸੀ ਪਰ ਅਚਾਨਕ ਹੋਏ ਮੌਤ ਨੇ ਪੂਰੇ ਪਰਿਵਾਰ ਨੂੰ ਦੁੱਖ ਦੇ ਦਿੱਤਾ ਹੈ। ਮ੍ਰਿਤਕ ਅਜੇ ਕੁਮਾਰ (36) ਨਡਾਲਾ ਦਾ ਰਹਿਣ ਵਾਲਾ ਹੈ ਅਤੇ ਉਸ ਨੂੰ ਕਰਜ਼ਾ ਲੈ ਕੇ ਵਿਦੇਸ਼ ਭੇਜਿਆ ਸੀ।

ਇਟਲੀ ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਚ ਮੌਤ, ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Follow Us On

ਕਰੀਬ ਦੋ ਮਹੀਨੇ ਪਹਿਲਾਂ ਰੋਜ਼ੀ-ਰੋਟੀ ਦੀ ਭਾਲ ਵਿੱਚ ਇਟਲੀ (Italy) ਗਏ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਸੜਕ ਪਾਰ ਕਰਨ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਕਰੀਬ 2 ਮਹੀਨੇ ਪਹਿਲਾਂ ਹੀ ਉਨ੍ਹਾਂ ਨੂੰ ਵਿਦੇਸ਼ ਭੇਜਿਆ ਸੀ ਪਰ ਅਚਾਨਕ ਹੋਏ ਮੌਤ ਨੇ ਪੂਰੇ ਪਰਿਵਾਰ ਨੂੰ ਦੁੱਖ ਦੇ ਦਿੱਤਾ ਹੈ। ਪਰਿਵਾਰ ਨੇ ਮ੍ਰਿਤਕ ਦੀ ਦੇਹ ਨੂੰ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ। ਮ੍ਰਿਤਕ ਅਜੇ ਕੁਮਾਰ (36) ਨਡਾਲਾ ਦਾ ਰਹਿਣ ਵਾਲਾ ਹੈ ਅਤੇ ਉਸ ਨੂੰ ਕਰਜ਼ਾ ਲੈ ਕੇ ਵਿਦੇਸ਼ ਭੇਜਿਆ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ ਮਨਦੀਪ ਕੁਮਾਰ ਨੇ ਦੱਸਿਆ ਕਿ ਕਰੀਬ ਦੋ ਮਹੀਨੇ ਪਹਿਲਾਂ ਇਟਲੀ ਗਿਆ ਸੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਦੋਸਤ ਰਾਕੇਸ਼ ਕੁਮਾਰ ਦੀ ਕਾਰ ‘ਚ ਸਵਾਰ ਹੋ ਕੇ ਲਾਜ਼ੀਓ ਸੂਬੇ ਦੇ ਲਾਤੀਨਾ ਜ਼ਿਲ੍ਹੇ ਤੋਂ ਕਿਸੇ ਰਿਸ਼ਤੇਦਾਰ ਨੂੰ ਲੈਣ ਲਈ ਫਿਉਮਿਸੀਨੋ ਹਵਾਈ ਅੱਡੇ ‘ਤੇ ਚਲਾ ਗਿਆ ਸੀ। ਜਿੱਥੇ ਡਰਾਈਵਰ ਨੇ ਏਅਰਪੋਰਟ ਨੇੜੇ ਪਾਰਕਿੰਗ ਲਈ ਪੈਸੇ ਬਚਾਉਣ ਲਈ ਕਾਰ ਨੂੰ ਨੋ ਪਾਰਕਿੰਗ ਮੋਡ ‘ਚ ਪਾ ਦਿੱਤਾ। ਉਹ ਆਪਣੇ ਰਿਸ਼ਤੇਦਾਰ ਦੀ ਫਲਾਈਟ ਦਾ ਇੰਤਜ਼ਾਰ ਕਰ ਰਹੇ ਸਨ। ਇਸ ਦੌਰਾਨ ਮ੍ਰਿਤਕ ਨੌਜਵਾਨ ਅਜੇ ਕੁਮਾਰ ਬਾਥਰੂਮ ਜਾਣ ਲਈ ਸੜਕ ਪਾਰ ਕਰਨ ਲੱਗਾ ਤਾਂ ਇੱਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ।

ਮਦਦ ਦੀ ਮੰਗ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਦੋ ਛੋਟੇ-ਛੋਟੇ ਬੱਚੇ ਹਨ। ਉਨ੍ਹਾਂ ਨੇ ਭਾਰਤ ਅਤੇ ਇਟਲੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਹਾਦਸੇ ਦੀ ਜਾਂਚ ਕਰਵਾਈ ਜਾਵੇ ਅਤੇ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਲਈ ਪਰਿਵਾਰ ਦੀ ਮਦਦ ਕੀਤੀ ਜਾਵੇ। ਪਰਿਵਾਰ ਨੇ ਕਰਜ਼ਾ ਲੈ ਕੇ ਉਸ ਨੂੰ ਵਿਦੇਸ਼ ਭੇਜਿਆ ਸੀ।