AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

America ‘ਚ ਨਹੀਂ ਰੁਕ ਰਿਹਾ ਪੰਜਾਬੀਆਂ ਦੇ ਕਤਲ ਦਾ ਸਿਲਸਿਲਾ, ਕਪੂਰਥਲਾ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਅਮਰੀਕਾ ਵਿੱਚ ਕਪੂਰਥਲਾ ਦੇ 30 ਸਾਲਾ ਨੌਜਵਾਨ ਨਵਜੋਤ ਸਿੰਘ ਦਾ ਵਾਸ਼ਿੰਗਟਨ ਸਟੇਟ ਦੇ ਵੈਨਕੂਵਰ ਸਿਟੀ ਵਿੱਚ ਲੁਟੇਰਿਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

America 'ਚ ਨਹੀਂ ਰੁਕ ਰਿਹਾ ਪੰਜਾਬੀਆਂ ਦੇ ਕਤਲ ਦਾ ਸਿਲਸਿਲਾ, ਕਪੂਰਥਲਾ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
davinder-kumar-jalandhar
| Published: 05 May 2023 15:31 PM IST
Share
ਐਨਆਰਆਈ ਨਿਊਜ਼। ਅਮਰੀਕਾ ਵਿੱਚ ਪੰਜਾਬੀਆਂ ਦੇ ਕਤਲ (Murder) ਦਾ ਸਿਲਸਿਲਾ ਰੁਕਣ ਦਾ ਨਾ ਨਹੀਂ ਲੈ ਰਿਹਾ ਹੈ। ਬੁੱਧਵਾਰ ਨੂੰ ਸੁਲਤਾਨਪੁਰ ਲੋਧੀ ਦੇ ਪਿੰਡ ਬਿਧੀਪੁਰ ਦੇ ਦੋ ਭਰਾਵਾਂ ਨੂੰ ਗੋਲੀਆਂ ਨਾਲ ਮਾਰਨ ਦਾ ਮਾਮਲਾ ਠੰਡਾ ਵੀ ਨਹੀਂ ਹੋਇਆ ਸੀ ਕਿ ਵੀਰਵਾਰ ਨੂੰ ਕਪੂਰਥਲਾ ਨੇੜਲੇ ਪਿੰਡ ਜਲਾਲ ਭੁਲਾਣਾ ਦੇ ਰਹਿਣ ਵਾਲੇ 30 ਸਾਲਾ ਨੌਜਵਾਨ ਦੀ ਵਾਸ਼ਿੰਗਟਨ ਸਟੇਟ ਦੇ ਵੈਨਕੂਵਰ ਸਿਟੀ ਵਿੱਚ ਲੁਟੇਰਿਆਂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉੱਤਾਰ ਦਿੱਤਾ। ਮ੍ਰਿਤਕ ਨੌਜਵਾਨ ਇੱਕ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਇਹ ਸੂਚਨਾ ਜਦੋਂ ਦੀ ਪਿੰਡ ਜਲਾਲ ਭੁਲਾਣਾ ਪਹੁੰਚੀ ਹੈ ਉਸ ਦਿਨ ਤੋਂ ਹੀ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ ।

ਇੱਕ ਸਾਲ ਪਹਿਲਾਂ ਅਮਰੀਕਾ ਗਿਆ ਸੀ ਨਵਜੋਤ

ਮ੍ਰਿਤਕ ਨੌਜਵਾਨ ਦੇ ਰ ਮੁਤਾਬਕ 30 ਸਾਲਾ ਨਵਜੋਤ ਸਿੰਘ ਦਾ ਹਾਲੇ ਵਿਆਹ ਨਹੀਂ ਹੋਇਆ ਸੀ ਅਤੇ ਸ਼ੁਰੂ ਤੋਂ ਹੀ ਉਹ ਵਿਦੇਸ਼ ਵਿੱਚ ਸੈਟਲ ਹੋਣ ਦਾ ਸੁਪਨਾ ਸੀ। ਉਹ ਲੰਬੇ ਸਮੇਂ ਤੋਂ ਵਿਦੇਸ਼ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਪਿਛਲੇ ਸਾਲ ਹੀ ਉਹ ਆਪਣੀਆਂ ਕੋਸ਼ਿਸ਼ਾਂ ਵਿੱਚ ਕਾਮਯਾਬ ਹੋ ਗਿਆ ਅਤੇ ਅਮਰੀਕਾ ਚਲਾ ਗਿਆ। ਉੱਥੇ ਉਹ ਵੈਨਕੂਵਰ, ਵਾਸ਼ਿੰਗਟਨ ਸਟੇਟ ਦੇ ਇੱਕ ਗੈਸ ਸਟੇਸ਼ਨ (Gas Station) ‘ਤੇ ਕੰਮ ਕਰਦਾ ਸੀ। ਸਟੋਰ ‘ਤੇ ਕੰਮ ਕਰਦੇ ਸਮੇਂ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਉਸ ਨੂੰ ਗੋਲੀ ਮਾਰ ਦਿੱਤੀ।

ਘਟਨਾ ਦੀ ਸੀਸੀਟੀਵੀ ਆਈ ਸਾਹਮਣੇ

ਜਾਣਕਾਰੀ ਮੁਤਾਬਕ ਨਵਜੋਤ ਰੋਜ਼ਾਨਾ ਦੀ ਤਰ੍ਹਾਂ ਗੈਸ ਸਟੇਸ਼ਨ ਸਟੋਰ ‘ਤੇ ਕੰਮ ਕਰ ਰਿਹਾ ਸੀ। ਇਸ ਦੌਰਾਨ ਲੁਟੇਰੇ ਲੁੱਟ ਦੀ ਨੀਅਤ ਨਾਲ ਸਟੋਰ ਅੰਦਰ ਦਾਖਲ ਹੋਏ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਲੁਟੇਰਿਆਂ ਦੀਆਂ ਮੰਗਾਂ ਪੂਰੀਆਂ ਕਰਦਾ ਹੈ, ਫਿਰ ਵੀ ਲੁਟੇਰਿਆਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਨਵਜੋਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕਰਕੇ ਮ੍ਰਿਤਕ ਦੀ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਹੈ।

ਸੰਤ ਸੀਚੇਵਾਲ ਨੇ ਪ੍ਰਗਟਾਈ ਚਿੰਤਾ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Balbir Singh Seechewal) ਨੇ ਵਿਦੇਸ਼ੀ ਧਰਤੀ ‘ਤੇ ਪੰਜਾਬੀਆਂ ਦੇ ਕਤਲਾਂ ਦੀਆਂ ਹੋ ਰਹੀਆਂ ਘਟਨਾਵਾਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੰਤ ਸੀਚੇਵਾਲ ਨੇ ਪੰਜਾਬੀ ਨੌਜਵਾਨ ਪੀੜ੍ਹੀ ਨੂੰ ਹੱਥ ਜੋੜ ਕੇ ਅਪੀਲ ਕੀਤੀ ਹੈ ਕਿ ਉਹ ਆਪਣੇ ਮਾਤਾ-ਪਿਤਾ ਦੇ ਨਾਲ ਰਹਿਣ ਅਤੇ ਆਪਣੇ ਵਤਨ ਵਿੱਚ ਕੰਮ ਕਰਨ ਅਤੇ ਇੱਥੇ ਤਰੱਕੀ ਕਰਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...