America ‘ਚ ਨਹੀਂ ਰੁਕ ਰਿਹਾ ਪੰਜਾਬੀਆਂ ਦੇ ਕਤਲ ਦਾ ਸਿਲਸਿਲਾ, ਕਪੂਰਥਲਾ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Published: 

05 May 2023 15:31 PM

ਅਮਰੀਕਾ ਵਿੱਚ ਕਪੂਰਥਲਾ ਦੇ 30 ਸਾਲਾ ਨੌਜਵਾਨ ਨਵਜੋਤ ਸਿੰਘ ਦਾ ਵਾਸ਼ਿੰਗਟਨ ਸਟੇਟ ਦੇ ਵੈਨਕੂਵਰ ਸਿਟੀ ਵਿੱਚ ਲੁਟੇਰਿਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

America ਚ ਨਹੀਂ ਰੁਕ ਰਿਹਾ ਪੰਜਾਬੀਆਂ ਦੇ ਕਤਲ ਦਾ ਸਿਲਸਿਲਾ, ਕਪੂਰਥਲਾ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Follow Us On

ਐਨਆਰਆਈ ਨਿਊਜ਼। ਅਮਰੀਕਾ ਵਿੱਚ ਪੰਜਾਬੀਆਂ ਦੇ ਕਤਲ (Murder) ਦਾ ਸਿਲਸਿਲਾ ਰੁਕਣ ਦਾ ਨਾ ਨਹੀਂ ਲੈ ਰਿਹਾ ਹੈ। ਬੁੱਧਵਾਰ ਨੂੰ ਸੁਲਤਾਨਪੁਰ ਲੋਧੀ ਦੇ ਪਿੰਡ ਬਿਧੀਪੁਰ ਦੇ ਦੋ ਭਰਾਵਾਂ ਨੂੰ ਗੋਲੀਆਂ ਨਾਲ ਮਾਰਨ ਦਾ ਮਾਮਲਾ ਠੰਡਾ ਵੀ ਨਹੀਂ ਹੋਇਆ ਸੀ ਕਿ ਵੀਰਵਾਰ ਨੂੰ ਕਪੂਰਥਲਾ ਨੇੜਲੇ ਪਿੰਡ ਜਲਾਲ ਭੁਲਾਣਾ ਦੇ ਰਹਿਣ ਵਾਲੇ 30 ਸਾਲਾ ਨੌਜਵਾਨ ਦੀ ਵਾਸ਼ਿੰਗਟਨ ਸਟੇਟ ਦੇ ਵੈਨਕੂਵਰ ਸਿਟੀ ਵਿੱਚ ਲੁਟੇਰਿਆਂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉੱਤਾਰ ਦਿੱਤਾ।

ਮ੍ਰਿਤਕ ਨੌਜਵਾਨ ਇੱਕ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਇਹ ਸੂਚਨਾ ਜਦੋਂ ਦੀ ਪਿੰਡ ਜਲਾਲ ਭੁਲਾਣਾ ਪਹੁੰਚੀ ਹੈ ਉਸ ਦਿਨ ਤੋਂ ਹੀ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ ।

ਇੱਕ ਸਾਲ ਪਹਿਲਾਂ ਅਮਰੀਕਾ ਗਿਆ ਸੀ ਨਵਜੋਤ

ਮ੍ਰਿਤਕ ਨੌਜਵਾਨ ਦੇ ਰ ਮੁਤਾਬਕ 30 ਸਾਲਾ ਨਵਜੋਤ ਸਿੰਘ ਦਾ ਹਾਲੇ ਵਿਆਹ ਨਹੀਂ ਹੋਇਆ ਸੀ ਅਤੇ ਸ਼ੁਰੂ ਤੋਂ ਹੀ ਉਹ ਵਿਦੇਸ਼ ਵਿੱਚ ਸੈਟਲ ਹੋਣ ਦਾ ਸੁਪਨਾ ਸੀ। ਉਹ ਲੰਬੇ ਸਮੇਂ ਤੋਂ ਵਿਦੇਸ਼ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਪਿਛਲੇ ਸਾਲ ਹੀ ਉਹ ਆਪਣੀਆਂ ਕੋਸ਼ਿਸ਼ਾਂ ਵਿੱਚ ਕਾਮਯਾਬ ਹੋ ਗਿਆ ਅਤੇ ਅਮਰੀਕਾ ਚਲਾ ਗਿਆ। ਉੱਥੇ ਉਹ ਵੈਨਕੂਵਰ, ਵਾਸ਼ਿੰਗਟਨ ਸਟੇਟ ਦੇ ਇੱਕ ਗੈਸ ਸਟੇਸ਼ਨ (Gas Station) ‘ਤੇ ਕੰਮ ਕਰਦਾ ਸੀ। ਸਟੋਰ ‘ਤੇ ਕੰਮ ਕਰਦੇ ਸਮੇਂ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਉਸ ਨੂੰ ਗੋਲੀ ਮਾਰ ਦਿੱਤੀ।

ਘਟਨਾ ਦੀ ਸੀਸੀਟੀਵੀ ਆਈ ਸਾਹਮਣੇ

ਜਾਣਕਾਰੀ ਮੁਤਾਬਕ ਨਵਜੋਤ ਰੋਜ਼ਾਨਾ ਦੀ ਤਰ੍ਹਾਂ ਗੈਸ ਸਟੇਸ਼ਨ ਸਟੋਰ ‘ਤੇ ਕੰਮ ਕਰ ਰਿਹਾ ਸੀ। ਇਸ ਦੌਰਾਨ ਲੁਟੇਰੇ ਲੁੱਟ ਦੀ ਨੀਅਤ ਨਾਲ ਸਟੋਰ ਅੰਦਰ ਦਾਖਲ ਹੋਏ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਲੁਟੇਰਿਆਂ ਦੀਆਂ ਮੰਗਾਂ ਪੂਰੀਆਂ ਕਰਦਾ ਹੈ, ਫਿਰ ਵੀ ਲੁਟੇਰਿਆਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਨਵਜੋਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ।

ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕਰਕੇ ਮ੍ਰਿਤਕ ਦੀ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਹੈ।

ਸੰਤ ਸੀਚੇਵਾਲ ਨੇ ਪ੍ਰਗਟਾਈ ਚਿੰਤਾ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Balbir Singh Seechewal) ਨੇ ਵਿਦੇਸ਼ੀ ਧਰਤੀ ‘ਤੇ ਪੰਜਾਬੀਆਂ ਦੇ ਕਤਲਾਂ ਦੀਆਂ ਹੋ ਰਹੀਆਂ ਘਟਨਾਵਾਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੰਤ ਸੀਚੇਵਾਲ ਨੇ ਪੰਜਾਬੀ ਨੌਜਵਾਨ ਪੀੜ੍ਹੀ ਨੂੰ ਹੱਥ ਜੋੜ ਕੇ ਅਪੀਲ ਕੀਤੀ ਹੈ ਕਿ ਉਹ ਆਪਣੇ ਮਾਤਾ-ਪਿਤਾ ਦੇ ਨਾਲ ਰਹਿਣ ਅਤੇ ਆਪਣੇ ਵਤਨ ਵਿੱਚ ਕੰਮ ਕਰਨ ਅਤੇ ਇੱਥੇ ਤਰੱਕੀ ਕਰਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ