AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Operation Blue Star: ਆਪਰੇਸ਼ਨ ਬਲੂ ਸਟਾਰ ਦੀ ਬਰਸੀ ਨੂੰ ਲੈ ਕੇ ਅਮਰੀਕਾ ‘ਚ ਸਰਗਰਮ ਹੋਏ ਖਾਲਿਸਤਾਨੀ, ਪੰਜਾਬ ‘ਚ ਅਲਰਟ

ਸਾਕਾ ਨੀਲਾ ਤਾਰਾ ਦੀ ਬਰਸੀ 6 ਜੂਨ ਨੂੰ ਮਨਾਈ ਜਾ ਰਹੀ ਹੈ। ਤੇ ਉੱਧਰ ਖਾਲਿਸਤਾਨੀ ਸਮਰਥਕ ਵਿਦੇਸ਼ਾਂ ਵਿੱਚ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸਦੇ ਤਹਿਤ ਫਰਾਂਸਿਸਕੋ, ਕੈਲੀਫੋਰਨੀਆ ਵਿੱਚ ਸਿਵਿਕ ਸੈਂਟਰ ਦੇ ਬਾਹਰ ਇੱਕ ਵਿਸ਼ਾਲ ਇਕੱਠ ਬੁਲਾਇਆ ਗਿਆ,ਅਤੇ ਖਾਲਿਸਤਾਨੀ ਝੰਡੇ ਲਹਿਰਾਏ ਗਏ।

Operation Blue Star: ਆਪਰੇਸ਼ਨ ਬਲੂ ਸਟਾਰ ਦੀ ਬਰਸੀ ਨੂੰ ਲੈ ਕੇ ਅਮਰੀਕਾ 'ਚ ਸਰਗਰਮ ਹੋਏ ਖਾਲਿਸਤਾਨੀ, ਪੰਜਾਬ 'ਚ ਅਲਰਟ
ਸੰਕੇਤਕ ਤਸਵੀਰ
tv9-punjabi
| Updated On: 05 Jun 2023 12:00 PM IST
Share
Operation Blue Star: ਪੰਜਾਬ ਵਿੱਚ 6 ਜੂਨ ਨੂੰ ਸਾਕਾ ਨੀਲਾ ਤਾਰਾ (Operation Blue Star) ਦੀ ਬਰਸੀ ਮਨਾਈ ਜਾ ਰਹੀ ਹੈ। ਜਿਸ ਕਾਰਨ ਪੁਲਿਸ ਨੇ ਪੂਰੇ ਪੰਜਾਬ ਵਿੱਚ ਸੁਰੱਖਿਆ ਸਖਤ ਕੀਤੀ ਹੋਈ ਹੈ। ਇੱਕਲੇ ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਦੇ 3 ਹਜਾਰ ਜਵਾਨ ਤੈਨਾਤ ਕੀਤੇ ਗਏ ਹਨ। ਤੇ ਉੱਧਰ ਵਿਦੇਸ਼ਾਂ ਵਿੱਚ ਖਾਲਿਸਤਾਨੀਆਂ (The Khalistanis) ਨੇ ਨੌਜਵਾਨਾਂ ਨੂੰ ਖਾਲਿਸਤਾਨ ਦੇ ਨਾਂਅ ਤੇ ਭੜਕਾਉਣਾ ਸ਼ੁਰੂ ਕਰ ਦਿੱਤਾ ਹੈ। ਇਸਦੇ ਤਹਿਤ ਐਤਵਾਰ ਨੂੰ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਖਾਲਿਸਤਾਨੀ ਸਮਰਥਕਾਂ ਨੇ ਇੱਕ ਵੱਡਾ ਇੱਕਠ ਕਰਕੇ ਖਾਲਿਸਤਾਨੀ ਝੰਡੇ ਲਹਿਰਾਏ।

ਭਲਕੇ ਮਨਾਈ ਜਾਵੇਗੀ ਬਰਸੀ

ਅੰਮ੍ਰਿਤਸਰ (Amritsar) ਦੇ ਦਰਬਾਰ ਸਾਹਿਬ ਵਿਖੇ ਮੰਗਲਵਾਰ ਯਾਨੀ 6 ਜੂਨ ਨੂੰ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮਨਾਈ ਜਾਵੇਗੀ। ਪਰ ਪੰਜਾਬ ਪੁਲਿਸ ਕਿਸੇ ਵੀ ਕੀਮਤ ਤੇ ਮਾਹੌਲ ਖਰਾਬ ਨਹੀਂ ਹੋਣ ਦੇਵੇਗੀ। ਜਿਸ ਕਾਰਨ ਪੁਲਿਸ ਨੇ ਪੰਜਾਬ ਸ਼ਣੇ ਪੂਰੇ ਸੂਬੇ ਵਿੱਚ ਸ਼ਖਤੀ ਕੀਤੀ ਹੋਈ ਹੈ। ਪੁਲਿਸ ਦੀ ਕੋਸ਼ਿਸ਼ ਹੈ ਕਿ ਇਸ ਸਾਲ ਮਾਹੌਲ ਤਣਾਅਪੂਰਨ ਨਾ ਹੋਣ ਦਿੱਤਾ ਜਾਵੇ। ਜਿਸ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਪੁਲਿਸ ਦੇ ਨਾਲ ਅਰਧ ਸੈਨਿਕ ਬਲਾਂ ਦੀਆਂ ਟੁਕੜੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਡੀਜੀਪੀ (ਸਪੈਸ਼ਲ) ਲਾਅ ਐਂਡ ਆਰਡਰ ਪੰਜਾਬ ਅਰਪਿਤ ਸ਼ੁਕਲਾ ਖੁਦ ਅੰਮ੍ਰਿਤਸਰ ਵਿੱਚ ਹਨ।

ਨੌਜਵਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼

ਪਰ ਇਸ ਸਭ ਦੇ ਉਲਟ ਵਿਦੇਸ਼ਾਂ ਵਿੱਚ ਗਏ ਖਾਲਿਸਤਾਨੀ ਸਮਰਥਕ ਵਿਦੇਸ਼ਾਂ ਵਿਚ ਅਤੇ ਪੰਜਾਬ ਵਿਚ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਿਛਲੇ ਐਤਵਾਰ, ਦੱਖਣੀ ਫਰਾਂਸਿਸਕੋ, ਕੈਲੀਫੋਰਨੀਆ ਵਿੱਚ ਸਿਵਿਕ ਸੈਂਟਰ ਦੇ ਬਾਹਰ ਇੱਕ ਵਿਸ਼ਾਲ ਇਕੱਠ ਬੁਲਾਇਆ ਗਿਆ ਸੀ। ਜਿੱਥੇ ਹਜ਼ਾਰਾਂ ਸਿੱਖ ਪਰਿਵਾਰ ਇਕੱਠੇ ਹੋਏ। ਇਨ੍ਹਾਂ ਵਿੱਚ ਖਾਲਿਸਤਾਨੀ ਸਮਰਥਕ ਵੀ ਪਹੁੰਚ ਗਏ, ਜਿਨ੍ਹਾਂ ਨੇ ਖਾਲਿਸਤਾਨੀ ਝੰਡੇ ਲਹਿਰਾਏ ਅਤੇ ਲੋਕਾਂ ਅਤੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਵੀ ਕੀਤੀ।

ਪੰਜਾਬ ਵਿੱਚ ਵਧਾਈ ਗਈ ਸੁਰੱਖਿਆ

ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਪੰਜਾਬ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਹਰ ਜ਼ਿਲ੍ਹੇ ਵਿੱਚ ਵਾਧੂ ਫੋਰਸ ਭੇਜੀ ਗਈ ਹੈ। ਅੰਮ੍ਰਿਤਸਰ ਵਿੱਚ 3000 ਜਵਾਨ ਤਾਇਨਾਤ ਕੀਤੇ ਗਏ ਹਨ ਅਤੇ ਅਰਧ ਸੈਨਿਕ ਬਲਾਂ ਦੀਆਂ 5 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।

ਬਲੂ ਸਟਾਰ ‘ਚ ਮਾਰੇ ਸਿੱਖਾਂ ਲਈ ਕੀਤੀ ਜਾਵੇਗੀ ਅਰਦਾਸ

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਕਾ ਨੀਲਾ ਤਾਰਾ ਵਿੱਚ ਮਾਰੇ ਗਏ ਸਿੱਖਾਂ ਲਈ ਸਵੇਰੇ ਹਰਿਮੰਦਰ ਸਾਹਿਬ ਵਿਖੇ ਅਰਦਾਸ ਕੀਤੀ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਸ ਦੀਆਂ ਫ਼ੌਜਾਂ ਇਹ ਯਕੀਨੀ ਬਣਾਉਣ ਲਈ ਯਤਨਸ਼ੀਲ ਰਹਿਣਗੀਆਂ ਕਿ ਇਸ ਸਾਲ ਕੋਈ ਵੀ ਇਮਾਰਤ ਅੰਦਰ ਤਲਵਾਰਾਂ ਨਾ ਲਹਿਰਾਵੇ। ਹਰ ਸਾਲ ਅਜਿਹੀ ਘਟਨਾ ਤੋਂ ਬਾਅਦ ਇਸ ਦਾ ਗਲਤ ਸੰਦੇਸ਼ ਦੁਨੀਆ ਤੱਕ ਪਹੁੰਚਦਾ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...