Khalistani In Canada: ਖਾਲਿਸਤਾਨੀ ਸਮਰਥਕਾਂ ਨੇ ਕੈਨੇਡਾ ‘ਚ ਕਰਵਾਈ ਰਾਏਸ਼ੁਮਾਰੀ, ਪੀਐੱਮ ਜਸਟਿਸ ਟ੍ਰੂਡੋ ਨੇ ਨਜ਼ਰਅੰਦਾਜ਼ ਕੀਤੀ ਭਾਰਤ ਦੀ ਚੇਤਾਵਨੀ
Referndum in Canda by Khalistan Supporters: ਖਾਲਿਸਤਾਨੀ ਸਮਰਥਕਾਂ ਵੱਲੋਂ 8 ਜੁਲਾਈ ਨੂੰ ਰੋਸ ਪ੍ਰਦਰਸ਼ਨ ਕਰਨ ਦੀ ਯੋਜਨਾ ਬਾਰੇ ਸੋਸ਼ਲ ਮੀਡੀਆ ਰਾਹੀਂ ਸੰਦੇਸ਼ ਪਹੁੰਚਾਏ ਜਾ ਰਹੇ ਹਨ। ਹਾਲਾਂਕਿ ਕੈਨੇਡਾ ਦੀ ਵਿਦੇਸ਼ ਮੰਤਰੀ ਨੇ ਇਸ ਤੇ ਕਾਰਵਾਈ ਦੀ ਗੱਲ ਕਹੀ ਸੀ, ਪਰ ਲੱਗਦਾ ਹੈ ਖਾਲਿਸਤਾਨ ਸਮਰਥਕਾਂ ਨੂੰ ਕੈਨੇਡਾ ਸਰਕਾਰ ਦੀ ਕਾਰਵਾਈ ਦਾ ਕੋਈ ਡਰ ਨਹੀਂ ਹੈ।
Referndum for Khalistan: ਬੀਤੀ 6 ਜੂਨ ਨੂੰ ਆਪਰੇਸ਼ ਬਲੂ ਸਟਾਰ ਦੇ ਮੌਕੇ ਤੇ ਕੈਨੇਡਾ ਵਿੱਚ ਖਾਲਿਸਤਾਨੀ ਸਮਰਥਕਾਂ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਕਰਨ ਵਾਲੇ ਉਨ੍ਹਾਂ ਦੇ ਦੋ ਬਾਡੀਗਾਰਡਾਂ ਨੂੰ ਹੀਰੋ ਵਖਾਉਂਦਿਆਂ ਪਰੇਡ ਕੱਡੀ ਸੀ। ਇਸ ਘਟਨਾ ਤੋਂ ਬਾਅਦ ਭਾਰਤ ਨੇ ਕੈਨੇਡਾ ਨੂੰ ਸਖ਼ਤ ਲਹਿਜ਼ੇ ਵਿੱਚ ਚੇਤਾਵਨੀ ਦਿੱਤੀ ਸੀ, ਪਰ ਲੱਗਦਾ ਹੈ ਕੈਨੇਡਾ ਦੇ ਪੀਐੱਮ ਜਸਟਿਨ ਟ੍ਰੂਡੋ ਨੂੰ ਭਾਰਤ ਦੀ ਇਸ ਚੇਤਾਵਨੀ ਦਾ ਕੋਈ ਅਸਰ ਨਹੀਂ ਹੋਇਆ ਹੈ। ਇਸ ਗੱਲ ਦੀ ਤਸਤੀਕ ਸੋਸ਼ਲ ਮੀਡੀਆ ਤੇ ਵਾਇਰਲ ਇੱਕ ਵੀਡੀਓ ਤੋਂ ਹੋ ਰਹੀ ਹੈ। ਕੈਨੇਡਾ ਵਿੱਚ ਖਾਲਿਸਤਾਨੀ ਸਮਰਥਕਾਂ ਵੱਲੋਂ ਖਾਲਿਸਤਾਨ ਬਣਾਉਣ ਨੂੰ ਲੈ ਕੇ ਰਾਏਸ਼ੁਮਾਰੀ ਕਰਵਾਈ ਗਈ ਹੈ।
ਕੈਨੇਡਾ ਵਿੱਚ ਖਾਲਿਸਤਾਨੀ ਸਮਰਥਕਾਂ ਵੱਲੋਂ ਵੱਖਰੇ ਖਾਲਿਸਤਾਨ ਦੇਸ਼ ਲਈ ਰਾਏਸ਼ੁਮਾਰੀ ਕਰਵਾਈ ਗਈ। ਇਸ ਵਿੱਚ ਵੱਡੀ ਗਿਣਤੀ ਵਿੱਚ ਕੈਨੇਡਾ ਵੱਸਦੇ ਸਿੱਖਾਂ ਨੇ ਸ਼ਮੂਲੀਅਤ ਕੀਤੀ। ਇਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਨੌਜਵਾਨਾਂ ਨੂੰ ਵੋਟ ਪਾਉਣ ਲਈ ਜਾਂਦੇ ਹੋਏ ਵੀ ਦੇਖਿਆ ਜਾ ਸਕਦਾ ਹੈ। ਇਹ ਵੀਡੀਓ ਸਾਹਮਣੇ ਆਇਆ ਹੈ, ਉਹ ਵੈਨਕੂਵਰ ਦਾ ਦੱਸਿਆ ਜਾ ਰਿਹਾ ਹੈ। ਹਾਲਾਂਕਿ ਇਸ ਵੀਡੀਓ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਇਹ ਕਦੋਂ ਦੀ ਹੈ।
ਪਰ ਇਸ ਵਿੱਚ ਸਿੱਖ ਪੰਜਾਬੀ ਵਿੱਚ ਨਾਅਰੇ ਲਾਉਂਦੇ ਸੁਣੇ ਜਾ ਸਕਦੇ ਹਨ, ਤੁਸੀ ਕੀ ਲੈਣਾ? ਖਾਲਿਸਤਾਨ। ਸਾਹਮਣੇ ਆਈ ਇਸ ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਕੁਝ ਪੋਸਟਰ ਲਗਾਏ ਗਏ ਹਨ, ਜਿਨ੍ਹਾਂ ‘ਤੇ ਭਾਰਤ ਦੇ ਪੰਜਾਬ ਅਤੇ ਸ਼ਿਮਲਾ ਸੂਬਿਆਂ ਦੇ ਨਾਂ ਲਿਖੇ ਹੋਏ ਹਨ। ਇਨ੍ਹਾਂ ਪੋਸਟਰਾਂ ਵਿੱਚ ਇਨ੍ਹਾਂ ਸੂਬਿਆਂ ਵਿੱਚ ਰਾਏਸ਼ੁਮਾਰੀ ਕਰਵਾਉਣ ਦੀ ਤਾਰੀਕ 26 ਜਨਵਰੀ ਦਰਜ ਹੈ। ਯਾਨੀ ਉਹ ਦਿਨ, ਜਦੋਂ ਭਾਰਤ ਆਪਣਾ ਗਣਤੰਤਰ ਦਿਵਸ ਮਨਾਉਂਦਾ ਹੈ।Thousands of Candian Sikhs in Canada voting for a separate state of Kh@listan chanting- “Tussi ki lena? Kh@listan” All this being allowed by Justin Trudeau Govt pic.twitter.com/0I4y00PYei
— Rosy (@rose_k01) July 5, 2023ਇਹ ਵੀ ਪੜ੍ਹੋ


