Khalistani In Canada: ਖਾਲਿਸਤਾਨੀ ਸਮਰਥਕਾਂ ਨੇ ਕੈਨੇਡਾ ‘ਚ ਕਰਵਾਈ ਰਾਏਸ਼ੁਮਾਰੀ, ਪੀਐੱਮ ਜਸਟਿਸ ਟ੍ਰੂਡੋ ਨੇ ਨਜ਼ਰਅੰਦਾਜ਼ ਕੀਤੀ ਭਾਰਤ ਦੀ ਚੇਤਾਵਨੀ

Updated On: 

05 Jul 2023 19:56 PM

Referndum in Canda by Khalistan Supporters: ਖਾਲਿਸਤਾਨੀ ਸਮਰਥਕਾਂ ਵੱਲੋਂ 8 ਜੁਲਾਈ ਨੂੰ ਰੋਸ ਪ੍ਰਦਰਸ਼ਨ ਕਰਨ ਦੀ ਯੋਜਨਾ ਬਾਰੇ ਸੋਸ਼ਲ ਮੀਡੀਆ ਰਾਹੀਂ ਸੰਦੇਸ਼ ਪਹੁੰਚਾਏ ਜਾ ਰਹੇ ਹਨ। ਹਾਲਾਂਕਿ ਕੈਨੇਡਾ ਦੀ ਵਿਦੇਸ਼ ਮੰਤਰੀ ਨੇ ਇਸ ਤੇ ਕਾਰਵਾਈ ਦੀ ਗੱਲ ਕਹੀ ਸੀ, ਪਰ ਲੱਗਦਾ ਹੈ ਖਾਲਿਸਤਾਨ ਸਮਰਥਕਾਂ ਨੂੰ ਕੈਨੇਡਾ ਸਰਕਾਰ ਦੀ ਕਾਰਵਾਈ ਦਾ ਕੋਈ ਡਰ ਨਹੀਂ ਹੈ।

Khalistani In Canada: ਖਾਲਿਸਤਾਨੀ ਸਮਰਥਕਾਂ ਨੇ ਕੈਨੇਡਾ ਚ ਕਰਵਾਈ ਰਾਏਸ਼ੁਮਾਰੀ, ਪੀਐੱਮ ਜਸਟਿਸ ਟ੍ਰੂਡੋ ਨੇ ਨਜ਼ਰਅੰਦਾਜ਼ ਕੀਤੀ ਭਾਰਤ ਦੀ ਚੇਤਾਵਨੀ
Follow Us On

Referndum for Khalistan: ਬੀਤੀ 6 ਜੂਨ ਨੂੰ ਆਪਰੇਸ਼ ਬਲੂ ਸਟਾਰ ਦੇ ਮੌਕੇ ਤੇ ਕੈਨੇਡਾ ਵਿੱਚ ਖਾਲਿਸਤਾਨੀ ਸਮਰਥਕਾਂ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਕਰਨ ਵਾਲੇ ਉਨ੍ਹਾਂ ਦੇ ਦੋ ਬਾਡੀਗਾਰਡਾਂ ਨੂੰ ਹੀਰੋ ਵਖਾਉਂਦਿਆਂ ਪਰੇਡ ਕੱਡੀ ਸੀ। ਇਸ ਘਟਨਾ ਤੋਂ ਬਾਅਦ ਭਾਰਤ ਨੇ ਕੈਨੇਡਾ ਨੂੰ ਸਖ਼ਤ ਲਹਿਜ਼ੇ ਵਿੱਚ ਚੇਤਾਵਨੀ ਦਿੱਤੀ ਸੀ, ਪਰ ਲੱਗਦਾ ਹੈ ਕੈਨੇਡਾ ਦੇ ਪੀਐੱਮ ਜਸਟਿਨ ਟ੍ਰੂਡੋ ਨੂੰ ਭਾਰਤ ਦੀ ਇਸ ਚੇਤਾਵਨੀ ਦਾ ਕੋਈ ਅਸਰ ਨਹੀਂ ਹੋਇਆ ਹੈ। ਇਸ ਗੱਲ ਦੀ ਤਸਤੀਕ ਸੋਸ਼ਲ ਮੀਡੀਆ ਤੇ ਵਾਇਰਲ ਇੱਕ ਵੀਡੀਓ ਤੋਂ ਹੋ ਰਹੀ ਹੈ। ਕੈਨੇਡਾ ਵਿੱਚ ਖਾਲਿਸਤਾਨੀ ਸਮਰਥਕਾਂ ਵੱਲੋਂ ਖਾਲਿਸਤਾਨ ਬਣਾਉਣ ਨੂੰ ਲੈ ਕੇ ਰਾਏਸ਼ੁਮਾਰੀ ਕਰਵਾਈ ਗਈ ਹੈ।

ਕੈਨੇਡਾ ਵਿੱਚ ਖਾਲਿਸਤਾਨੀ ਸਮਰਥਕਾਂ ਵੱਲੋਂ ਵੱਖਰੇ ਖਾਲਿਸਤਾਨ ਦੇਸ਼ ਲਈ ਰਾਏਸ਼ੁਮਾਰੀ ਕਰਵਾਈ ਗਈ। ਇਸ ਵਿੱਚ ਵੱਡੀ ਗਿਣਤੀ ਵਿੱਚ ਕੈਨੇਡਾ ਵੱਸਦੇ ਸਿੱਖਾਂ ਨੇ ਸ਼ਮੂਲੀਅਤ ਕੀਤੀ। ਇਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਨੌਜਵਾਨਾਂ ਨੂੰ ਵੋਟ ਪਾਉਣ ਲਈ ਜਾਂਦੇ ਹੋਏ ਵੀ ਦੇਖਿਆ ਜਾ ਸਕਦਾ ਹੈ। ਇਹ ਵੀਡੀਓ ਸਾਹਮਣੇ ਆਇਆ ਹੈ, ਉਹ ਵੈਨਕੂਵਰ ਦਾ ਦੱਸਿਆ ਜਾ ਰਿਹਾ ਹੈ। ਹਾਲਾਂਕਿ ਇਸ ਵੀਡੀਓ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਇਹ ਕਦੋਂ ਦੀ ਹੈ।

ਪਰ ਇਸ ਵਿੱਚ ਸਿੱਖ ਪੰਜਾਬੀ ਵਿੱਚ ਨਾਅਰੇ ਲਾਉਂਦੇ ਸੁਣੇ ਜਾ ਸਕਦੇ ਹਨ, ਤੁਸੀ ਕੀ ਲੈਣਾ? ਖਾਲਿਸਤਾਨ। ਸਾਹਮਣੇ ਆਈ ਇਸ ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਕੁਝ ਪੋਸਟਰ ਲਗਾਏ ਗਏ ਹਨ, ਜਿਨ੍ਹਾਂ ‘ਤੇ ਭਾਰਤ ਦੇ ਪੰਜਾਬ ਅਤੇ ਸ਼ਿਮਲਾ ਸੂਬਿਆਂ ਦੇ ਨਾਂ ਲਿਖੇ ਹੋਏ ਹਨ। ਇਨ੍ਹਾਂ ਪੋਸਟਰਾਂ ਵਿੱਚ ਇਨ੍ਹਾਂ ਸੂਬਿਆਂ ਵਿੱਚ ਰਾਏਸ਼ੁਮਾਰੀ ਕਰਵਾਉਣ ਦੀ ਤਾਰੀਕ 26 ਜਨਵਰੀ ਦਰਜ ਹੈ। ਯਾਨੀ ਉਹ ਦਿਨ, ਜਦੋਂ ਭਾਰਤ ਆਪਣਾ ਗਣਤੰਤਰ ਦਿਵਸ ਮਨਾਉਂਦਾ ਹੈ।

ਕੈਨੇਡਾ ‘ਚ ਖਾਲਿਸਤਾਨੀ ਗਤੀਵਿਧੀਆਂ ਵਿੱਚ ਵਾਧਾ

ਪਿਛਲੇ ਕੁਝ ਸਮੇਂ ਤੋਂ ਕੈਨੇਡਾ ਵਿਚ ਖਾਲਿਸਤਾਨੀਆਂ ਦੀਆਂ ਸਰਗਰਮੀਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਹਾਲ ਹੀ ਵਿੱਚ, ਓਟਾਵਾ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ ਕੁਝ ਪੋਸਟਰ ਲਗਾਏ ਗਏ ਸਨ। ਇਨ੍ਹਾਂ ਪੋਸਟਰਾਂ ਵਿੱਚ ਭਾਰਤੀ ਡਿਪਲੋਮੈਟਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਸੀ। ਇਸ ਤਰ੍ਹਾਂ ਦੇ ਪੋਸਟਰ ਟੋਰਾਂਟੋ ਅਤੇ ਵੈਨਕੂਵਰ ਵਿੱਚ ਵੀ ਲਗਾਏ ਗਏ ਸਨ।

8 ਜੁਲਾਈ ਨੂੰ ਫ੍ਰੀਡਮ ਪਰੇਡ ਕੱਢਣ ਦੇ ਨਾਲ ਹੀ ਇਨ੍ਹਾਂ ਥਾਵਾਂ ‘ਤੇ ਭਾਰਤੀ ਦੂਤਘਰਾਂ ਦੇ ਬਾਹਰ ਧਰਨੇ ਦੀ ਵੀ ਤਿਆਰੀ ਹੈ। ਭਾਰਤ ਦੀ ਮੁੱਢਲੀ ਚਿੰਤਾ ਇਹ ਹੈ ਕਿ ਭਾਰਤੀ ਤਿਰੰਗੇ ਦੀ ਬੇਅਦਬੀ ਵਰਗੀਆਂ ਘਟਨਾਵਾਂ ਦੁਬਾਰਾ ਨਾ ਹੋਣ। ਇਸ ਤੋਂ ਇਲਾਵਾ ਬਾਊਂਡਰੀ ‘ਤੇ ਪੈਂਫਲੇਟ ਜਾਂ ਹੋਰ ਚੀਜ਼ਾਂ ਚਿਪਕਾਉਣੀਆਂ ਅਤੇ ਕੁਝ ਹਥਿਆਰ ਜਾਂ ਖਤਰਨਾਕ ਵਸਤੂਆਂ ਨੂੰ ਭਾਰਤੀ ਕੂਟਨੀਤਕ ਕੰਪਲੈਕਸ ‘ਚ ਸੁੱਟਣਾ ਵੀ ਵੱਡੀ ਚਿੰਤਾ ਦਾ ਵਿਸ਼ਾ ਹੈ।

ਅੱਤਵਾਦੀ ਨਿੱਝਰ ਦੇ ਕਤਲ ਤੋਂ ਬਾਅਦ ਭੜਕੇ ਖਾਲਿਸਤਾਨੀ

ਜਿਕਰਯੋਗ ਹੈ ਕਿ ਖਾਲਿਸਤਾਨੀ ਸੰਗਠਨ ਖਾਲਿਸਤਾਨ ਟਾਈਗਰ ਫੋਰਸ ਅਤੇ ਸਿੱਖ ਫਾਰ ਜਸਟਿਸ ਦੇ ਆਗੂ ਹਰਦੀਪ ਸਿੰਘ ਨਿੱਝਰ ਦੀ ਕੁਝ ਸਮਾਂ ਪਹਿਲਾਂ ਕੈਨੇਡਾ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਉਦੋਂ ਤੋਂ ਇੱਥੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। 46 ਸਾਲਾ ਨਿੱਝਰ ਜਲੰਧਰ ਦਾ ਰਹਿਣ ਵਾਲਾ ਸੀ। ਉਸ ‘ਤੇ ਬੱਬਰ ਖਾਲਸਾ ਦੀ ਮਦਦ ਕਰਨ ਅਤੇ ਅੱਤਵਾਦੀਆਂ ਨੂੰ ਹਥਿਆਰ ਮੁਹੱਈਆ ਕਰਵਾਉਣ ਦਾ ਇਲਜ਼ਾਮ ਸੀ। ਬੱਬਰ ਖਾਲਸਾ ਸਭ ਤੋਂ ਪੁਰਾਣੀ ਅੱਤਵਾਦੀ ਜਥੇਬੰਦੀ ਹੈ ਜੋ ਖਾਲਿਸਤਾਨੀ ਲਹਿਰ ਦੀ ਅਗਵਾਈ ਕਰ ਰਹੀ ਹੈ।

ਕੈਨੇਡਾ ਨੇ ਨਜ਼ਰਅੰਦਾਜ਼ ਕੀਤੀ ਭਾਰਤ ਦੀ ਚਿਤਾਵਨੀ

ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਹਾਲ ਹੀ ਸਖ਼ਤ ਸ਼ਬਦਾਂ ਵਿੱਚ ਕਿਹਾ ਸੀ ਕਿ ਕੱਟੜਪੰਥੀ, ਖਾਲਿਸਤਾਨੀ ਵਿਚਾਰਧਾਰਾ ਭਾਰਤ ਜਾਂ ਅਮਰੀਕਾ, ਯੂਕੇ, ਕੈਨੇਡਾ ਅਤੇ ਆਸਟਰੇਲੀਆ ਵਰਗੇ ਸਹਿਯੋਗੀਆਂ ਲਈ ਚੰਗਾ ਨਹੀਂ ਹੈ। ਭਾਰਤ ਦੀ ਤਰਫੋਂ ਕੈਨੇਡੀਅਨ ਸਰਕਾਰ ਦੇ ਸਾਹਮਣੇ ਖਾਲਿਸਤਾਨੀ ਗਤੀਵਿਧੀਆਂ ਨੂੰ ਲੈ ਕੇ ਚਿੰਤਾ ਜਤਾਉਂਦਿਆਂ ਚਿਤਾਵਨੀ ਵੀ ਦਿੱਤੀ ਗਈ ਸੀ ਕਿ ਜੇਕਰ ਇਨ੍ਹਾਂ ਘਟਨਾਵਾਂ ‘ਤੇ ਕਾਬੂ ਨਾ ਪਾਇਆ ਗਿਆ ਤਾਂ ਭਾਰਤ ਅਤੇ ਕੈਨੇਡਾ ਦੇ ਦੁਵੱਲੇ ਸਬੰਧ ਪ੍ਰਭਾਵਿਤ ਹੋਣਗੇ।

ਕੈਨੇਡਾ ਵੱਲੋਂ ਭਾਰਤ ਨੂੰ ਇਹ ਵੀ ਭਰੋਸਾ ਦਿੱਤਾ ਗਿਆ ਸੀ ਕਿ ਉਹ ਡਿਪਲੋਮੈਟਾਂ ਦੀ ਸੁਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਖਾਲਿਸਤਾਨ ਦੀ ਤਰਫੋਂ ਡਿਪਲੋਮੈਟਾਂ ਦੇ ਨਾਵਾਂ ਵਾਲੇ ਪੋਸਟਰਾਂ ਨੂੰ ਅਸਵੀਕਾਰਨਯੋਗ ਕਰਾਰ ਦਿੱਤਾ। ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਵੀ ਇਸ ‘ਤੇ ਬਿਆਨ ਜਾਰੀ ਕੀਤਾ ਸੀ। ਅਜੇ ਤੱਕ ਇਸ ਨਵੀਂ ਘਟਨਾ ‘ਤੇ ਕੈਨੇਡਾ ਜਾਂ ਭਾਰਤ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ