AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੈਨੇਡਾ ‘ਚ ਖਾਲਿਸਤਾਨੀ ਸੋਸ਼ਲ ਮੀਡੀਆਂ ਰਾਹੀਂ ਕਰ ਰਹੇ 8 ਜੁਲਾਈ ਦੀ ਫ੍ਰੀਡਮ ਰੈਲੀ ਦਾ ਪ੍ਰਚਾਰ, ਵਿਦੇਸ਼ ਮੰਤਰੀ ਦੀ ਚੇਤਾਵਨੀ -ਬਰਦਾਸ਼ਤ ਨਹੀਂ ਅਜਿਹੀ ਹਰਕਤ

ਖਾਲਿਸਤਾਨੀਆਂ ਨੇ ਸੋਸ਼ਲ ਮੀਡੀਆ 'ਤੇ ਪੋਸਟਰ ਵਾਇਰਲ ਕਰਨ ਦੇ ਨਾਲ-ਨਾਲ ਇਨ੍ਹਾਂ ਨੂੰ ਟੋਰਾਂਟੋ 'ਚ ਚਿਪਕਾਉਣ ਦਾ ਵੀ ਕੈਨੇਡਾ ਸਰਕਾਰ ਨੇ ਨੋਟਿਸ ਲਿਆ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਨੇ ਕਿਹਾ ਕਿ ਕੈਨੇਡਾ ਸਰਕਾਰ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਬਹੁਤ ਗੰਭੀਰ ਹੈ।

ਕੈਨੇਡਾ 'ਚ ਖਾਲਿਸਤਾਨੀ ਸੋਸ਼ਲ ਮੀਡੀਆਂ ਰਾਹੀਂ ਕਰ ਰਹੇ 8 ਜੁਲਾਈ ਦੀ ਫ੍ਰੀਡਮ ਰੈਲੀ ਦਾ ਪ੍ਰਚਾਰ, ਵਿਦੇਸ਼ ਮੰਤਰੀ ਦੀ ਚੇਤਾਵਨੀ -ਬਰਦਾਸ਼ਤ ਨਹੀਂ ਅਜਿਹੀ ਹਰਕਤ
tv9-punjabi
| Updated On: 04 Jul 2023 14:05 PM IST
Share
ਕੈਨੇਡਾ ‘ਚ ਭਾਰਤ ਦੇ ਮੋਸਟ ਵਾਂਟੇਡ ਖਾਲਿਸਤਾਨੀ ਅੱਤਵਾਦੀ ਹਰਦੀਪ ਨਿੱਝਰ ਦੇ ਕਤਲ ਤੋਂ ਬਾਅਦ ਖਾਲਿਸਤਾਨੀ ਸਮਰਥਕ ਬੌਖਲਾਏ ਹੋਏ ਹਨ। ਕੈਨੇਡਾ ਦੇ ਟੋਰਾਂਟੋ ‘ਚ ਕਈ ਥਾਵਾਂ ‘ਤੇ ਖਾਲਿਸਤਾਨੀ ਸਮਰਥਕਾਂ ਨੇ ਕਿਲ ਇੰਡੀਆ ਨਾਂ ਦੇ ਪੋਸਟਰ ਚਿਪਕਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਪੋਸਟਰ ਵਿੱਚ ਜਿੱਥੇ 8 ਜੁਲਾਈ ਨੂੰ ਹੋਣ ਵਾਲੀ ਫ੍ਰੀਡਮ ਰੈਲੀ ਦੀ ਜਾਣਕਾਰੀ ਦਿੱਤੀ ਗਈ ਹੈ, ਉੱਥੇ ਹੀ ਨਿੱਝਰ ਦੇ ਕਤਲ ਲਈ ਹਾਈ ਕਮਿਸ਼ਨ ਦੇ ਅਫਸਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਖਾਲਿਸਤਾਨੀ ਸਮਰਥਕਾਂ ਵੱਲੋਂ ਜਾਰੀ ਕੀਤੇ ਗਏ ਪੋਸਟਰ ਵਿੱਚ ਕੈਨੇਡਾ ਦੇ ਓਟਾਵਾ ਵਿੱਚ ਭਾਰਤੀ ਦੂਤਾਵਾਸ ਦੇ ਹਾਈ ਕਮਿਸ਼ਨਰ ਸੰਜੀਵ ਕੁਮਾਰ ਵਰਮਾ ਅਤੇ ਟੋਰਾਂਟੋ ਵਿੱਚ ਕੌਂਸਲੇਟ ਜਨਰਲ ਅਪੂਰਵਾ ਸ੍ਰੀਵਾਸਤਵ ਦੀਆਂ ਤਸਵੀਰਾਂ ਹਨ। ਫੋਟੋ ਦੇ ਨਾਲ ਪੋਸਟਰ ‘ਤੇ ਲਿਖਿਆ ਹੈ, ਕਿਲਰਸ ਇਨ ਟੋਰਾਂਟੋ। ਹਾਲਾਂਕਿ, ਖਾਲਿਸਤਾਨੀਆਂ ਦੀ ਇਸ ਹਰਕਤ ਦਾ ਕੈਨੇਡਾ ਵਿੱਚ ਹੀ ਸਿੱਖਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ।

ਖਾਲਿਸਤਾਨੀਆਂ ਨੂੰ ਕੈਨੇਡੀਅਨ ਵਿਦੇਸ਼ ਮੰਤਰੀ ਦੀ ਚੇਤਾਵਨੀ

ਖਾਲਿਸਤਾਨੀ ਸਮਰਥਕਾਂ ਵੱਲੋਂ 8 ਜੁਲਾਈ ਨੂੰ ਰੋਸ ਪ੍ਰਦਰਸ਼ਨ ਕਰਨ ਦੀ ਯੋਜਨਾ ਬਾਰੇ ਸੋਸ਼ਲ ਮੀਡੀਆ ਰਾਹੀਂ ਜੋ ਸੰਦੇਸ਼ ਫੈਲਾਇਆ ਜਾ ਰਿਹਾ ਹੈ, ਉਸਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੈਨੇਡਾ ਦੀ ਵਿਦੇਸ਼ ਮੰਤਰੀ ਮਿਲੋਨੀ ਜੌਲੀ ਵੱਲੋਂ ਟਵੀਟਰ ਰਾਹੀਂ ਦਿੱਤੇ ਗਏ ਇਸ ਬਿਆਨ ਨੂੰ ਇੰਡੀਆ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰਨ ਮੈਕੇ ਨੇ ਵੀ ਆਪਣੇ ਟਵਿੱਟਰ ਹੈਂਡਲ ‘ਤੇ ਸ਼ੇਅਰ ਕੀਤਾ ਹੈ।

ਸਿੱਖ ਗੁਰੂਆਂ ਨਾਲ ਨਿੱਝਰ ਦੀ ਫੋਟੋ ਲਗਾਉਣ ਦਾ ਵਿਰੋਧ

ਉੱਧਰ, ਪੰਜਾਬੀਆਂ ਨੇ ਹੀ ਕੈਨੇਡਾ ਦੀ ਧਰਤੀ ‘ਤੇ ਖਾਲਿਸਤਾਨੀ ਸਮਰਥਕਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਕੈਨੇਡਾ ਦੇ ਸਰੀ ‘ਚ ਮਾਰੇ ਗਏ ਅੱਤਵਾਦੀ ਹਰਦੀਪ ਸਿੰਘ ਨਿੱਝਰ ਨੂੰ ਸ਼ਰਧਾਂਜਲੀ ਦੇਣ ਲਈ ਗੁਰੂਘਰ ‘ਚ ਸਿੱਖ ਗੁਰੂਆਂ ਨਾਲ ਨਿੱਝਰ ਦੀ ਫੋਟੋ ਲਗਾਉਣ ਨੂੰ ਲੈ ਕੇ ਉੱਥੇ ਭਾਰੀ ਵਿਰੋਧ ਸ਼ੁਰੂ ਹੋ ਗਿਆ ਹੈ। ਸੋਸ਼ਲ ਮੀਡੀਆ ‘ਤੇ ਰੋਸ ਪ੍ਰਗਟ ਕਰਦੇ ਹੋਏ ਲੋਕਾਂ ਨੇ ਕਿਹਾ ਹੈ ਕਿ ਨਿੱਝਰ ਦੇ ਨਾਲ ਕੁਝ ਹੋਰ ਅੱਤਵਾਦੀਆਂ ਦੀਆਂ ਫੋਟੋਆਂ ਵੀ ਗੁਰੂਘਰ ‘ਚ ਸ਼ਰਧਾਂਜਲੀ ਦੇਣ ਲਈ ਲਗਾਈਆਂ ਗਈਆਂ ਸਨ। ਲੋਕ ਦਾ ਕਹਿਣਾ ਹੈ ਕਿ ਕਿ ਗੁਰੂ ਸਾਹਿਬਾਨ ਨਾਲ ਉਸਦੀ ਫੋਟੋ ਕਿਸ ਦੀ ਆਗਿਆ ਨਾਲ ਲਗਾਈ ਗਈ ਸੀ? ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...