ਕੈਨੇਡਾ ‘ਚ ਭਾਰਤ ਦੇ ਮੋਸਟ ਵਾਂਟੇਡ ਖਾਲਿਸਤਾਨੀ ਅੱਤਵਾਦੀ
ਹਰਦੀਪ ਨਿੱਝਰ ਦੇ ਕਤਲ ਤੋਂ ਬਾਅਦ ਖਾਲਿਸਤਾਨੀ ਸਮਰਥਕ ਬੌਖਲਾਏ ਹੋਏ ਹਨ। ਕੈਨੇਡਾ ਦੇ ਟੋਰਾਂਟੋ ‘ਚ ਕਈ ਥਾਵਾਂ ‘ਤੇ ਖਾਲਿਸਤਾਨੀ ਸਮਰਥਕਾਂ ਨੇ ਕਿਲ ਇੰਡੀਆ ਨਾਂ ਦੇ ਪੋਸਟਰ ਚਿਪਕਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਪੋਸਟਰ ਵਿੱਚ ਜਿੱਥੇ 8 ਜੁਲਾਈ ਨੂੰ ਹੋਣ ਵਾਲੀ ਫ੍ਰੀਡਮ ਰੈਲੀ ਦੀ ਜਾਣਕਾਰੀ ਦਿੱਤੀ ਗਈ ਹੈ, ਉੱਥੇ ਹੀ ਨਿੱਝਰ ਦੇ ਕਤਲ ਲਈ ਹਾਈ ਕਮਿਸ਼ਨ ਦੇ ਅਫਸਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਖਾਲਿਸਤਾਨੀ ਸਮਰਥਕਾਂ ਵੱਲੋਂ ਜਾਰੀ ਕੀਤੇ ਗਏ ਪੋਸਟਰ ਵਿੱਚ ਕੈਨੇਡਾ ਦੇ ਓਟਾਵਾ ਵਿੱਚ
ਭਾਰਤੀ ਦੂਤਾਵਾਸ ਦੇ ਹਾਈ ਕਮਿਸ਼ਨਰ ਸੰਜੀਵ ਕੁਮਾਰ ਵਰਮਾ ਅਤੇ ਟੋਰਾਂਟੋ ਵਿੱਚ ਕੌਂਸਲੇਟ ਜਨਰਲ ਅਪੂਰਵਾ ਸ੍ਰੀਵਾਸਤਵ ਦੀਆਂ ਤਸਵੀਰਾਂ ਹਨ। ਫੋਟੋ ਦੇ ਨਾਲ ਪੋਸਟਰ ‘ਤੇ ਲਿਖਿਆ ਹੈ, ਕਿਲਰਸ ਇਨ ਟੋਰਾਂਟੋ। ਹਾਲਾਂਕਿ, ਖਾਲਿਸਤਾਨੀਆਂ ਦੀ ਇਸ ਹਰਕਤ ਦਾ ਕੈਨੇਡਾ ਵਿੱਚ ਹੀ ਸਿੱਖਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ।
ਖਾਲਿਸਤਾਨੀਆਂ ਨੂੰ ਕੈਨੇਡੀਅਨ ਵਿਦੇਸ਼ ਮੰਤਰੀ ਦੀ ਚੇਤਾਵਨੀ
ਖਾਲਿਸਤਾਨੀ ਸਮਰਥਕਾਂ ਵੱਲੋਂ 8 ਜੁਲਾਈ ਨੂੰ ਰੋਸ ਪ੍ਰਦਰਸ਼ਨ ਕਰਨ ਦੀ ਯੋਜਨਾ ਬਾਰੇ ਸੋਸ਼ਲ ਮੀਡੀਆ ਰਾਹੀਂ ਜੋ ਸੰਦੇਸ਼ ਫੈਲਾਇਆ ਜਾ ਰਿਹਾ ਹੈ, ਉਸਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੈਨੇਡਾ ਦੀ ਵਿਦੇਸ਼ ਮੰਤਰੀ ਮਿਲੋਨੀ ਜੌਲੀ ਵੱਲੋਂ ਟਵੀਟਰ ਰਾਹੀਂ ਦਿੱਤੇ ਗਏ ਇਸ ਬਿਆਨ ਨੂੰ ਇੰਡੀਆ ਵਿੱਚ
ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰਨ ਮੈਕੇ ਨੇ ਵੀ ਆਪਣੇ ਟਵਿੱਟਰ ਹੈਂਡਲ ‘ਤੇ ਸ਼ੇਅਰ ਕੀਤਾ ਹੈ।
ਸਿੱਖ ਗੁਰੂਆਂ ਨਾਲ ਨਿੱਝਰ ਦੀ ਫੋਟੋ ਲਗਾਉਣ ਦਾ ਵਿਰੋਧ
ਉੱਧਰ, ਪੰਜਾਬੀਆਂ ਨੇ ਹੀ ਕੈਨੇਡਾ ਦੀ ਧਰਤੀ ‘ਤੇ
ਖਾਲਿਸਤਾਨੀ ਸਮਰਥਕਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਕੈਨੇਡਾ ਦੇ ਸਰੀ ‘ਚ ਮਾਰੇ ਗਏ ਅੱਤਵਾਦੀ ਹਰਦੀਪ ਸਿੰਘ ਨਿੱਝਰ ਨੂੰ ਸ਼ਰਧਾਂਜਲੀ ਦੇਣ ਲਈ ਗੁਰੂਘਰ ‘ਚ ਸਿੱਖ ਗੁਰੂਆਂ ਨਾਲ ਨਿੱਝਰ ਦੀ ਫੋਟੋ ਲਗਾਉਣ ਨੂੰ ਲੈ ਕੇ ਉੱਥੇ ਭਾਰੀ ਵਿਰੋਧ ਸ਼ੁਰੂ ਹੋ ਗਿਆ ਹੈ।
ਸੋਸ਼ਲ ਮੀਡੀਆ ‘ਤੇ ਰੋਸ ਪ੍ਰਗਟ ਕਰਦੇ ਹੋਏ ਲੋਕਾਂ ਨੇ ਕਿਹਾ ਹੈ ਕਿ ਨਿੱਝਰ ਦੇ ਨਾਲ ਕੁਝ ਹੋਰ ਅੱਤਵਾਦੀਆਂ ਦੀਆਂ ਫੋਟੋਆਂ ਵੀ ਗੁਰੂਘਰ ‘ਚ ਸ਼ਰਧਾਂਜਲੀ ਦੇਣ ਲਈ ਲਗਾਈਆਂ ਗਈਆਂ ਸਨ। ਲੋਕ ਦਾ ਕਹਿਣਾ ਹੈ ਕਿ ਕਿ ਗੁਰੂ ਸਾਹਿਬਾਨ ਨਾਲ ਉਸਦੀ ਫੋਟੋ ਕਿਸ ਦੀ ਆਗਿਆ ਨਾਲ ਲਗਾਈ ਗਈ ਸੀ?
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ