ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਕੁਝ ਦਿਨ ਬਾਅਦ ਹੋਣਾ ਸੀ ਵਿਆਹ

Updated On: 

03 Jan 2024 11:19 AM

ਵਿਸ਼ਵਰਾਜ ਸਿੰਘ ਪੜ੍ਹਾਈ ਲਈ ਕੈਨੇਡਾ ਗਿਆ ਹੋਇਆ ਸੀ। ਜੋ ਆਪਣੀ ਪੜ੍ਹਾਈ ਪੂਰੀ ਕਰਕੇ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਰਹਿ ਰਿਹਾ ਸੀ। ਉਸ ਦੀ ਮੰਗਣੀ ਕੈਨੇਡਾ ਦੀ ਇੱਕ ਲੜਕੀ ਨਾਲ ਹੋਈ ਸੀ, ਜੋ ਕੁਝ ਦਿਨ ਪਹਿਲਾਂ ਹੀ ਵਿਆਹ ਲਈ ਭਾਰਤ ਆਈ ਸੀ। ਵਿਸ਼ਵਰਾਜ ਦੇ ਘਰ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਸਨ। ਜਾਣਕਾਰੀ ਮੁਤਾਬਕ ਉਸ ਦਾ ਵਿਆਹ ਜਨਵਰੀ ਜਾਂ ਫਰਵਰੀ ਮਹੀਨੇ 'ਚ ਹੋਣਾ ਸੀ।

ਕੈਨੇਡਾ ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਚ ਮੌਤ, ਕੁਝ ਦਿਨ ਬਾਅਦ ਹੋਣਾ ਸੀ ਵਿਆਹ
Follow Us On

ਖੰਨਾ ਦੇ ਨੌਜਵਾਨ ਵਿਸ਼ਵਰਾਜ ਸਿੰਘ ਗਿੱਲ ਦੀ ਕੈਨੇਡਾ (Canada) ਦੇ ਸ਼ਹਿਰ ਕੈਲੇਡਨ ਵਿੱਚ 31 ਦਸੰਬਰ ਦੀ ਰਾਤ ਨੂੰ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਵਿਸ਼ਵਰਾਜ ਦੀ ਮੌਤ ਕਾਰਨ ਉਨ੍ਹਾਂ ਦੇ ਘਰ ‘ਚ ਖੁਸ਼ੀ ਦਾ ਮਾਹੌਲ ਅਚਾਨਕ ਸੋਗ ਵਿੱਚ ਬਦਲ ਗਿਆ। ਦਰਅਸਲ ਵਿਸ਼ਵਰਾਜ ਦੇ ਘਰ ‘ਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ, ਪਰ ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲਦੇ ਹੀ ਹਰ ਕੋਈ ਦੁਖੀ ਹੈ। ਇਸੇ ਸਾਲ ਜਨਵਰੀ-ਫਰਵਰੀ ‘ਚ ਉਨ੍ਹਾਂ ਦਾ ਵਿਆਹ ਹੋਣਾ ਸੀ।

ਪਿਤਾ ਕੁਲਵੰਤ ਸਿੰਘ ਗਿੱਲ ਨੇ ਦੱਸਿਆ ਕਿ ਪੁੱਤਰ ਵਿਸ਼ਵਰਾਜ ਸਿੰਘ ਪੜ੍ਹਾਈ ਲਈ ਕੈਨੇਡਾ ਗਿਆ ਹੋਇਆ ਸੀ। ਜੋ ਆਪਣੀ ਪੜ੍ਹਾਈ ਪੂਰੀ ਕਰਕੇ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਸ ਦੀ ਮੰਗਣੀ ਕੈਨੇਡਾ ਦੀ ਇੱਕ ਲੜਕੀ ਨਾਲ ਹੋਈ ਸੀ, ਜੋ ਕੁਝ ਦਿਨ ਪਹਿਲਾਂ ਹੀ ਵਿਆਹ ਲਈ ਭਾਰਤ ਆਈ ਸੀ। ਉਸ ਨੇ ਆਪਣੇ ਬੇਟੇ ਵਿਸ਼ਵਰਾਜ ਨੂੰ ਵੀ ਭਾਰਤ ਆਉਣ ਲਈ ਕਿਹਾ ਸੀ, ਪਰ ਉਸ ਨੇ ਕਿਹਾ ਕਿ ਉਸ ਦੀ ਪੀਆਰ ਆਉਣ ਵਿੱਚ ਕੁਝ ਦਿਨ ਬਾਕੀ ਸਨ ਅਤੇ ਵੀ ਪੀ.ਆਰ ਮਿਲਣ ‘ਤੇ ਵਾਪਸ ਭਾਰਤ ਆ ਜਾਵੇਗਾ।

ਇਸੇ ਸਾਲ ਹੋਣਾ ਸੀ ਵਿਆਹ

ਦੱਸ ਦੇਈਏ ਕਿ ਵਿਸ਼ਵਰਾਜ ਦੇ ਘਰ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਸਨ। ਜਾਣਕਾਰੀ ਮੁਤਾਬਕ ਉਸ ਦਾ ਵਿਆਹ ਜਨਵਰੀ ਜਾਂ ਫਰਵਰੀ ਮਹੀਨੇ ‘ਚ ਹੋਣਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਾਦਸੇ ਤੋਂ ਕੁਝ ਘੰਟੇ ਪਹਿਲਾਂ ਬੇਟੇ ਵਿਸ਼ਵਰਾਜ ਨਾਲ ਗੱਲਬਾਤ ਹੋਈ ਸੀ ਜਿਸ ਵਿਚ ਉਹ ਕਹਿ ਰਿਹਾ ਸੀ ਕਿ ਉਹ ਜਲਦੀ ਹੀ ਭਾਰਤ ਆ ਜਾਵੇਗਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਫੋਨ ਤੇ ਗੱਲ ਹੋਣ ਤੋਂ ਕੁਝ ਸਮੇਂ ਬਾਅਦ ਬੇਟਾ ਵਿਸ਼ਵਜੀਤ ਆਪਣੇ ਪਾਲਤੂ ਕੁੱਤੇ ਨੂੰ ਸੈਰ ਕਰਵਾਉਣ ਲਈ ਕਾਰ ਵਿੱਚ ਘਰੋਂ ਨਿਕਲਿਆ ਸੀ। ਪਰ ਰਸਤੇ ‘ਚ ਅਚਾਨਕ ਉਸ ਦੀ ਕਾਰ ਬਰਫ ‘ਤੇ ਤਿਲਕ ਗਈ ਅਤੇ ਪਲਟ ਗਈ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਇਸ ਦੌਰਾਨ ਦੂਜੇ ਪਾਸੇ ਇਕ ਹੋਰ ਵਾਹਨ ਨਾਲ ਟਕਰਾ ਗਈ, ਜਿਸ ਕਾਰਨ ਕਾਰ ਨੂੰ ਅੱਗ ਲੱਗ ਗਈ। ਸੀਟ ਬੈਲਟ ਬੰਨ੍ਹੀ ਹੋਣ ਕਾਰਨ ਵਿਸ਼ਵਜੀਤ ਕਾਰ ਤੋਂ ਬਾਹਰ ਨਹੀਂ ਨਿਕਲ ਸਕਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।