Hardeep Singh Nijjar Shot Dead: ਕੈਨੇਡਾ ‘ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ, NIA ਨੇ ਰੱਖਿਆ ਸੀ 10 ਲੱਖ ਦਾ ਇਨਾਮ
Khalistan Tiger Force Chief Hardeep Singh Nijjar Dead: ਹਰਦੀਪ ਸਿੰਘ ਨਿੱਝਰ ਕੈਨੇਡਾ ਵਿੱਚ ਸਿੱਖ ਫਾਰ ਜਸਟਿਸ ਸੰਸਥਾ ਦੇ ਮੁਖੀ ਸਨ, ਜਿਸਦੀ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਗੁਰਦੁਆਰੇ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਨਿੱਝਰ ਕੈਨੇਡਾ 'ਚ ਬੈਠ ਕੇ ਭਾਰਤ 'ਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਸੀ।
Canada News –ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ (Canada) ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਕੈਨੇਡਾ ਦੇ ਸਰੀ ‘ਚ ਗੁਰੂ ਨਾਨਕ ਸਿੰਘ ਗੁਰਦੁਆਰੇ ਨੇੜੇ ਦੋ ਬਾਈਕ ਸਵਾਰ ਅਣਪਛਾਤੇ ਬੰਦੂਕਧਾਰੀਆਂ ਨੇ ਨਿੱਝਰ ‘ਤੇ ਗੋਲੀ ਚਲਾ ਦਿੱਤੀ ਅਤੇ ਫਰਾਰ ਹੋ ਗਏ।
ਨਿੱਝਰ ਕੈਨੇਡਾ ਵਿੱਚ ਸਿੱਖ ਫਾਰ ਜਸਟਿਸ (SFJ) ਦਾ ਮੁਖੀ ਸੀ ਅਤੇ ਖਾਲਿਸਤਾਨੀ ਟਾਈਗਰ ਫੋਰਸ (Khalistani Tiger Force) ਦਾ ਮੁਖੀ ਵੀ ਸੀ। ਉਹ ਕੈਨੇਡਾ ਵਿੱਚ ਬੈਠ ਕੇ ਭਾਰਤ ਵਿਰੁੱਧ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਸੀ।
ਹਰਦੀਪ ਸਿੰਘ ਨਿੱਝਰ ਦਾ ਨਾਂ 2021 ਵਿੱਚ ਪੰਜਾਬ ਦੇ ਜਲੰਧਰ (Jalandhar) ਵਿੱਚ ਇੱਕ ਹਿੰਦੂ ਪੁਜਾਰੀ ਦੇ ਕਤਲ ਵਿੱਚ ਵੀ ਆਇਆ ਸੀ। ਇਸ ਤੋਂ ਇਲਾਵਾ ਸੂਬੇ ਦੀਆਂ ਹੋਰ ਵੀ ਕਈ ਵਾਰਦਾਤਾਂ ਵਿਚ ਉਸ ਦੀ ਭੂਮਿਕਾ ਸੀ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੱਲੋਂ ਹਰਦੀਪ ਸਿੰਘ ‘ਤੇ 10 ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਗਿਆ ਸੀ। ਇਸ ਦੇ ਨਾਲ ਹੀ ਭਾਰਤ ਸਰਕਾਰ ਨੇ ਨਿੱਝਰ ਨੂੰ ਲੋੜੀਂਦਾ ਅੱਤਵਾਦੀ ਐਲਾਨ ਦਿੱਤਾ ਸੀ। ਹਾਲ ਹੀ ਵਿੱਚ ਉਸ ਦਾ ਨਾਂ ਭਾਰਤ ਸਰਕਾਰ ਵੱਲੋਂ ਜਾਰੀ 40 ਮੋਸਟ ਵਾਂਟੇਡ ਅੱਤਵਾਦੀਆਂ ਦੀ ਸੂਚੀ ਵਿੱਚ ਵੀ ਸ਼ਾਮਲ ਸੀ।
ਅਵਤਾਰ ਸਿੰਘ ਖੰਡਾ ਦੀ ਹੋ ਗਈ ਮੌਤ
ਨਿੱਝਰ ਦਾ ਕਤਲ ਅਜਿਹੇ ਸਮੇਂ ਵਿੱਚ ਹੋਇਆ ਹੈ ਜਦੋਂ ਪਿਛਲੇ ਹਫ਼ਤੇ ਬਰਤਾਨੀਆ ਵਿੱਚ ਖ਼ੌਫ਼ਨਾਕ ਖਾਲਿਸਤਾਨੀ ਦਹਿਸ਼ਤਗਰਦ ਅਤੇ ਲੰਡਨ ਸਥਿਤ ਭਾਰਤੀ ਦੂਤਾਵਾਸ ਵਿੱਚ ਤਿਰੰਗੇ ਦਾ ਅਪਮਾਨ ਕਰਨ ਵਾਲੇ ਅਵਤਾਰ ਸਿੰਘ ਖੰਡਾ ਦੀ ਬੀਮਾਰੀ ਤੋਂ ਬਾਅਦ ਹਸਪਤਾਲ ਵਿੱਚ ਮੌਤ ਹੋ ਗਈ ਸੀ। ਖੰਡਾ ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਮੁੱਖ ਸੰਚਾਲਕ ਮੰਨਿਆ ਜਾਂਦਾ ਸੀ। ਪਿਛਲੇ ਕੁਝ ਮਹੀਨਿਆਂ ਤੋਂ ਬਰਤਾਨੀਆ ਵਿੱਚ ਜੋ ਖਾਲਿਸਤਾਨੀ ਸਰਗਰਮੀਆਂ ਸਾਹਮਣੇ ਆ ਰਹੀਆਂ ਹਨ, ਉਨ੍ਹਾਂ ‘ਚ ਖੰਡਾ ਦੀ ਭੂਮਿਕਾ ਰਹੀ ਹੈ।
ਖੰਡਾ ਨੇ ਕੀਤਾ ਸੀ ਅੰਮ੍ਰਿਤਪਾਲ ਨੂੰ ਟ੍ਰੇਂਡ
ਮੰਨਿਆ ਜਾਂਦਾ ਹੈ ਕਿ ਅਸਾਮ ਦੀ ਜੇਲ੍ਹ ਵਿੱਚ ਬੰਦ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਟ੍ਰੇਂਡ ਕਰਨ ਵਿੱਚ ਖੰਡਾ ਦੀ ਵੱਡੀ ਭੂਮਿਕਾ ਸੀ। ਜਦੋਂ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ ਤਾਂ ਵੀ ਖੰਡਾ ਹੀ 37 ਦਿਨਾਂ ਤੱਕ ਉਸ ਨੂੰ ਬਚਾਉਂਦਾ ਰਿਹਾ। ਬਰਤਾਨੀਆ ਵਿੱਚ ਬੈਠ ਕੇ ਉਸ ਨੇ ਅੰਮ੍ਰਿਤਪਾਲ ਨੂੰ ਭਾਰਤ ਵਿੱਚ ਆਪਣੇ ਸਲੀਪਰ ਸੈੱਲ ਰਾਹੀਂ ਸੁਰੱਖਿਅਤ ਥਾਂ ਮੁਹੱਈਆ ਕਰਵਾਈ ਸੀ।
ਇਹ ਵੀ ਪੜ੍ਹੋ
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ