NRI Death News: ਸਾਊਦੀ ਅਰਬ ‘ਚ ਦਿਲ ਦਾ ਦੌਰਾ ਪੈਣ ਕਾਰਨ ਜੈਤੋ ਦੇ ਕੁਲਵਿੰਦਰ ਸਿੰਘ ਦੀ ਮੌਤ

Published: 

07 Apr 2024 22:55 PM

ਕੁਲਵਿੰਦਰ ਸਿੰਘ ਆਪਣੇ ਪਰਿਵਾਰ ਦੇ ਗੁਜਾਰੇ ਲਈ ਸਾਊਦੀ ਅਰਬ ਦੇ ਹੈਲਤੋ ਕਸਬੇ ਵਿੱਚ ਰੁਜ਼ਗਾਰ ਲਈ ਗਿਆ ਸੀ। ਜਿੱਥੇ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਕੁਲਵਿੰਦਰ ਸਿੰਘ 7 ਮਾਰਚ 2024 ਨੂੰ ਵਿਦੇਸ਼ ਗਿਆ ਸੀ। ਜਿੱਥੇ ਬੀਤੀ ਦਿਨ ਉਸ ਦੀ ਐਰਵੈਦਾ ਸ਼ਹਿਰ ਪੰਪ 'ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੁੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

NRI Death News: ਸਾਊਦੀ ਅਰਬ ਚ ਦਿਲ ਦਾ ਦੌਰਾ ਪੈਣ ਕਾਰਨ ਜੈਤੋ ਦੇ ਕੁਲਵਿੰਦਰ ਸਿੰਘ ਦੀ ਮੌਤ

ਕੁਲਵਿੰਦਰ ਸਿੰਘ ਦੀ ਮੌਤ ਸਾਊਦੀ ਅਰਬ 'ਚ ਮੌਤ

Follow Us On

ਪੰਜਾਬ ਦੇ ਨੌਜਵਾਨ ਸੁਨਿਹਰੀ ਭਵਿੱਖ ਦੀ ਤਲਾਸ਼ ਲਈ ਵਿਦੇਸ਼ਾਂ ਦਾ ਰੁੱਖ ਕਰਦੇ ਹਨ ਪਰ ਵਿਦੇਸ਼ਾਂ ਵਿੱਚ ਹੋ ਰਹੀਆਂ ਪੰਜਾਬੀ ਨੌਜਵਾਨਾਂ ਦੀ ਮੌਤਾਂ ਦਾ ਸਿਲਸਲਾ ਰੁੱਕਣ ਦਾ ਨਾਮ ਨਹੀਂ ਲੈ ਰਿਹਾ ਹੈ। ਤਾਜਾ ਹੀ ਮਾਮਲਾ ਸਾਊਦੀ ਅਰਬ ਤੋਂ ਸਾਹਮਣੇ ਆਇਆ ਹੈ। ਜਿੱਥੇ ਰੋਜ਼ੀ-ਰੋਟੀ ਕਮਾਉਣ ਗਏ ਫਰੀਦਕੋਟ ਦੇ ਜੈਤੋ ਦੇ ਪਿੰਡ ਰੋੜੀਕਪੂਰਾ ਦੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਕੁਲਵਿੰਦਰ ਸਿੰਘ ਆਪਣੇ ਪਰਿਵਾਰ ਦੇ ਗੁਜਾਰੇ ਲਈ ਸਾਊਦੀ ਅਰਬ ਦੇ ਹੈਲਤੋ ਕਸਬੇ ਵਿੱਚ ਰੁਜ਼ਗਾਰ ਲਈ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਕੁਲਵਿੰਦਰ ਸਿੰਘ 7 ਮਾਰਚ 2024 ਨੂੰ ਵਿਦੇਸ਼ ਗਿਆ ਸੀ। ਜਿੱਥੇ ਬੀਤੀ ਦਿਨ ਉਸ ਦੀ ਐਰਵੈਦਾ ਸ਼ਹਿਰ ਪੰਪ ‘ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ: ਮਾਂ ਕਰਦੀ ਰਹੀ ਫੋਨ ਪਰ ਨਹੀਂ ਕੀਤਾ ਰਿਸੀਵ, ਗੁਰਦਾਸਪੁਰ ਦੇ ਨੌਜਵਾਨ ਦੀ ਕੈਨੇਡਾ ਚ ਮੌਤ

ਨੌਜਵਾਨ ਦੀ ਮੌਤ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਇਸ ਮੌਤ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਕੁਲਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਪੂਰੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਕੁਲਵਿੰਦਰ ਸਿੰਘ ਆਪਣੇ ਪਰਿਵਾਰ ਵਿੱਚ ਪਿੱਛੇ
ਪਤਨੀ ਕਰਮਜੀਤ ਕੌਰ, ਪੁੱਤਰ ਯੁਧਵੀਰ ਸਿੰਘ ਅਤੇ ਵਿਧਵਾ ਮਾਤਾ ਅੰਗਰੇਜ ਕੌਰ ਨੂੰ ਛੱਡ ਗਿਆ ਹੈ।

ਪਿੰਡ ਦੇ ਜ਼ਿੰਮੇਵਾਰ ਲੋਕਾਂ, ਕਿਸਾਨ ਜਥੇਬੰਦੀਆਂ ਅਤੇ ਸਮਾਜ ਸੇਵਕਾਂ ਵੱਲੋਂ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਜਲਦ ਭਾਰਤ ਲਿਆਂਦਾ ਜਾਵੇ ਤਾ ਜੋ ਪਰਿਵਾਰ ਉਸ ਦੀ ਮ੍ਰਿਤਕ ਦੇਹ ਨੂੰ ਦੇਖ ਸਕੇ ਅਤੇ ਉਸ ਦਾ ਅੰਤਿਸ ਸਸਕਾਰ ਕੀਤਾ ਜਾਵੇ।

ਨੌਜਵਾਨਾਂ ਨੂੰ ਕਿਉਂ ਹੁੰਦਾ ਹੈ ਹਾਰਟ ਅਟੈਕ ?

ਮਾਹਿਰਾਂ ਦੀ ਮੰਨੀਏ ਤਾਂ ਮੌਸਮ ‘ਚ ਅਚਾਨਕ ਬਦਲਾਅ ਕਾਰਨ ਸਾਹ ਲੈਣ ‘ਚ ਦਿੱਕਤ ਆਉਂਦੀ ਹੈ, ਜਿਸ ਦਾ ਸਿੱਧਾ ਅਸਰ ਦਿਲ ‘ਤੇ ਪੈਂਦਾ ਹੈ। ਕੁਝ ਮਾਮਲਿਆਂ ਵਿੱਚ ਦਿਲ ਅਚਾਨਕ ਕੰਮ ਕਰਨਾ ਬੰਦ ਕਰ ਦਿੰਦਾ ਹੈ। ਜਿਸ ਕਾਰਨ ਵਿਅਕਤੀ ਦੀ ਮੌਤ ਹੋ ਜਾਂਦੀ ਹੈ। ਦਿਲ ਦੇ ਰੋਗੀਆਂ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਜਿੰਮ ਅਤੇ ਸਪਲੀਮੈਂਟ ਦਾ ਜ਼ਿਆਦਾ ਸੇਵਨ ਕਾਰਨ ਦਿਲ ਦਾ ਦੌਰਾ ਪੈ ਸਕਦਾ ਹੈ।