300 ਫੁੱਟ ਡੂੰਘੀ ਖਾਈ ‘ਚ ਡਿੱਗੀ ਸਾਈਕਲ, ਲਾਡੀ ਸ਼ੇਰੋਵਾਲੀਆ ਦੇ ਭਤੀਜੇ ਦੀ ਕੈਨੇਡਾ ‘ਚ ਮੌਤ – Punjabi News

300 ਫੁੱਟ ਡੂੰਘੀ ਖਾਈ ‘ਚ ਡਿੱਗੀ ਸਾਈਕਲ, ਲਾਡੀ ਸ਼ੇਰੋਵਾਲੀਆ ਦੇ ਭਤੀਜੇ ਦੀ ਕੈਨੇਡਾ ‘ਚ ਮੌਤ

Updated On: 

08 Jun 2024 23:37 PM

NRI News: ਸ਼ਾਹਕੋਟ ਹਲਕੇ ਦੇ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ ਉਰਫ਼ ਲਾਡੀ ਸ਼ੇਰੋਵਾਲੀਆ ਅਤੇ ਅਜਮੇਰ ਸਿੰਘ ਦੇ ਪਰਿਵਾਰ ਸਦਮੇ ਵਿੱਚ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਸਮੇਰ ਸਿੰਘ ਆਪਣੇ ਇੱਕ ਦੋਸਤ ਨਾਲ ਕੈਨੇਡਾ ਵਿੱਚ ਪਹਾੜੀ ਇਲਾਕੇ ਵਿੱਚ ਏ.ਟੀ.ਵੀ.ਸਵਾਰੀ ਕਰਨ ਗਿਆ ਸੀ, ਜਿੱਥੇ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ।

300 ਫੁੱਟ ਡੂੰਘੀ ਖਾਈ ਚ ਡਿੱਗੀ ਸਾਈਕਲ, ਲਾਡੀ ਸ਼ੇਰੋਵਾਲੀਆ ਦੇ ਭਤੀਜੇ ਦੀ ਕੈਨੇਡਾ ਚ ਮੌਤ
Follow Us On

NRI News: ਜਲੰਧਰ ਦੇ ਸ਼ਾਹਕੋਟ ਇਲਾਕੇ ਤੋਂ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਦੇ ਪਰਿਵਾਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਵਿਧਾਇਕ ਲਾਡੀ ਸ਼ੇਰੋਵਾਲੀਆ ਦੇ ਭਤੀਜੇ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋਈ ਹੈ। ਮ੍ਰਿਤਕ ਦੀ ਪਛਾਣ ਜਸਮੇਰ ਸਿੰਘ ਵਜੋਂ ਹੋਈ ਹੈ। ਜਸਮੇਰ ਸਿੰਘ ਦੇ ਪਿਤਾ ਅਜਮੇਰ ਸਿੰਘ ਖਾਲਸਾ ਸੀਨੀਅਰ ਕਾਂਗਰਸੀ ਆਗੂ ਹਨ। ਉਨ੍ਹਾਂ ਦਾ ਸ਼ਾਹਕੋਟ ਤੇ ਆਸ-ਪਾਸ ਦੇ ਹਲਕਿਆਂ ਵਿੱਚ ਕਾਫੀ ਪ੍ਰਭਾਵ ਮੰਨਿਆ ਜਾਂਦਾ ਹੈ।

ਇਸ ਹਾਦਸੇ ਦੇ ਜਾਣਕਾਰੀ ਮਿਲਣ ਦੇ ਬਾਅਦ ਤੋਂ ਹੀ ਸ਼ਾਹਕੋਟ ਹਲਕੇ ਦੇ ਵਿਧਾਇਕ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਤੇ ਅਜਮੇਰ ਸਿੰਘ ਦਾ ਪਰਿਵਾਰ ਗੂੜ੍ਹੇ ਸਦਮੇ ਵਿੱਚ ਹੈ। ਹੁਣ ਤੱਕ ਜੋ ਜਾਣਕਾਰੀ ਮਿਲੀ ਹੈ ਉਸ ਅਨੁਸਾਰ ਜਸਮੇਰ ਸਿੰਘ ਆਪਣੇ ਇੱਕ ਦੋਸਤ ਨਾਲ ਕੈਨੇਡਾ ਦੇ ਪਹਾੜੀ ਇਲਾਕੇ ‘ਚ ਏਟੀਵੀ ਸਵਾਰੀ ਕਰਨ ਗਿਆ ਸੀ ਪਰ ਉੱਥੇ ਇੱਕ ਹਾਦਸੇ ‘ਚ ਉਸ ਦੀ ਮੌਤ ਹੋ ਗਈ।

ਸ਼ੂਗਰ ਮਿੱਲ ਨਕੋਦਰ ਦੇ ਚੇਅਰਮੈਨ ਅਸ਼ਵਿੰਦਰ ਸਿੰਘ ਅਤੇ ਮ੍ਰਿਤਕ ਦੇ ਭਰਾ ਸੰਤੋਖ ਸਿੰਘ ਖਹਿਰਾ ਨੇ ਵੀ ਇਸ ਸਬੰਧ ਚ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਜਸਮੇਰ ਸਿੰਘ ਆਪਣੇ ਇੱਕ ਹੋਰ ਦੋਸਤ ਅਮਨਦੀਪ ਸਿੰਘ ਕਾਹਲੋਂ ਜੋ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਨਾਲ ਏਟੀਵੀ ਦੀ ਸਵਾਰੀ ਲਈ ਪਹਾੜਾਂ ਵੱਲ ਗਿਆ ਸੀ। ਇਸ ਦੌਰਾਨ ਸਵਾਰੀ ਤੋਂ ਬਾਅਦ ਵਾਪਸ ਆ ਰਹੇ ਸਨ ਤਾਂ ਉਸ ਸਮੇਂ ਸਾਈਕਲ ਨੇ ਸੰਤੁਲਨ ਗੁਆ ​​ਦਿੱਤਾ। ਇਸ ਕਾਰਨ ਦੋਵੇਂ ਵਿਅਕਤੀ 300 ਫੁੱਟ ਡੂੰਘੀ ਖਾਈ ਵਿੱਚ ਜਾ ਡਿੱਗੇ ਹਨ।

ਇੱਕ ਸਾਥੀ ਦਾ ਚੱਲ ਰਿਹਾ ਇਲਾਜ਼

ਹਾਦਸੇ ਤੋਂ ਬਾਅਦ ਦੋਵਾਂ ਨੌਜਵਾਨਾਂ ਨੂੰ ਏਅਰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ ਸੀ। ਇੱਥੇ ਡਾਕਟਰਾਂ ਨੇ ਜਸਮੇਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਤੇ ਗੰਭੀਰ ਜ਼ਖ਼ਮੀ ਅਮਨਦੀਪ ਸਿੰਘ ਦਾ ਇਲਾਜ ਚੱਲ ਰਿਹਾ ਹੈ। ਪਰਿਵਾਰ ਨੇ ਦੱਸਿਆ ਹੈ ਕਿ ਜਸਮੇਰ ਸਿੰਘ ਦੀ ਪਤਨੀ ਤੇ ਬੱਚੇ ਭਾਰਤ ਆਏ ਹੋਏ ਹਨ ਅਤੇ ਕੈਨੇਡਾ ਪਰਤਣ ਲਈ ਦਿੱਲੀ ਏਅਰਪੋਰਟ ‘ਤੇ ਗਏ ਹੋਏ ਸਨ। ਇਸ ਮੌਕੇ ਉਨ੍ਹਾਂ ਨੂੰ ਜਸਮੇਰ ਸਿੰਘ ਦੀ ਮੌਤ ਦੀ ਖ਼ਬਰ ਮਿਲੀ ਹੈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਜਸਮੇਰ ਸਿੰਘ ਦਾ ਅੰਤਿਮ ਸੰਸਕਾਰ ਸਾਹਲਾ ਨਗਰ ਮਲਸੀਆਂ ਸ਼ਾਹਕੋਟ ਵਿਖੇ ਕੀਤਾ ਜਾਣਾ ਹੈ। ਇਸ ਲਈ ਜਸਮੇਰ ਦੀ ਮ੍ਰਿਤਕ ਦੇਹ ਨੂੰ ਜਲਦੀ ਹੀ ਭਾਰਤ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਜਿਸ ਤੋਂ ਬਾਅਦ ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ‘ਚ ਸਿੱਖ ਰੀਤੀ-ਰਿਵਾਜਾਂ ਅਨੁਸਾਰ ਕੀਤਾ ਜਾਵੇਗਾ।

Exit mobile version