ਕੈਨੇਡਾ ਪੁਲਿਸ ਦਾ ਦਾਅਵਾ, ਹਰਦੀਪ ਨਿੱਝਰ ਦੇ ਕਤਲ ਪਿੱਛੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਹੱਥ
ਮੀਡੀਆ ਰਿਪੋਰਟਾਂ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਾਜ਼ਮਾਂ ਵਿੱਚ ਕਰਨ ਬਰਾੜ, ਕਮਲਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ ਦਾ ਨਾਮ ਸ਼ਾਮਿਲ ਹੈ। ਇਹਨਾਂ ਮੁਲਜ਼ਮਾਂ ਉੱਪਰ ਨਿੱਝਰ ਦਾ ਕਤਲ ਕਰਨ ਦਾ ਇਲਜ਼ਾਮ ਹੈ। ਇਹਨਾਂ ਵਿੱਚੋਂ ਇੱਕ ਡਰਾਇਵਰ ਅਤੇ ਇੱਕ ਉਹਨਾਂ ਦਾ ਸਾਥ ਦੇਣ ਵਾਲਾ ਸਖ਼ਸ ਦੱਸਿਆ ਜਾ ਰਿਹਾ ਹੈ।
ਕੈਨੇਡਾ ਦੇ ਸ਼ਹਿਰ ਸਰੀ ਵਿੱਚ ਹੋਏ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਕੈਨੇਡਾ ਪੁਲਿਸ ਨੇ ਵੱਡਾ ਦਾਅਵਾ ਕੀਤਾ ਹੈ। ਮਾਮਲੇ ਵਿੱਚ ਰੋਇਲ ਮਾਊਂਟਰੀਅਲ ਪੁਲਿਸ ਨੇ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕੈਨੇਡਾ ਦੇ ਇੱਕ ਨਿਊਜ਼ ਚੈੱਨਲ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਸਬੰਧ ਭਾਰਤ ਨਾਲ ਹੈ। ਮੀਡੀਆ ਰਿਪੋਰਟਾਂ ਅਨੁਸਾਰ ਮੁਲਜ਼ਮ ਸਾਲ 2021 ਵਿੱਚ ਵਿਜਟਰ ਵੀਜ਼ਾ ਲੈਕੇ ਕੈਨੇਡਾ ਆਏ ਸਨ।
ਮੀਡੀਆ ਰਿਪੋਰਟਾਂ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਾਜ਼ਮਾਂ ਵਿੱਚ ਕਰਨ ਬਰਾੜ, ਕਮਲਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ ਦਾ ਨਾਮ ਸ਼ਾਮਿਲ ਹੈ। ਇਹਨਾਂ ਮੁਲਜ਼ਮਾਂ ਉੱਪਰ ਨਿੱਝਰ ਦਾ ਕਤਲ ਕਰਨ ਦਾ ਇਲਜ਼ਾਮ ਹੈ। ਇਹਨਾਂ ਵਿੱਚੋਂ ਇੱਕ ਡਰਾਇਵਰ ਅਤੇ ਇੱਕ ਉਹਨਾਂ ਦਾ ਸਾਥ ਦੇਣ ਵਾਲਾ ਸਖ਼ਸ ਦੱਸਿਆ ਜਾ ਰਿਹਾ ਹੈ।
ਮੀਡੀਆ ਰਿਪੋਰਟਾਂ ਵਿੱਚ ਦਾਅਵਾ
ਕੁੱਝ ਕੈਨੇਡਾ ਦੇ ਮੀਡੀਆ ਅਦਾਰਿਆਂ ਨੇ ਪੁਲਿਸ ਦਾ ਹਵਾਲੇ ਨਾਲ ਰਿਪੋਰਟ ਕੀਤੀ ਹੈ ਕਿ ਮੁਲਜ਼ਮਾਂ ਦਾ ਸਬੰਧ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਦੱਸਿਆ ਜਾ ਰਿਹਾ ਹੈ। ਜਿਨ੍ਹਾਂ ਤੋਂ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ।
ਗੁਰੂਘਰ ਨੇੜੇ ਹੋਇਆ ਸੀ ਨਿੱਝਰ ਦਾ ਕਤਲ
ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦਾ ਸਰੀ ਸ਼ਹਿਰ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਨੇੜੇ 18 ਜੂਨ 2023 ਨੂੰ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਤੋਂ ਬਾਅਦ ਕੈਨੇਡਾ ਨੇ ਕਤਲ ਵਿੱਚ ਭਾਰਤੀ ਖੁਫੀਆ ਏਜੰਸੀਆਂ ਦੇ ਸ਼ਾਮਿਲ ਹੋਣ ਦਾ ਸ਼ੱਕ ਜ਼ਾਹਿਰ ਕੀਤੀ ਸੀ। ਇਸ ਤੋਂ ਬਾਅਦ ਕੈਨੇਡੀਅਨ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਦੇ ਭਾਰਤੀ ਖੁਫ਼ੀਆ ਏਜੰਸੀ ਰਿਸਰਚ ਐਂਡ ਅਨੇਲੈਸਿਸ ਵਿੰਗ ਨਾਲ ਜੁੜੇ ਹੋਣ ਦਾ ਸ਼ੱਕ ਜ਼ਾਹਿਰ ਕੀਤਾ ਗਿਆ ਸੀ।
ਮੀਡੀਆ ਰਿਪੋਰਟਾਂ ਅਨੁਸਾਰ
ਕੈਨੇਡੀਅਨ ਮੀਡੀਆ ਰਿਪੋਰਟਾਂ ਮੁਤਾਬਿਕ ਪੁਲਿਸ ਨੇ ਅਲਬਰਟਾ ਦੇ ਐਡਮਿੰਟਨ ਸ਼ਹਿਰ ਤੋਂ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਇਹ ਗ੍ਰਿਫ਼ਤਾਰੀਆਂ ਕਤਲ ਦੇ ਇੱਕ ਸਾਲ ਦੇ ਅੰਦਰ ਅੰਦਰ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ
ਮੂਸੇਵਾਲਾ ਕਤਲ ਮਾਮਲੇ ਵਿੱਚ ਵੀ ਮੁਲਜ਼ਮ ਹੈ ਬਿਸ਼ਨੋਈ
ਮਾਨਸਾ ਦੇ ਪਿੰਡ ਜਵਾਹਰ ਕੇ ਵਿੱਚ ਹੋਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਵੀ ਲਾਰੈਂਸ ਬਿਸ਼ਨੋਈ ਦੇ ਸ਼ਾਮਿਲ ਹੋਣ ਦਾ ਖ਼ਦਸਾ ਹੈ। ਹਾਲਾਂਕਿ ਕਤਲ ਦੀ ਜਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਵੱਲੋਂ ਲਈ ਗਈ ਸੀ ਜਿਸ ਵਿੱਚ ਲਾਰੈਂਸ ਦੇ ਸਬੰਧ ਹੋਣ ਦਾ ਜ਼ਿਕਰ ਸੀ। ਇਸ ਤੋਂ ਇਲਾਵਾ ਇਸ ਕਤਲ ਵਿੱਚ ਬਿਸ਼ਨੋਈ ਦੇ ਕੁੱਝ ਹੋਰ ਰਿਸ਼ਤੇਦਾਰ ਵੀ ਸ਼ਾਮਿਲ ਹਨ।