ਅਮਰੀਕਾ ‘ਚ ਲੁਧਿਆਣਾ ਦੇ ਨੌਜਵਾਨ ਦੀ ਮੌਤ, ਕਾਰ ‘ਚੋਂ ਮਿਲੀ ਲਾਸ਼, ਪਿੰਡ ‘ਚ ਸੋਗ ਦੀ ਲਹਿਰ

Published: 

28 Jun 2023 14:49 PM

ਖੰਨਾ ਦੇ ਰਹਿਣ ਵਾਲੇ ਅਮਨਦੀਪ ਸਿੰਘ ਦੀ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਅਮਰੀਕਾ ਚ ਲੁਧਿਆਣਾ ਦੇ ਨੌਜਵਾਨ ਦੀ ਮੌਤ, ਕਾਰ ਚੋਂ ਮਿਲੀ ਲਾਸ਼, ਪਿੰਡ ਚ ਸੋਗ ਦੀ ਲਹਿਰ
Follow Us On

ਐਨਆਰਆਈ ਨਿਊਜ਼। ਅਮਰੀਕਾ ਤੋਂ ਬੇਹੱਦ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਜ਼ਿਲ੍ਹੇ ਦੇ ਖੰਨਾ ਦੇ ਰਹਿਣ ਵਾਲੇ ਅਮਨਦੀਪ ਸਿੰਘ ਦੀ ਅਮਰੀਕਾ ਦੇ ਕੈਲੀਫੋਰਨੀਆ (California) ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਉਸ ਦੀ ਲਾਸ਼ ਕਾਰ ਵਿੱਚੋਂ ਮਿਲੀ ਹੈ। ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਪਰਿਵਾਰ ਵੱਲੋਂ ਖੰਨਾ ‘ਚ ਮੌਤ ਦੀ ਖ਼ਬਰ ਮਿਲ ਗਈ ਹੈ। ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ ਹੈ।

ਅਮੇਜ਼ਨ ਦੇ ਸ਼ੋਅਰੂਮ ਦਾ ਸੁਰੱਖਿਆ ਮੁਲਾਜ਼ਮ ਸੀ

ਦੱਸ ਦਈਏ ਕਿ ਮ੍ਰਿਤਕ ਅਮਨਦੀਪ ਸਿੰਘ ਦੀ ਮਾਤਾ ਜਸਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ 7 ਸਾਲ ਪਹਿਲਾਂ ਅਮਰੀਕਾ ਗਿਆ ਸੀ। ਉਹ ਐਮਾਜ਼ਾਨ ਦੇ ਇੱਕ ਸ਼ੋਅਰੂਮ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਅਮਨਦੀਪ ਸਿੰਘ ਨੇ 7 ਸਾਲ ਬਾਅਦ ਦੀਵਾਲੀ ‘ਤੇ ਆਉਣਾ ਸੀ। ਉਨ੍ਹਾਂ ਨੇ ਕਿਹਾ ਕਿ ਘਰ ‘ਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ।

ਜਾਣਕਾਰੀ ਦਿੰਦਿਆ ਰਜਿੰਦਰ ਸਿੰਘ ਨੇ ਦੱਸਿਆ ਕਿ ਅਮਨਦੀਪ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਹਰ ਯਤਨ ਕੀਤੇ ਜਾ ਰਹੇ ਹਨ। ਅਮਰੀਕਾ ਵਿੱਚ ਉਸ ਦੇ ਦੋਸਤ ਇਸ ਸਬੰਧੀ ਮਦਦ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਰਿਵਾਰ ਨੇਪੰਜਾਬ ਸਰਕਾਰ (Punjab Government) ਨੂੰ ਅਮਨਦੀਪ ਦੀ ਲਾਸ਼ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ।

ਅਮਨਦੀਪ ਨੇ ਦੇਰ ਰਾਤ ਫੋਨ ਕੀਤਾ ਪਰ ਦੇਰ ਰਾਤ ਹੋਣ ਕਾਰ ਉਸ ਦੀ ਗੱਲ ਪਰਿਵਾਰ ਨਾਲ ਨਹੀਂ ਹੋ ਸਕੀ। ਉਸ ਵੱਲੋਂ ਵਾਰ-ਵਾਰ ਫੋਨ ਕੀਤਾ ਗਿਆ ਪਰ ਕਿਸੇ ਨੇ ਵੀ ਉਸ ਦਾ ਫੋਨ ਨਹੀਂ ਚੁੱਕਿਆ। ਇੱਕ ਪੁਲਿਸ ਅਧਿਕਾਰੀ ਦਾ ਫੋਨ ਆਇਆ ਉਸ ਨੇ ਦੱਸਿਆ ਕਿ ਅਮਨਦੀਪ ਸਿੰਘ ਦੀ ਲਾਸ਼ ਕਾਰ ਵਿੱਚ ਬਰਾਮਦ ਹੋਈ ਹੈ।

ਪਰਿਵਾਰ ਨਾਲ ਆਖਰੀ ਵਾਰ ਨਹੀਂ ਹੋ ਸਕੀ ਗੱਲਬਾਤ

ਅਮਨਦੀਪ ਸਿੰਘ ਦੀ ਪਰਿਵਾਰ ਨਾਲ ਆਖਰੀ ਵਾਰ ਵੀ ਗੱਲਬਾਤ ਨਹੀਂ ਹੋ ਸਕੀ। ਉਹ ਵਾਰ- ਵਾਰ ਫੋਨ ਕਰਾ ਰਿਹਾ ਸੀ ਪਰ ਕਿਸੇ ਨੇ ਵੀ ਉਸ ਦਾ ਫੋਨ ਨਹੀਂ ਚੁੱਕਿਆ। ਪੁਲਿਸ ਅਧਿਕਾਰੀ ਨੇ ਉਸ ਦੇ ਪਰਿਵਾਰ ਨੂੰ ਫੋਨ ਕਰ ਉਸ ਦੀ ਮੌਤ ਬਾਰੇ ਦੱਸਿਆ ਅਤੇ ਕਿਹਾ ਕਿ ਅਮਨਦੀਪ ਦੀ ਲਾਸ਼ ਕਾਰ ਵਿੱਚ ਬਰਾਮਦ ਹੋਈ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋਲ