ਮਨੀਲਾ 'ਚ 3 ਭੈਣਾਂ ਦੇ ਇਕਲੌਤੇ ਭਰਾ ਦਾ ਕਤਲ, 8 ਸਾਲ ਪਹਿਲਾਂ ਗਿਆ ਸੀ ਵਿਦੇਸ਼ | Ludhiana Murder of a Punjab youth living in Manila Punjabi news - TV9 Punjabi

ਮਨੀਲਾ ‘ਚ 3 ਭੈਣਾਂ ਦੇ ਇਕਲੌਤੇ ਭਰਾ ਦਾ ਕਤਲ, 8 ਸਾਲ ਪਹਿਲਾਂ ਗਿਆ ਸੀ ਵਿਦੇਸ਼

Published: 

20 Mar 2024 13:36 PM

ਘਰ ਦਾ ਵਿੱਤੀ ਹਾਲਤ ਠੀਕ ਨਾ ਹੋਣ ਕਰਕੇ ਉਸਦੀ ਭੈਣ ਜੋ ਕਿ ਮਨੀਲਾ ਵਿੱਚ ਆਪਣੇ ਪਤੀ ਨਾਲ ਰਹਿੰਦੀ ਸੀ। ਉਸਨੇ ਆਪਣੇ ਛੋਟੇ ਭਰਾ ਨੂੰ ਵੀ ਬੁਲਾ ਲਿਆ। ਅਵਤਾਰ ਉਥੇ ਜਾ ਕੇ ਫਾਇਨਾਂਸ ਦਾ ਕੰਮ ਕਰਨ ਲੱਗਾ। ਜਿਸ ਵੇਲੇ ਉਹ ਮਨੀਲਾ ਵਿੱਚ ਆਪਣੇ ਆਰਥਿਕ ਹਾਲਾਤ ਠੀਕ ਕਰਨ ਲਈ ਕੰਮ ਕਰ ਰਿਹਾ ਸੀ ਤਾਂ ਇਸੇ ਦੌਰਾਨ ਪਿੰਡ ਵਿੱਚ ਹੀ ਉਸ ਦੇ ਪਿਤਾ ਦੀ ਮੌਤ ਹੋ ਗਈ।

ਮਨੀਲਾ ਚ 3 ਭੈਣਾਂ ਦੇ ਇਕਲੌਤੇ ਭਰਾ ਦਾ ਕਤਲ, 8 ਸਾਲ ਪਹਿਲਾਂ ਗਿਆ ਸੀ ਵਿਦੇਸ਼
Follow Us On

ਵਿਦੇਸ਼ਾਂ ਵਿੱਚ ਲਗਾਤਾਰ ਹੋ ਰਹੀਆਂ ਪੰਜਾਬੀਆਂ ਦੀਆਂ ਮੌਤਾਂ ਦਾ ਮਾਮਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਮਨੀਲਾ ਵਿੱਚ ਇੱਕ ਪੰਜਾਬੀ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਾਮਗੜ੍ਹ ਸਿਵੀਆ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਪਿੰਡ ਵਾਸੀਆਂ ਅਨੁਸਾਰ ਅਵਤਾਰ ਸਿੰਘ ਕਰੀਬ ਸੱਤ-ਅੱਠ ਸਾਲ ਪਹਿਲਾਂ ਆਪਣੀ ਭੈਣ ਨੂੰ ਮਿਲਣ ਮਨੀਲਾ ਗਿਆ ਸੀ।

ਉਥੇ ਉਸ ਨੇ ਫਾਇਨਾਸ ਦਾ ਕੰਮ ਸ਼ੁਰੂ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਅਵਤਾਰ ਸਿੰਘ ਦੀ ਪਿੰਡ ਵਿੱਚ 10-12 ਏਕੜ ਜ਼ਮੀਨ ਸੀ। ਪਰ ਘਰ ਦੇ ਹਾਲਾਤ ਅਜਿਹੇ ਬਣ ਗਏ ਕਿ ਹੌਲੀ-ਹੌਲੀ ਉਸ ਦੀ ਜ਼ਮੀਨ ਵਿਕ ਗਈ।

ਭੈਣ ਨੂੰ ਮਿਲਣ ਵਿਦੇਸ਼ ਗਿਆ ਸੀ

ਘਰ ਦਾ ਵਿੱਤੀ ਹਾਲਤ ਠੀਕ ਨਾ ਹੋਣ ਕਰਕੇ ਉਸਦੀ ਭੈਣ ਜੋ ਕਿ ਮਨੀਲਾ ਵਿੱਚ ਆਪਣੇ ਪਤੀ ਨਾਲ ਰਹਿੰਦੀ ਸੀ। ਉਸਨੇ ਆਪਣੇ ਛੋਟੇ ਭਰਾ ਨੂੰ ਵੀ ਬੁਲਾ ਲਿਆ। ਅਵਤਾਰ ਉਥੇ ਜਾ ਕੇ ਫਾਇਨਾਂਸ ਦਾ ਕੰਮ ਕਰਨ ਲੱਗਾ। ਜਿਸ ਵੇਲੇ ਉਹ ਮਨੀਲਾ ਵਿੱਚ ਆਪਣੇ ਆਰਥਿਕ ਹਾਲਾਤ ਠੀਕ ਕਰਨ ਲਈ ਕੰਮ ਕਰ ਰਿਹਾ ਸੀ ਤਾਂ ਇਸੇ ਦੌਰਾਨ ਪਿੰਡ ਵਿੱਚ ਹੀ ਉਸ ਦੇ ਪਿਤਾ ਦੀ ਮੌਤ ਹੋ ਗਈ।

ਅਣਪਛਾਤੇ ਲੋਕਾਂ ਨੇ ਕੀਤਾ ਹਮਲਾ

ਪਿੰਡ ਵਾਸੀਆਂ ਅਨੁਸਾਰ ਮ੍ਰਿਤਕ ਅਵਤਾਰ ਸਿੰਘ ਆਪਣੇ ਫਾਇਨਾਸ ਕੰਮ ਲਈ ਪੇਮੈਂਟ ਲੈਣ ਲਈ ਘਰੋਂ ਗਿਆ ਸੀ। ਪਰ ਰਸਤੇ ‘ਚ ਕੁਝ ਅਣਪਛਾਤੇ ਲੋਕਾਂ ਨੇ ਉਸ ‘ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਪਿੰਡ ਦੇ ਲੋਕਾਂ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਹਰ ਸਾਲ ਹੋਰ ਰਹੇ ਇੰਨੇ NRIs ਦੇ ਕਤਲ ਦੇ ਮਾਮਲਿਆਂ ਸਬੰਧੀ ਸਖ਼ਤ ਰੁਖ ਇਖਤਿਆਰ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਮਨੀਲਾ ਵਿੱਚ ਹੋ ਰਹੀਆਂ ਰਹੇ ਕਤਲਾਂ ਸਬੰਧੀ ਮਨੀਲਾ ਸਰਕਾਰ ‘ਤੇ ਦਬਾਅ ਬਣਾਉਣਾ ਚਾਹੀਦਾ ਹੈ ਅਤੇ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਹਿਣਾ ਚਾਹੀਦਾ ਹੈ।

Exit mobile version